10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰ ਨਵੇਂ ਸੀਜ਼ਨ ਲਈ ਗੰਨੇ ਦਾ ਢੁਕਵਾਂ ਭਾਅ ਤੁਰੰਤ ਐਲਾਨੇ-ਜੀਤੀ ਪਡਿਆਲਾ

ਕੁਰਾਲੀ, 10 ਨਵੰਬਰ (ਹਰਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਅਦਾਇਗੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦਾ ਪਿਛਲੇ ਪਿੜਾਈ ਸੀਜ਼ਨ ਦਾ ਲਗਭਗ 7 ਕਰੋੜ ਰੁ.

Ad Position 21
No active advertisement
ਅਜੀਤ ਡੈਸਕ 11-11-2026
ਕੁਰਾਲੀ, 10 ਨਵੰਬਰ (ਹਰਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਅਦਾਇਗੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦਾ ਪਿਛਲੇ ਪਿੜਾਈ ਸੀਜ਼ਨ ਦਾ ਲਗਭਗ 7 ਕਰੋੜ ਰੁ. ਦਾ ਬਕਾਇਆ ਖੜ੍ਹਾ ਹੋਣਾ ਅਤੇ ਸਾਲ 2026-27 ਦੇ ਨਵੇਂ ਪਿੜਾਈ ਸੀਜ਼ਨ ਲਈ ਗੰਨੇ ਦੇ ਰਾਜ ਸਲਾਹਕਾਰ ਮੁੱਲ (ਐੱਸ. ਏ. ਪੀ.) ਦਾ ਐਲਾਨ ਨਾ ਹੋਣਾ ਗੰਨਾ ਕਾਸ਼ਤਕਾਰਾਂ ਲਈ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦਾ ਭਾਅ 550 ਰੁ. ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ 20 ਨਵੰਬਰ ਤੋਂ ‘ਰੇਲ ਰੋਕੋ’ ਤੇ ‘ਰਸਤਾ ਰੋਕੋ’ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ‘ਤੇ ਪੈਣ ਲਈ ਮਜ਼ਬੂਰ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਬਕਾਇਆ ਰਕਮ ਜਾਰੀ ਕਰਨੀ ਚਾਹੀਦੀ ਹੈ ਅਤੇ ਨਵੇਂ ਸੀਜ਼ਨ ਲਈ ਗੰਨੇ ਦਾ ਢੁਕਵਾਂ ਭਾਅ ਤੁਰੰਤ ਐਲਾਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਐਲਾਨਾਂ ਤੋਂ ਅੱਗੇ ਵਧ ਕੇ ਕਿਸਾਨਾਂ, ਅਧਿਆਪਕਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। 10 ਐਮਓਐਚ 15
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਹੱਕ ਨਾ ਦਿੱਤੇ ਤਾਂ 2027 ਦੀਆਂ ਚੋਣਾਂ ’ਚ ਸਰਕਾਰ ਨੂੰ ਭੁਗਤਣਾ ਪੈ ਸਕਦਾ ਸਿਆਸੀ ਖ਼ਮਿਆਜ਼ਾ :... ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਡੇਰਾਬੱਸੀ ’ਚ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਦੀ ਧੂਮ
Ad Position 24