ਸ੍ਰੀ ਵਿਸ਼ਵਕਰਮਾ ਮੰਦਰ ਸਭਾ ਨੇ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ ਮਨਾਇਆ
ਕੁਰਾਲੀ, 10 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਤੇ ਸਭਾ ਦੇ ਪ੍ਰਧਾਨ ਮਾਸਟਰ ਗੁਰਮੁੱਖ ਸਿੰਘ ਦੀ ਦੇਖ-ਰੇਖ ਹੇਠ ਸਮੁੱਚੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰੂਪਨਗਰ ਮਾਰਗ ‘ਤੇ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਕਰਵਾਏ ਗਏ ਸਮਾਗਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹਵਨ ਯੱਗ ਤੇ ਮੂਰਤੀ ਪੂਜਨ ਨਾਲ ਹੋਈ।
ਕੁਰਾਲੀ, 10 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਤੇ ਸਭਾ ਦੇ ਪ੍ਰਧਾਨ ਮਾਸਟਰ ਗੁਰਮੁੱਖ ਸਿੰਘ ਦੀ ਦੇਖ-ਰੇਖ ਹੇਠ ਸਮੁੱਚੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰੂਪਨਗਰ ਮਾਰਗ ‘ਤੇ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਕਰਵਾਏ ਗਏ ਸਮਾਗਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹਵਨ ਯੱਗ ਤੇ ਮੂਰਤੀ ਪੂਜਨ ਨਾਲ ਹੋਈ। ਇਸੇ ਦੌਰਾਨ ਝੰਡੇ ਦੀ ਰਸਮ ਡੇਰਾ ਗੁਸਾਈਂਆਣਾ ਦੇ ਮਹੰਤ ਧੰਨਰਾਜ ਗਿਰੀ ਵਲੋਂ ਅਦਾ ਕੀਤੀ ਗਈ। ਇਸ ਤੋਂ ਬਾਅਦ ਪ੍ਰਸਿੱਧ ਗਾਇਕ ਮਨੀ ਕੰਵਰ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ। ਉਪਰੰਤ ਦੁਪਹਿਰ ਸਮੇਂ ਸ਼ਹਿਰ ‘ਚ ਸ਼ੋਭਾ ਯਾਤਰਾ ਸਜਾਈ ਗਈ, ਜੋ ਕਿ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਮੁੜ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ। ਸ਼ੋਭਾ ਯਾਤਰਾ ਦਾ ਸ਼ਹਿਰ ‘ਚ ਥਾਂ-ਥਾਂ ‘ਤੇ ਸ਼ਰਧਾਲੂਆਂ ਵਲੋਂ ਭਰਵਾਂ ਸਵਾਗਤ ਕੀਤਾ। ਇਨ੍ਹਾਂ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ, ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ, ‘ਆਪ’ ਦੇ ਹਲਕਾ ਖਰੜ ਤੋਂ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਸਾਹਿਬ ਸਿੰਘ ਬਡਾਲੀ, ਕੌਂਸਲਰ ਡਾ. ਅਸ਼ਵਨੀ ਕੁਮਾਰ ਤੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਆਦਿ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦੇ ਹੋਏ ਸ਼ਰਧਾਲੂਆਂ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਹਰਨੇਕ ਸਿੰਘ ਮੀਤ ਪ੍ਰਧਾਨ, ਹਰਭਜਨ ਸਿੰਘ ਮੁੰਡੇ, ਗੁਰਸ਼ਰਨ ਸਿੰਘ ਬਿੰਦਰਖੀਆ, ਦਰਸ਼ਨ ਧੀਮਾਨ, ਇੰਜ. ਬਹਾਦਰ ਸਿੰਘ, ਸੱਜਣ ਸਿੰਘ ਰਹੀਲ, ਗੁਰਿੰਦਰ ਸਿੰਘ ਮੁੰਡੇ, ਸੁਰਿੰਦਰ ਸਿੰਘ ਰਹੀਲ, ਮੋਹਿੰਦਰ ਸਿੰਘ, ਜਸਵੰਤ ਸਿੰਘ, ਭੂਸ਼ਨ ਧੀਮਾਨ, ਸੰਦੀਪ ਸਿੰਘ, ਗੁਰਚਰਨ ਸਿੰਘ ਰਾਣਾ, ਬਲਦੇਵ ਸਿੰਘ, ਜਗਦੇਵ ਸਿੰਘ ਮਠਾੜੂ, ਵਿਨੋਦ ਧੀਮਾਨ, ਨੀਤਿਨ ਮੁੰਡੇ, ਅਵਤਾਰ ਕਲਸੀ ਤੇ ਅਮਨਦੀਪ ਸਿੰਘ ਰੌਕੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।