10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਧਾਰਮਿਕ ਸਮਾਗਮ ਕਰਵਾਇਆ

ਕੁਰਾਲੀ, 10 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਇਥੋਂ ਦੇ ਨਿਹੋਲਕਾ ਮਾਰਗ ’ਤੇ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਬਣਾਏ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ। ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਦੇਖ-ਰੇਖ ਹੇਠ ਕਰਵਾਏ ਧਾਰਮਿਕ ਸਮਾਗਮ ਦੇ ਪਹਿਲੇ ਚਰਨ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 11-11-2026
ਕੁਰਾਲੀ, 10 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਇਥੋਂ ਦੇ ਨਿਹੋਲਕਾ ਮਾਰਗ ’ਤੇ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਬਣਾਏ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ। ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਦੇਖ-ਰੇਖ ਹੇਠ ਕਰਵਾਏ ਧਾਰਮਿਕ ਸਮਾਗਮ ਦੇ ਪਹਿਲੇ ਚਰਨ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨਾਂ ਵਿਚ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਦੌਰਾਨ ਢਾਡੀ ਗੁਰਜੀਤ ਸਿੰਘ ਘਟੌਰ ਦੇ ਜਥੇ ਨੇ ਵੀ ਸੰਗਤਾਂ ਢਾਡੀ ਵਾਰਾਂ ਰਾਹੀਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ’ਚ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਐਸ. ਜੀ. ਪੀ. ਸੀ. ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਕੌਂਸਲਰ ਡਾ. ਅਸ਼ਵਨੀ ਕੁਮਾਰ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕਾਂਗਰਸੀ ਆਗੂ ਯਾਦਵਿੰਦਰ ਸਿੰਘ ਬੰਨੀ ਕੰਗ, ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ, ਕਾਂਗਰਸੀ ਆਗੂ ਰੋਮੀ ਕੰਗ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸ਼ਿਵਚਰਨ ਸਿੰਘ ਭੰਗੂ, ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ, ਕਿਸਾਨ ਆਗੂ ਰੇਸ਼ਮ ਸਿੰਘ ਬਡਾਲੀ ਆਦਿ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚਲਦਿਆਂ ਕਿਰਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਵਿਚ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕੌਂਸਲਰ ਆਸ਼ੂ ਰਾਣਾ, ‘ਆਪ’ ਆਗੂ ਗੁਰਸ਼ਰਨ ਸਿੰਘ ਬਿੰਦਰਖੀਆ, ਅਵਤਾਰ ਸਿੰਘ ਕਲਸੀ, ਭੂਵਨੇਸ਼ਵਰ ਧੀਮਾਨ ਬੱਗਾ, ਜਸਵਿੰਦਰ ਸਿੰਘ ਭੂਰਾ, ਅਮਨਦੀਪ ਸਿੰਘ ਗੋਲਡੀ, ਐਡਵੋਕੇਟ ਦਲੀਪ ਸਿੰਘ, ਹੈਪੀ ਧੀਮਾਨ, ਸੋਹਣ ਸਿੰਘ ਖਰਲ, ਜਸਮੇਰ ਸਿੰਘ, ਜਗਜੀਤ ਸਿੰਘ ਕਲਸੀ, ਦਵਿੰਦਰ ਬੈਂਸ, ਐਡਵੋਕੇਟ ਦੀਪਕ ਧੀਮਾਨ ਆਦਿ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਬਾਰਿਕਪੁਰ-ਰਾਮਗੜ੍ਹ ਸੜਕ ’ਤੇ ਉੱਡਦੀ ਮਿੱਟੀ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ ਅਗਲੀ ਖ਼ਬਰ ਜ਼ੀਰਕਪੁਰ ਦੇ ਵਾ. ਨੰ. 16 ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ 182 ਮਰੀਜ਼ਾਂ ਦੀ ਜਾਂਚ ਤੇ 128 ਲਾਭਪਾਤਰੀਆਂ ਦੇ ਬਣਾਏ ਗ...
Ad Position 24