12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਦਿੱਤਿਆ ਡਚਲਵਾਲ ਨੇ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐੱਸ. ਏ.

Ad Position 21
No active advertisement
ਮੁਹਾਲੀ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਦੇ ਹੋਏ। ਅਜੀਤ ਤਸਵੀਰ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-2016 ਬੈਚ ਦੇ ਆਈ. ਏ. ਐੱਸ. ਅਧਿਕਾਰੀ ਅਦਿੱਤਿਆ ਡਚਲਵਾਲ ਵਲੋਂ ਅੱਜ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਗਿਆ। ਉਹ ਇਸ ਤੋਂ ਪਹਿਲਾਂ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਅਦਿੱਤਿਆ ਡਚਲਵਾਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਲੋਕ ਭਲਾਈ ਯੋਜਨਾਵਾਂ ਨੂੰ ਹਰ ਇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਤੋਂ ਇਲਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ‘ਤੇ ਪਹੁੰਚਾਉਣਾ ਹੀ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਸਰਲ ਤਰੀਕੇ ਨਾਲ ਪੁੱਜਦਾ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ, ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ, ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਤੇ ਐੱਸ. ਪੀ. ਮੁਹਾਲੀ ਨਵਰੀਤ ਸਿੰਘ ਵਿਰਕ ਨਾਲ ਸੰਖੇਪ ਮੀਟਿੰਗ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਦੀ ਵਿਰਾਸਤੀ ਧਰੋਹਰ ਕਬਾੜ ’ ਚ ਵੇਚਣ ਦੀ ਫ਼ਿਰਾਕ ’ ਚ ਸਨ ਚੋਰ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਦੀ ਪਹਿਲਕਦਮੀ ਸਦਕਾ... ਅਗਲੀ ਖ਼ਬਰ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਦੀ ਚੰਡੀਗੜ੍ਹ ਪੁਲਿਸ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਕਾਂਗਰਸੀ ਆ...
Ad Position 24