12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ- ਪੰਜਾਬ ਪੁਲਿਸ ਵਲੋਂ 528 ਥਾਈਂ ਛਾਪੇਮਾਰੀ, 176 ਕਾਬੂ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 295ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 295ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 295ਵੇਂ ਦਿਨ, ਪੁਲਿਸ ਟੀਮਾਂ ਨੇ 176 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 7 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,705 ਹੋ ਗਈ ਹੈ। ਇਸ ਤੋਂ ਇਲਾਵਾ 141 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 620ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਕੋਲੋਂ 683 ਗ੍ਰਾਮ ਹੈਰੋਇਨ, 500 ਨਸ਼ੀਲੀਆਂ ਗੋਲੀਆਂ ਅਤੇ 3300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 620 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 92,170 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਮੁਹਾਲੀ ਤੋਂ ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ ਤੇ ਬਲਬੀਰ ਸਿੰਘ ਸਿੱਧੂ ਵਲੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ... ਅਗਲੀ ਖ਼ਬਰ ਬੁਨਿਆਦੀ ਢਾਂਚੇ ਤੇ ਊਰਜਾ ਪ੍ਰੋਜੈਕਟਾਂ ’ ਤੇ ਕੇਂਦ੍ਰਿਤ ਮੁੱਖ ਮੰਤਰੀ ਦੀ ਸਮੀਖਿਆ ਮੀਟਿੰਗ ਮੁੱਖ ਮੰਤਰੀ ਨਾਇਬ ਸੈਣੀ ਨੇ...
Ad Position 24