11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਚੰਡੀਗੜ੍ਹ ’ਚ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ, 5,500 ਰੁਪਏ ਜੁਰਮਾਨਾ

ਚੰਡੀਗੜ੍ਹ, 11 ਨਵੰਬਰ (ਮਾਰਕੰਡਾ)- ਚੰਡੀਗੜ੍ਹ ਵਿਚ ਤੰਬਾਕੂ ਕੰਟਰੋਲ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਿਹਤ ਵਿਭਾਗ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੀ ਸਾਂਝੀ ਟੀਮ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਛੇ ਦੁਕਾਨਾਂ ਅਤੇ ਖੋਖਿਆਂ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਮਾਰਕੰਡਾ)- ਚੰਡੀਗੜ੍ਹ ਵਿਚ ਤੰਬਾਕੂ ਕੰਟਰੋਲ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਿਹਤ ਵਿਭਾਗ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੀ ਸਾਂਝੀ ਟੀਮ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਛੇ ਦੁਕਾਨਾਂ ਅਤੇ ਖੋਖਿਆਂ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਕੁੱਲ 5,500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਸਿਗਰਟਾਂ ਤੇ ਹੋਰ ਤੰਬਾਕੂ ਉਤਪਾਦ ਜ਼ਬਤ ਕਰਕੇ ਨਸ਼ਟ ਕੀਤੇ ਗਏ। ਇਹ ਕਾਰਵਾਈ ਮੁੱਖ ਸਕੱਤਰ ਚੰਡੀਗੜ੍ਹ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਕੀਤੀ ਗਈ। ਛਾਪੇਮਾਰੀ ਕਰਨ ਵਾਲੀ ਟੀਮ ਵਿਚ ਸਿਹਤ ਵਿਭਾਗ, ਪੁਲਿਸ, ਆਬਕਾਰੀ ਅਤੇ ਟੈਕਸੇਸ਼ਨ, ਲੀਗਲ ਮੈਟਰੋਲੋਜੀ ਅਤੇ ਖ਼ੁਰਾਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ। ਟੀਮ ਵੱਲੋਂ ਸੈਕਟਰ-35, 44, 45 ਅਤੇ 36 ਵਿਚ ਦੁਕਾਨਾਂ ਅਤੇ ਖੋਖਿਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕਈ ਥਾਵਾਂ ’ਤੇ ਖੁੱਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ ਅਤੇ ਦੁਕਾਨਾਂ ’ਤੇ ਤੰਬਾਕੂ ਕੰਟਰੋਲ ਕਾਨੂੰਨ ਅਨੁਸਾਰ ਲਾਜ਼ਮੀ ਚੇਤਾਵਨੀ ਬੋਰਡ ਵੀ ਨਹੀਂ ਲਗਾਏ ਗਏ ਸਨ। ਕਈ ਦੁਕਾਨਦਾਰ ਸਿਗਰਟਾਂ ਦੇ ਬਿੱਲ ਵੀ ਨਹੀਂ ਦਿਖਾ ਸਕੇ। ਆਬਕਾਰੀ ਵਿਭਾਗ ਨੇ ਬਿਨਾਂ ਬਿੱਲਾਂ ਵਾਲੀਆਂ ਅਤੇ ਵਿਦੇਸ਼ੀ ਸਿਗਰਟਾਂ ਦੇ ਪੈਕੇਟ ਜ਼ਬਤ ਕੀਤੇ। ਇਸ ਤੋਂ ਇਲਾਵਾ ਦੁਕਾਨਦਾਰਾਂ ਵੱਲੋਂ 63,500 ਰੁਪਏ ਦੀਆਂ 220 ਪੈਕੇਟ ਖੁੱਲ੍ਹੀਆਂ ਸਿਗਰਟਾਂ ਖ਼ੁਦ ਨਸ਼ਟ ਕੀਤੀਆਂ ਗਈਆਂ। ਜ਼ਬਤ ਕੀਤੀਆਂ ਸਿਗਰਟਾਂ ਦੇ ਪੈਕੇਟਾਂ ’ਤੇ ਲਾਜ਼ਮੀ 85 ਫ਼ੀਸਦੀ ਸਚਿੱਤਰ ਸਿਹਤ ਚੇਤਾਵਨੀ ਵੀ ਨਹੀਂ ਸੀ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਸੁਮਨ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਸਥਾਈ ਟਾਸਕ ਫੋਰਸ ਵੱਲੋਂ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਤੰਬਾਕੂ ਦੀ ਵਿਕਰੀ ’ਤੇ ਨਿਯਮ ਲਾਗੂ ਕਰਨਾ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਐਨ . ਡੀ . ਪੀ . ਐਸ . ਦੇ ਮੁਲਜ਼ਮ ਨੂੰ ਜ਼ਮਾਨਤ ਅਗਲੀ ਖ਼ਬਰ ਰਿਸ਼ਵਤ ਮੰਗਣ ਦੇ ਦੋਸ਼ਾਂ ਦੀ ਆਵਾਜ਼ ਦੇ ਨਮੂਨਿਆਂ ਨਾਲ ਹੋਵੇਗੀ ਜਾਂਚ
Ad Position 24