11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

20 ਨਵੰਬਰ ਤੋਂ ਸ਼ੁਰੂ ਹੋਣਗੇ ਧਾਰਮਿਕ ਸਮਾਗਮ , ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ , ਕਵੀਸ਼ਰੀ ਤੇ ਕੀਰਤਨ ਰਾਹੀਂ ਸੰਗਤ ਹੋਵੇਗੀ ਨਿਹਾਲ

ਚੰਡੀਗੜ੍ਹ, 11 ਨਵੰਬਰ (ਅਜਾਇਬ ਸਿੰਘ ਔਜਲਾ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 22 ਨਵੰਬਰ, 2026 ਨੂੰ ਚਮਕੌਰ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ, ਮਹਾਪੰਜਾਬ ਜਥੇਬੰਦੀ, ਸਰਪ੍ਰਸਤ ਮਨਿੰਦਰ ਸਿੰਘ, ਕੈਪਟਨ ਚੰਨਣ ਸਿੰਘ ਸਿੱਧੂ, ਮੁੱਖ ਪ੍ਰਚਾਰਕ ਮਨਦੀਪ ਸਿੰਘ ਵਿਦਿਆਰਥੀ ਅਤੇ ਬਾਬਾ ਮਾਨ ਸਿੰਘ ਆਦਿ ਨੇ ਇਹ ਜਾਣਕਾਰੀ ਸਾਂਝੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਅਜਾਇਬ ਸਿੰਘ ਔਜਲਾ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 22 ਨਵੰਬਰ, 2026 ਨੂੰ ਚਮਕੌਰ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ, ਮਹਾਪੰਜਾਬ ਜਥੇਬੰਦੀ, ਸਰਪ੍ਰਸਤ ਮਨਿੰਦਰ ਸਿੰਘ, ਕੈਪਟਨ ਚੰਨਣ ਸਿੰਘ ਸਿੱਧੂ, ਮੁੱਖ ਪ੍ਰਚਾਰਕ ਮਨਦੀਪ ਸਿੰਘ ਵਿਦਿਆਰਥੀ ਅਤੇ ਬਾਬਾ ਮਾਨ ਸਿੰਘ ਆਦਿ ਨੇ ਇਹ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼੍ਰੋਮਣੀ ਜਰਨੈਲ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਅਤੇ ਬਾਬਾ ਜੀਵਨ ਸਿੰਘ ਨਿਹੰਗ ਸਿੰਘ ਖਾਲਸਾ ਦਲ ਵਲੋਂ ਕਰਵਾਇਆ ਜਾ ਰਿਹਾ ਹੈ। ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ, ਮਹਾਪੰਜਾਬ ਜਥੇਬੰਦੀ ਨੇ ਕਿਹਾ ਕਿ ਦਸਮ ਪਾਤਸ਼ਾਹ ਨੇ ਆਪਣਾ ਕਲਗੀ ਤੋੜਾ ਜਿਨ੍ਹਾਂ ਸ਼ਹੀਦ ਭਾਈ ਜੈਤਾ ਜੀ ਨੂੰ ਸੌਂਪਿਆ ਸੀ, ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਚਮਕੌਰ ਦੀ ਗੜ੍ਹੀ ਦੀ ਜੰਗ ’ਚ ਬਾਬਾ ਜੀਵਨ ਸਿੰਘ ਜੀ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਪੰਥ ਦੀ ਖ਼ਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਦੂਜੇ ਪਾਸੇ ਭਾਈ ਮਨਿੰਦਰ ਸਿੰਘ ਨੇ ਵੀ ਦੋਸ਼ ਲਗਾਉਂਦਿਆਂ ਕਿਹਾ ਕਿ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਚਾਂਦਨੀ ਚੌਕ ਤੋਂ ਨੌਵੇਂ ਪਾਤਸ਼ਾਹ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਤੱਕ ਲੈ ਕੇ ਆਉਣ ਵਾਲੇ ਅਤੇ ਦਸਮ ਪਾਤਸ਼ਾਹ ਦੇ ਹੱਥੋਂ ਅੰਮ੍ਰਿਤ ਛਕਣ ਵਾਲੇ ਬਾਬਾ ਜੀਵਨ ਸਿੰਘ ਜੀ ਦੇ ਯੋਗਦਾਨ ਨੂੰ ਮਾਨਤਾ ਨਹੀਂ ਦਿੱਤੀ ਗਈ। ਕੈਪਟਨ ਚੰਨਣ ਸਿੰਘ ਸਿੱਧੂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ 322ਵੇਂ ਸ਼ਹੀਦੀ ਦਿਹਾੜੇ ਮੌਕੇ ਹੁਣ ਲੋੜ ਹੈ ਕਿ ਇਤਿਹਾਸਕ ਤੱਥਾਂ ਨੂੰ ਦਰੁਸਤ ਕਰਕੇ ਸਿੱਖ ਧਰਮ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਦੀਵੀ ਯਾਦਗਾਰ ਬਣਾਇਆ ਜਾਵੇ। ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਨੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ 20 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਤੋਂ ਬਾਅਦ 22 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ਼ਹੀਦੀ ਬੁਰਜ ਬਾਬਾ ਜੀਵਨ ਸਿੰਘ ਜੀ, ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਢਾਡੀ, ਕਵੀਸ਼ਰੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੇ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਉਪਰੰਤ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਅਨਾਜ ਮੰਡੀ, ਚਮਕੌਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਵਿਚਾਰ-ਵਟਾਂਦਰਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਸਵੇਰ ਸ਼ਾਮ ਠੰਢੇ, ਦੁਪਹਿਰ ਗਰਮ ਅਗਲੀ ਖ਼ਬਰ ਕੁਸ਼ਿੰਗ ਬਿਮਾਰੀ ਨਾਲ ਜੁੜੇ ਟਿਊਮਰ ਦੀ ਪਛਾਣ ਸੰ ਬੰਧੀ ਖੋਜ ਲਈ ਮਿਲਿਆ ਸਨਮਾਨ
Ad Position 24