12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੰਤ ਨਾਮਦੇਵ ਦੀਆਂ ਸਿੱਖਿਆਵਾਂ ਮਾਨਵਤਾ , ਸਮਾਨਤਾ , ਕਿਰਤ ਦੇ ਸਤਿਕਾਰ ਦਾ ਸੰਦੇਸ਼ ਦਿੰਦੀਆਂ - ਆਰਤੀ ਰਾਓ

ਚੰਡੀਗੜ੍ਹ, 12 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੰਤ ਸ਼੍ਰੋਮਣੀ ਨਾਮਦੇਵ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਭਾਈਚਾਰੇ, ਪਿਆਰ, ਸਮਾਨਤਾ, ਮਾਨਵਤਾ ਤੇ ਕਿਰਤ ਦੇ ਸਤਿਕਾਰ ਦਾ ਸੰਦੇਸ਼ ਦਿੰਦੀਆਂ ਹਨ। ਸੰਤ-ਮਹਾਂਪੁਰਸ਼ ਕਿਸੇ ਇਕ ਜਾਤ ਜਾਂ ਵਰਗ ਦੇ ਨਹੀਂ ਹੁੰਦੇ, ਸਗੋਂ ਉਹ ਪੂਰੇ ਸਮਾਜ ਦਾ ਮਾਰਗਦਰਸ਼ਨ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੰਤ ਸ਼੍ਰੋਮਣੀ ਨਾਮਦੇਵ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਭਾਈਚਾਰੇ, ਪਿਆਰ, ਸਮਾਨਤਾ, ਮਾਨਵਤਾ ਤੇ ਕਿਰਤ ਦੇ ਸਤਿਕਾਰ ਦਾ ਸੰਦੇਸ਼ ਦਿੰਦੀਆਂ ਹਨ। ਸੰਤ-ਮਹਾਂਪੁਰਸ਼ ਕਿਸੇ ਇਕ ਜਾਤ ਜਾਂ ਵਰਗ ਦੇ ਨਹੀਂ ਹੁੰਦੇ, ਸਗੋਂ ਉਹ ਪੂਰੇ ਸਮਾਜ ਦਾ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾ ਕੇ ਹੀ ਚੰਗੇ ਸਮਾਜ ਤੇ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਸੂਬਾ ਸਰਕਾਰ ਓ. ਬੀ. ਸੀ. ਸਮਾਜ ਨੂੰ ਸਿੱਖਿਆ, ਰਾਖਵਾਂਕਰਨ ਤੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿਹਤ ਮੰਤਰੀ ਨੇ ਇਹ ਗੱਲ ਸੰਤ ਨਾਮਦੇਵ ਮਹਾਰਾਜ ਦੀ ਜੈਅੰਤੀ ਸੰਬੰਧੀ ਕਰਵਾਏ ਸਮਾਗਮ ਮੌਕੇ ‘ਤੇ ਕਹੀ। ਉਨ੍ਹਾਂ ਕਿਹਾ ਕਿ ਸੰਤ ਨਾਮਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਭਗਤੀ, ਮਾਨਵ ਸੇਵਾ ਤੇ ਮਿਹਨਤ ਕਰਨ ਵਾਲੇ ਹਰੇਕ ਵਿਅਕਤੀ ਦੇ ਸਤਿਕਾਰ ਦਾ ਸੰਦੇਸ਼ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵੀ ਉਨ੍ਹਾਂ ਦੀ ਬਾਣੀ ਦਰਜ ਹੈ। 12chd20
Ad Position 22
No active advertisement
ਪਿਛਲੀ ਖ਼ਬਰ ਦਿਲ ਦੀ ਸਿਹਤ ਲਈ ਐਲ.ਡੀ.ਐਲ.-ਸੀ. ਦਾ ਸਹੀ ਪੱਧਰ ਜਾਣਨਾ ਜ਼ਰੂਰੀ-ਡਾ. ਸੁਧੀਰ ਸਕਸੇਨਾ ਅਗਲੀ ਖ਼ਬਰ ਬਜ਼ੁਰਗਾਂ ਤੋਂ ਲੈ ਕੇ ਨੌਜਵਾਨਾਂ ਤੱਕ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ, ਵਾਰਡ 34 ਦੇ ਪਾਰਕਾਂ ਦਾ ਹੋਵੇਗਾ ਕਾਇਆ-ਕਲਪ
Ad Position 24