12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ-ਮੋਹਿੰਦਰ ਭਗਤ

ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ.

Ad Position 21
No active advertisement
ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਮੰਤਰੀ ਨੂੰ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਜਲਦ ਨਿਪਟਾਰਾ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਮਾਮਲਿਆਂ ਸੰਬੰਧੀ ਸਮਾਂਬੱਧ ਕਾਰਵਾਈ ਕਰਨ ਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਲਾਭ ਪ੍ਰਾਪਤ ਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸਰਾਫਾ ਬਾਜ਼ਾਰ ’ਚ ਚੋਰਾਂ ਨੇ 27 ਮਿੰਟਾਂ ’ਚ 12-15 ਲੱਖ ਦੇ ਗਹਿਣੇ ਕੀਤੇ ਚੋਰੀ ਅਗਲੀ ਖ਼ਬਰ ਵਿਸ਼ਵ ਡਾਇਬਟੀਜ਼ ਦਿਵਸ: ਸ਼ੁਰੂਆਤੀ ਕਦਮ ਖਾਣੇ ਦੀ ਥਾਲੀ ਤੋਂ ਸ਼ੁਰੂ ਹੁੰਦੇ ਹਨ, ਜਿਸ ਵਿਚ ਕੈਲੀਫੋਰਨੀਆ ਬਦਾਮ ਵਰਗੇ ਮੇਵੇ...
Ad Position 24