ਸਪੀਕਰ ਸੰਧਵਾਂ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ’ਤੇ ਪੰਜਾਬ ਵਾਸੀਆਂ ਨੂੰ ਵਧਾਈ
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇਕ ਮਹਾਨ ਸਮਰਾਟ, ਬੇਮਿਸਾਲ ਯੋਧਾ ਤੇ ਯੋਗ ਪ੍ਰਸ਼ਾਸਕ ਦੱਸਿਆ, ਜਿਨ੍ਹਾਂ ਨੇ ਵੱਖ-ਵੱਖ ਸਿੱਖ ਮਿਸਲਾਂ ਨੂੰ ਇਕਜੁੱਟ ਕਰਕੇ ਇੱਕ ਵਿਸ਼ਾਲ ਤੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਕੀਤੀ।
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇਕ ਮਹਾਨ ਸਮਰਾਟ, ਬੇਮਿਸਾਲ ਯੋਧਾ ਤੇ ਯੋਗ ਪ੍ਰਸ਼ਾਸਕ ਦੱਸਿਆ, ਜਿਨ੍ਹਾਂ ਨੇ ਵੱਖ-ਵੱਖ ਸਿੱਖ ਮਿਸਲਾਂ ਨੂੰ ਇਕਜੁੱਟ ਕਰਕੇ ਇੱਕ ਵਿਸ਼ਾਲ ਤੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਤਿਹਾਸ ਵਿਚ ਇਕ ਸੁਨਹਿਰੀ ਯੁੱਗ ਵਜੋਂ ਜਾਣਿਆ ਜਾਂਦਾ ਹੈ, ਜਿਸ ਨੂੰ ਵਿਸ਼ਵ ਭਰ ਵਿਚ ਇਸ ਦੀ ਧਰਮ ਨਿਰਪੱਖ ਸੋਚ, ਫਿਰਕੂ ਸਦਭਾਵਨਾ, ਨਿਆਂ ਅਤੇ ਲੋਕ-ਭਲਾਈ ਵਾਲੀ ਸ਼ਾਸਨ ਪ੍ਰਣਾਲੀ ਲਈ ਜਾਣਿਆ ਜਾਂਦਾ ਹੈ। ਸੰਧਵਾਂ ਨੇ ਕਿਹਾ, ਮਹਾਰਾਜਾ ਰਣਜੀਤ ਸਿੰਘ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਨੇ ਅਥਾਹ ਹਮਦਰਦੀ ਅਤੇ ਨਿਰਪੱਖਤਾ ਨਾਲ ਰਾਜ ਕੀਤਾ ਅਤੇ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਸਤਿਕਾਰ ਦਿੱਤਾ।