13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਲਾਲੜੂ ਤੋਂ ਪਟਿਆਲਾ ਲਈ ਪੀ. ਆਰ. ਟੀ. ਸੀ. ਬੱਸ ਸੇਵਾ ਮੁੜ ਸ਼ੁਰੂ

ਲਾਲੜੂ, 13 ਨਵੰਬਰ (ਰਾਜਬੀਰ ਸਿੰਘ)-ਲਾਲੜੂ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਲਾਲੜੂ ਤੋਂ ਪਟਿਆਲਾ ਲਈ ਬੰਦ ਪਈ ਪੀ. ਆਰ.

Ad Position 21
No active advertisement
ਅਜੀਤ ਡੈਸਕ 14-11-2026
ਲਾਲੜੂ, 13 ਨਵੰਬਰ (ਰਾਜਬੀਰ ਸਿੰਘ)-ਲਾਲੜੂ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਲਾਲੜੂ ਤੋਂ ਪਟਿਆਲਾ ਲਈ ਬੰਦ ਪਈ ਪੀ. ਆਰ. ਟੀ. ਸੀ. ਬੱਸ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਬੱਸ ਸਟੈਂਡ ਤੋਂ ਨਵੀਂ ਪੀ. ਆਰ. ਟੀ. ਸੀ. ਜੂਨੀਅਰ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਬੱਸ ਸੇਵਾ ਮੁੜ ਸ਼ੁਰੂ ਹੋਣ ਨਾਲ ਰੋਜ਼ਾਨਾ ਪਟਿਆਲਾ ਜਾਣ ਵਾਲੇ ਲੋਕਾਂ ਤੋਂ ਇਲਾਵਾ ਚਿਤਕਾਰਾ ਯੂਨੀਵਰਸਿਟੀ ਅਤੇ ਇਲਾਕੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਰੂਟ ਨੂੰ ਮੁੜ ਚਾਲੂ ਕਰਨ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਲਾਲੜੂ ਤੋਂ ਚੱਲ ਕੇ ਲੈਹਲੀ, ਸੂਰਤ, ਮਨੌਲੀ ਸਮੇਤ ਵੱਖ-ਵੱਖ ਪਿੰਡਾਂ ਰਾਹੀਂ ਬਨੂੰੜ, ਚਿਤਕਾਰਾ ਯੂਨੀਵਰਸਿਟੀ ਅਤੇ ਰਾਜਪੁਰਾ ਹੁੰਦੀ ਹੋਈ ਪਟਿਆਲਾ ਪਹੁੰਚੇਗੀ। ਇਸ ਨਾਲ ਰਸਤੇ ਵਿਚ ਪੈਂਦੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਵਿਧਾਇਕ ਨੇ ਇਸ ਬੱਸ ਸੇਵਾ ਲਈ ਮੁੱਖ ਮੰਤਰੀ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ। ਇਸ ਮੌਕੇ ਪੀ. ਆਰ. ਟੀ. ਸੀ. ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ, ਨਗਰ ਕੌਂਸਲ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਮੀਤ ਪ੍ਰਧਾਨ ਅਮਨ ਰਾਣਾ, ਕੌਂਸਲਰਾਂ, ਵਾਰਡ ਇੰਚਾਰਜਾਂ, ਵਿਭਾਗੀ ਅਧਿਕਾਰੀਆਂ ਅਤੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਵਲੋਂ ਹੁਣ ਤੱਕ ਜਾਰੀ ਉਮੀਦਵਾਰਾਂ ਦੀਆਂ ਦੋ ਸੂਚੀਆਂ ‘ਚੋਂ ਡੇਰਾਬੱਸੀ ਹਲਕੇ ਦਾ ਜ਼ਿਕਰ ਨਹੀਂ ਹਲਕੇ ਤੋਂ ਟਿਕਟ ਲਈ ਦ... ਅਗਲੀ ਖ਼ਬਰ ਪਰਮਿੰਦਰ ਸਿੰਘ ਗੋਲਡੀ ਨੇ ‘ਅਜੀਤ’ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
Ad Position 24