13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਕਾਬੂ

ਪੰਚਕੂਲਾ, 13 ਨਵੰਬਰ (ਕਪਿਲ)-ਪੰਚਕੂਲਾ ਪੁਲਿਸ ਨੇ ਵਾਹਨ ਚੋਰੀ ਕਰਨ ਦੇ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਮਗੜ੍ਹ ਦੇ ਰਹਿਣ ਵਾਲੇ ਦੀਪਕ ਗੁਪਤਾ (24) ਤੇ ਸ਼ੁਭਮ ਕੁਮਾਰ (25) ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 14-11-2026
ਪੰਚਕੂਲਾ, 13 ਨਵੰਬਰ (ਕਪਿਲ)-ਪੰਚਕੂਲਾ ਪੁਲਿਸ ਨੇ ਵਾਹਨ ਚੋਰੀ ਕਰਨ ਦੇ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਮਗੜ੍ਹ ਦੇ ਰਹਿਣ ਵਾਲੇ ਦੀਪਕ ਗੁਪਤਾ (24) ਤੇ ਸ਼ੁਭਮ ਕੁਮਾਰ (25) ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਇਸ ਸੰਬੰਧੀ ਏ. ਸੀ. ਪੀ. ਕ੍ਰਾਈਮ ਵਿਕਰਮ ਨੇਹਰਾ ਨੇ ਦੱਸਿਆ ਕਿ 8 ਨਵੰਬਰ ਨੂੰ ਪੰਚਕੂਲਾ ਦੇ ਸੈਕਟਰ-25 ਸਥਿਤ ਪੁਲਿਸ ਚੌਕੀ ਵਿਖੇ ਇਕ ਵਿਅਕਤੀ ਨੇ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਉਸ ਦਾ ਵੱਡਾ ਭਰਾ ਪਰਿਵਾਰ ਸਮੇਤ ਪਿੰਡ ਗਿਆ ਸੀ। ਜਾਣ ਤੋਂ ਪਹਿਲਾਂ ਉਹ ਆਪਣਾ ਮੋਟਰਸਾਈਕਲ ਸੈਕਟਰ-28 ਸਥਿਤ ਮਕਾਨ ਦੀ ਪਾਰਕਿੰਗ ‘ਚ ਖੜ੍ਹਾ ਕਰਕੇ ਗਿਆ ਸੀ। 8 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਜਦੋਂ ਸ਼ਿਕਾਇਤਕਰਤਾ ਮੋਟਰਸਾਈਕਲ ਲੈਣ ਲਈ ਸੰਬੰਧਿਤ ਥਾਂ ‘ਤੇ ਪੁੱਜਿਆ ਤਾਂ ਪਾਰਕਿੰਗ ‘ਚੋਂ ਮੋਟਰਸਾਈਕਲ ਗਾਇਬ ਸੀ। ਆਸ-ਪਾਸ ਭਾਲ ਕਰਨ ਦੇ ਬਾਵਜੂਦ ਉਸ ਨੂੰ ਮੋਟਰਸਾਈਕਲ ਬਾਰੇ ਕੋਈ ਥਹੁ-ਪਤਾ ਨਹੀਂ ਚੱਲਿਆ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਚੰਡੀਮੰਦਰ ਵਿਖੇ ਚੋਰੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸੇ ਦੌਰਾਨ ਕ੍ਰਾਈਮ ਬ੍ਰਾਂਚ-1 ਸੈਕਟਰ-26 ਦੇ ਇੰਚਾਰਜ ਮਨੋਜ ਦੀ ਅਗਵਾਈ ਵਾਲੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਪੁਲਿਸ ਕਮਿਸ਼ਨਰ ਪੰਕਜ ਨੈਨ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਆਪ੍ਰੇਸ਼ਨ ਹੰਟਡਾਊਨ’ ਤਹਿਤ ਅਮਲ ‘ਚ ਲਿਆਂਦੀ ਗਈ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਤੇ ਜ਼ੀਰਕਪੁਰ ਵਿਖੇ ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਨੂੰ ਲਗਾਇਆ 3.26 ਲੱਖ ਰੁ. ਦਾ ਚੂਨਾ ਅਗਲੀ ਖ਼ਬਰ ਸ਼ੂਗਰ ਦੇ ਬਿਹਤਰ ਪ੍ਰਬੰਧਨ ਲਈ ਸਮੇਂ ਸਿਰ ਪਛਾਣ ਤੇ ਨਿਯਮਤ ਜਾਂਚ ਜ਼ਰੂਰੀ-ਡਾ. ਰਵੁਲ ਜਿੰਦਲ
Ad Position 24