14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ 3 ਰੋਜ਼ਾ ਵਿਸ਼ੇਸ਼ ਕੈਂਪ 19 ਤੋਂ ਸ਼ੁਰੂ-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਐੱਸ. ਏ.

Ad Position 21
No active advertisement
ਅਜੀਤ ਡੈਸਕ 15-11-2026
ਐੱਸ. ਏ. ਐੱਸ. ਨਗਰ, 14 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੈਨਸ਼ਨਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੁਹਾਲੀ ਵਿਖੇ 19 ਤੋਂ 21 ਨਵੰਬਰ ਤੱਕ ‘ਪੈਨਸ਼ਨ ਸੇਵਾ ਪੋਰਟਲ’ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੇਣੁਕਾ ਕਟਿਆਲ ਨੇ ਦੱਸਿਆ ਕਿ ਜਿਨ੍ਹਾਂ ਪੈਨਸ਼ਨਰਾਂ ਦਾ ਜੀਵਨ ਪ੍ਰਮਾਣ-ਪੱਤਰ ਜਾਂ ਈ-ਕੇ. ਵਾਈ. ਸੀ. ਅਜੇ ਤੱਕ ਪੈਂਡਿੰਗ ਹੈ, ਉਹ ਇਸ ਵਿਸ਼ੇਸ਼ ਕੈਂਪ ‘ਚ ਪਹੁੰਚ ਕੇ ਮੌਕੇ ‘ਤੇ ਹੀ ਆਪਣਾ ਜੀਵਨ ਪ੍ਰਮਾਣ-ਪੱਤਰ ਅਤੇ ਈ-ਕੇ. ਵਾਈ. ਸੀ. ਦੀ ਪ੍ਰਕਿਰਿਆ ਮੁਕੰਮਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ‘ਚ ਆਉਣ ਸਮੇਂ ਪੈਨਸ਼ਨਰ ਆਪਣਾ ਆਧਾਰ ਕਾਰਡ, ਪੈਨ ਕਾਰਡ, ਬੈਂਕ ਪਾਸਬੁੱਕ, ਪੀ. ਪੀ. ਓ. ਦੀ ਕਾਪੀ ਤੇ ਆਧਾਰ ਕਾਰਡ ਨਾਲ ਲਿੰਕ ਕੀਤਾ ਹੋਇਆ ਚਾਲੂ ਮੋਬਾਈਲ ਫ਼ੋਨ ਨਾਲ ਲਿਆਉਣ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦਾ ਜੀਵਨ ਪ੍ਰਮਾਣ-ਪੱਤਰ ਜਾਂ ਈ-ਕੇ. ਵਾਈ. ਸੀ. ਬਕਾਇਆ ਹੈ, ਉਹ ਨਿਰਧਾਰਤ ਮਿਤੀਆਂ ਦੌਰਾਨ ਇਸ ਕੈਂਪ ‘ਚ ਆਪਣੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਵਾਉਣ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਦੀ ਅਦਾਇਗੀ ਨਿਰਵਿਘਨ ਜਾਰੀ ਰਹਿ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਹਾਈਕਮਾਨ ਪੇਂਡੂ ਖੇਤਰ ‘ਚ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਕਰੇ-ਪਵਨ ਮਨੋਚਾ ਅਗਲੀ ਖ਼ਬਰ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪੰਜਾਬ ਪੌਲੀਟੈਕਨਿਕ ਇਨੋਵੇਸ਼ਨ ਚੈਲੰਜ ਦੇ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ
Ad Position 24