ਭਾਜਪਾ ਹਾਈਕਮਾਨ ਪੇਂਡੂ ਖੇਤਰ ‘ਚ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਕਰੇ-ਪਵਨ ਮਨੋਚਾ
ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਐੱਸ. ਆਈ.
ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਐੱਸ. ਆਈ. ਆਰ. ਇੰਚਾਰਜ ਪਵਨ ਮਨੋਚਾ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ‘ਚ ਭਾਜਪਾ ਦਾ ਦਿਹਾਤੀ ਪ੍ਰਧਾਨ ਨਾ ਹੋਣ ਕਾਰਨ ਪਿੰਡਾਂ ‘ਚ ਪਾਰਟੀ ਦੀਆਂ ਨੀਤੀਆਂ ਤੇ ਗਤੀਵਿਧੀਆਂ ਸੰਬੰਧੀ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੂੰ ਪਹਿਲ ਦੇ ਆਧਾਰ ‘ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਪੇਂਡੂ ਖੇਤਰ ‘ਚ ਪਾਰਟੀ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਜਪਾ ਦੇ ਸਿਟੀ ਪ੍ਰਧਾਨ ਵਲੋਂ ਦਿਹਾਤੀ ਇਲਾਕਿਆਂ ‘ਚ ਘੱਟ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪਾਰਟੀ ਦੇ ਪੁਰਾਣੇ ਵਰਕਰਾਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਪੁੱਛ-ਪੜਤਾਲ ਨਹੀਂ ਹੋ ਰਹੀ ਤੇ ਨਵੇਂ ਚਿਹਰਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ‘ਚ ਪਾਰਟੀ ਨੂੰ ਸਰਗਰਮ ਕਰਨ ਤੇ ਵਰਕਰਾਂ ਨਾਲ ਸਿੱਧਾ ਤਾਲਮੇਲ ਬਣਾਉਣ ਲਈ ਵੱਖਰੇ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਜ਼ਰੂਰੀ ਹੈ। ਉਨ੍ਹਾਂ ਹਾਈਕਮਾਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਮੁਹਾਲੀ ਦਾ ਦਿਹਾਤੀ ਪ੍ਰਧਾਨ ਜਲਦ ਨਿਯੁਕਤ ਕੀਤਾ ਜਾਵੇ। 14 ਐਮਓਐਚ 03