ਡੇਰਾਬੱਸੀ ਦੀ ਸਿਮਰਨ ਸਿਟੀ ’ਚੋਂ 38 ਸਾਲਾ ਔਰਤ ਭੇਦਭਰੀ ਹਾਲਤ ’ਚ ਲਾਪਤਾ
ਡੇਰਾਬੱਸੀ, 14 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਏ. ਟੀ.
ਡੇਰਾਬੱਸੀ, 14 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਏ. ਟੀ. ਐੱਸ. ਵੈਲੀ ਸਕੂਲ ਦੇ ਸਾਹਮਣੇ ਸਥਿਤ ਸਿਮਰਨ ਸਿਟੀ ‘ਚੋਂ ਇਕ 38 ਸਾਲਾ ਔਰਤ ਦੇ ਭੇਦਭਰੀ ਹਾਲਤ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੂੰ ਲਾਪਤਾ ਹੋਏ ਦੋ ਦਿਨ ਬੀਤ ਜਾਣ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ‘ਚ ਕਾਫ਼ੀ ਚਿੰਤਾ ਪਾਈ ਜਾ ਰਹੀ ਹੈ। ਪਰਿਵਾਰ ਦੀ ਸ਼ਿਕਾਇਤ ‘ਤੇ ਥਾਣਾ ਡੇਰਾਬੱਸੀ ਦੀ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਔਰਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅ ਨੁਸਾਰ ਸਿਮਰਨ ਸਿਟੀ ਦੀ ਵਸਨੀਕ ਸੁਸ਼ਮਾ ਰਾਣੀ ਪਤਨੀ ਸਤੀਸ਼ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ਦੀ 38 ਸਾਲਾ ਧੀ ਦੀਪਿਕਾ ਬੀਤੀ 12 ਨਵੰਬਰ ਨੂੰ ਦੁਪਹਿਰ ਕਰੀਬ 1 ਵਜੇ ਬਿਨਾਂ ਕਿਸੇ ਨੂੰ ਕੁਝ ਦੱਸੇ ਘਰੋਂ ਚਲੀ ਗਈ ਸੀ। ਜਦੋਂ ਉਹ ਕਾਫ਼ੀ ਸਮਾਂ ਬੀਤ ਜਾਣ ਮਗਰੋਂ ਵੀ ਵਾਪਸ ਨਹੀਂ ਪਰਤੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਰਿਸ਼ਤੇਦਾਰਾਂ ਤੇ ਜਾਣ-ਪਛਾਣ ਵਾਲਿਆਂ ਕੋਲੋਂ ਪੁੱਛਗਿੱਛ ਕਰਨ ਦੇ ਬਾਵਜੂਦ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਸ਼ਿਕਾਇਤਕਰਤਾ ਅਨੁਸਾਰ ਦੀਪਿਕਾ ਕੁਝ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਪੀ. ਜੀ. ਆਈ. ਚੰਡੀਗੜ੍ਹ ਤੋਂ ਆਪਣਾ ਇਲਾਜ ਕਰਵਾ ਰਹੀ ਸੀ। ਓਧਰ ਮਾਮਲੇ ਦੀ ਪੜਤਾਲ ਕਰ ਰਹੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਔਰਤ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰ ਲਈ ਗਈ ਹੈ ਅਤੇ ਹੋਰਨਾਂ ਪੁਲਿਸ ਥਾਣਿਆਂ ਅਤੇ ਕੰਟਰੋਲ ਰੂਮ ਨੂੰ ਵੀ ਇਸ ਬਾਬਤ ਸੂਚਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਔਰਤ ਦੀ ਭਾਲ ਲਈ ਇਸ਼ਤਿਹਾਰ ਵੀ ਜਾਰੀ ਕੀਤੇ ਜਾ ਰਹੇ ਹਨ। 14 ਐਮਓਐਚ 27