14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੋਤੀ-ਜੋਤਿ ਪੁਰਬ ਸ਼ਰਧਾ ਨਾਲ ਮਨਾਇਆ

ਐੱਸ. ਏ.

Ad Position 21
No active advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਸਮਾਗਮ ਦੌਰਾਨ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਦਾ ਹੋਏ ਰਾਗੀ ਜਥਾ। ਅਜੀਤ ਤਸਵੀਰ 15-11-2026
ਐੱਸ. ਏ. ਐੱਸ. ਨਗਰ, 14 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੋਤੀ-ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸੰਬੰਧ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਪ੍ਰਿਤਪਾਲ ਸਿੰਘ ਮਲੇਰਕੋਟਲਾ ਵਾਲਿਆਂ ਦੇ ਢਾਡੀ ਜਥੇ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ 1708 ਈ. ‘ਚ ਜੋਤੀ-ਜੋਤਿ ਸਮਾਉਣ ਦੇ ਪ੍ਰਸੰਗ ‘ਤੇ ਢਾਡੀ ਵਾਰਾਂ ਰਾਹੀਂ ਚਾਨਣਾ ਪਾਇਆ। ਇਸ ਤੋਂ ਬਾਅਦ ਭਾਈ ਗੁਰਸੇਵਕ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਜੀ ਮਹਾਰਾਜ ਦੁਆਰਾ ਖ਼ਾਲਸਾ ਪੰਥ ਸਾਜਨਾ ਕਰਨ, ਦੇਸ਼, ਕੌਮ ਅਤੇ ਧਰਮ ਲਈ ਸਰਬੰਸ ਕੁਰਬਾਨ ਕਰਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਸ਼ਮਸ਼ੇਰ ਸਿੰਘ ਗੁਰਦੁਆਰਾ ਨਾਢਾ ਸਾਹਿਬ, ਭਾਈ ਮਨਜੀਤ ਸਿੰਘ ਪਟਿਆਲਾ, ਬਾਬਾ ਦੀਪ ਸਿੰਘ ਕਵੀਸ਼ਰੀ ਜਥੇ, ਹਰਿਜੱਸ ਕੀਰਤਨੀ ਜਥੇ, ਭਾਈ ਅਮਨਪ੍ਰੀਤ ਸਿੰਘ, ਮਾਤਾ ਸੁੰਦਰ ਕੌਰ ਜੀ ਸਰਬ ਸੇਵਾ ਸੁਸਾਇਟੀ, ਭਗੜਾਨੇ ਵਾਲਿਆਂ ਦੇ ਕਵੀਸ਼ਰੀ ਜਥੇ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਭਾਈ ਗੁਰਵਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਂਖਰਪੁਰ ਵਿਖੇ ਸੜਕ ਕਿਨਾਰੇ ਕੂੜੇ ਦੇ ਢੇਰਾਂ ਨੂੰ ਲਗਾਈ ਅੱਗ ਜ਼ਹਿਰੀਲੇ ਧੂੰਏਂ ਨੇ ਲੋਕਾਂ ਦਾ ਸਾਹ ਲੈਣਾ ਕੀਤਾ ਔਖ... ਅਗਲੀ ਖ਼ਬਰ ਡੇਰਾਬੱਸੀ ਦੀ ਸਿਮਰਨ ਸਿਟੀ ’ਚੋਂ 38 ਸਾਲਾ ਔਰਤ ਭੇਦਭਰੀ ਹਾਲਤ ’ਚ ਲਾਪਤਾ
Ad Position 24