14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੋਕ ਮਿਲਣੀ ਪ੍ਰੋਗਰਾਮ ਤਹਿਤ ਰਾਣਾ ਗਿੱਲ ਵਲੋਂ ਪਿੰਡ ਭਗਤ ਮਾਜਰਾ ਵਿਖੇ ਮੀਟਿੰਗ

ਮਾਜਰੀ, 14ੀ ਨਵੰਬਰ (ਕੁਲਵੰਤ ਸਿੰਘ ਧੀਮਾਨ)-ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰਾਣਾ ਗਿੱਲ ਵਲੋਂ ਪਿੰਡ ਭਗਤ ਮਾਜਰਾ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਮਾਜਰੀ, 14ੀ ਨਵੰਬਰ (ਕੁਲਵੰਤ ਸਿੰਘ ਧੀਮਾਨ)-ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰਾਣਾ ਗਿੱਲ ਵਲੋਂ ਪਿੰਡ ਭਗਤ ਮਾਜਰਾ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਰਾਣਾ ਗਿੱਲ ਦਾ ਨਿੱਘਾ ਸਵਾਗਤ ਕੀਤਾ ਅਤੇ ਆਪਣੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਗਈਆਂ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਹਲਕਾ ਖਰੜ ਵਿਕਾਸ ਦੇ ਪੱਖੋਂ ਬਿਲਕੁੱਲ ਪੱਛੜ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਉਮੀਦਵਾਰ ਬਦਲਣ ਨਾਲ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਛੁਪਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਟੁੱਟੀਆਂ ਸੜਕਾਂ, ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਗੜਦੀ ਆਰਥਿਕ ਵਿਵਸਥਾ ਅਤੇ ਵਿਕਾਸ ਦੀ ਰਫ਼ਤਾਰ ਨੂੰ ਮੁੜ ਪੱਟੜੀ ‘ ਤੇ ਲਿਆਉਣ ਲਈ ਪੰਜਾਬ ‘ਚ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਦੀ ਲੋੜ ਹੈ। ਇਸੇ ਦੌਰਾਨ ਪਿੰਡ ਦੀ ਪੰਚਾਇਤ ਵਲੋਂ ਪਿੰਡ ਵਾਸੀਆਂ ਲਈ ਪਾਣੀ ਦੇ ਟੈਂਕਰ ਦੀ ਮੰਗ ਰੱਖੀ ਗਈ, ਜਿਸ ‘ਤੇ ਰਾਣਾ ਗਿੱਲ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਪਿੰਡ ਲਈ ਪਾਣੀ ਦਾ ਟੈਂਕਰ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕਾ ਖਰੜ ਨੂੰ ਆਪਣੇ ਪਰਿਵਾਰ ਵਾਂਗ ਸਮਝਦੇ ਹੋਏ ਲੋਕਾਂ ਦੇ ਦੁੱਖ-ਸੁੱਖ ‘ਚ ਹਮੇਸ਼ਾ ਨਾਲ ਖੜ੍ਹਦੇ ਹਨ। ਇਸ ਮੌਕੇ ਸਰਪੰਚ ਕੁਲਵੀਰ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਕੁਲਜਿੰਦਰ ਸਿੰਘ, ਸੁਰਜੀਤ ਸਿੰਘ, ਅਮਰਿੰਦਰ ਸਿੰਘ, ਨੇਕ ਸਿੰਘ, ਭਾਗ ਸਿੰਘ, ਬਿੰਦਰ ਸਿੰਘ ਅਤੇ ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਰਾ ਫ਼ੋਨ ਤੇ ਲੈਪਟਾਪ ‘ਟੈਪ’ ਕੀਤਾ ਗਿਆ-ਸੈਮ ਪਿਤਰੋਦਾ ਅਗਲੀ ਖ਼ਬਰ ਹਲਕਾ ਖਰੜ ਤੋਂ ‘ਆਪ’ ਦੇ ਉਮੀਦਵਾਰ ਗੋਲਡੀ ਵਲੋਂ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋ ਕੇ ਚੋਣ ਮੁਹਿੰਮ ਦਾ ਆਗਾਜ਼
Ad Position 24