ਅਮਿਤ ਬਾਵਾ ਸੈਣੀ ਵਲੋਂ ਜਨਤਕ ਮੁੱਦਿਆਂ ਬਾਰੇ ਵੱਖ-ਵੱਖ ਪਿੰਡਾਂ ’ਚ ਪ੍ਰੋਗਰਾਮ
ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਡੇਰਾਬੱਸੀ ਹਲਕੇ ‘ਚ ਵੀ ਜਨ-ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਓ.
ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਡੇਰਾਬੱਸੀ ਹਲਕੇ ‘ਚ ਵੀ ਜਨ-ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਓ. ਬੀ. ਸੀ. ਵਿਭਾਗ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਤੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਿਤ ਬਾਵਾ ਸੈਣੀ ਵਲੋਂ ‘ਹਰ ਗਲੀ, ਹਰ ਸ਼ਹਿਰ ਕਾਂਗਰਸ ਦੀ ਲਹਿਰ’ ਪ੍ਰੋਗਰਾਮ ਤਹਿਤ ਪਿੰਡ ਸਿਤਾਰਪੁਰ, ਰਾਮਗੜ੍ਹ ਰੁੜਕੀ ਅਤੇ ਜਾਸਤਨਾਂ ਖੁਰਦ ‘ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਸਰਕਾਰੀ ਮਕਾਨਾਂ ਲਈ ਗ੍ਰਾਂਟ ਦੀ ਘਾਟ, ਸੜਕਾਂ ਦੀ ਮਾੜੀ ਹਾਲਤ ਅਤੇ ਸਰਕਾਰੀ ਬੱਸ ਸੇਵਾ ਦੀ ਅਣਹੋਂਦ ਦੇ ਮੁੱਦੇ ਉਠਾਏ। ਇਸ ਮੌਕੇ ਅਮਿਤ ਬਾਵਾ ਸੈਣੀ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਲਈ ਚੰਗਾ ਸੰਕੇਤ ਹੈ। ਇਸ ਮੌਕੇ ਬਲਦੇਵ ਸਿੰਘ ਰੁੜਕੀ, ਜਸਵੰਤ ਸਿੰਘ ਰੁੜਕੀ, ਵਿਕਰਮ ਰਾਣਾ ਤੇ ਬੰਤ ਸਿੰਘ ਰੁੜਕੀ ਸਮੇਤ ਕਈ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।