16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਮੁੱਖ ਮਕਸਦ-ਡਾ. ਆਹਲੂਵਾਲੀਆ

ਜ਼ੀਰਕਪੁਰ, 15 ਨਵੰਬਰ (ਹੈਪੀ ਪੰਡਵਾਲਾ)-ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਾ. ਨੰ.

Ad Position 21
No active advertisement
ਅਜੀਤ ਡੈਸਕ 16-11-2026
ਜ਼ੀਰਕਪੁਰ, 15 ਨਵੰਬਰ (ਹੈਪੀ ਪੰਡਵਾਲਾ)-ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਾ. ਨੰ. 13 ਢਕੌਲੀ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ (ਬੀ. ਡੀ. ਐੱਸ., ਐੱਮ. ਡੀ. ਐੱਸ., ਓਰਲ ਐਂਡ ਮੈਕਸੀਲੋਫੇਸ਼ੀਅਲ ਸਰਜਰੀ) ਵਲੋਂ ਮੁਫ਼ਤ ਸਿਹਤ ਜਾਂਚ ਤੇ ਸੇਵਾ ਕੈਂਪ ਲਗਾਇਆ। ਇਸ ਦੌਰਾਨ ਕਰੀਬ 212 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਤੇ ਲੋੜ ਅਨੁਸਾਰ ਉਨ੍ਹਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 145 ਲਾਭਪਾਤਰੀਆਂ ਦੇ ਸਿਹਤ ਕਾਰਡ ਵੀ ਬਣਾਏ ਗਏ। ਇਨ੍ਹਾਂ ਕਾਰਡਾਂ ਰਾਹੀਂ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ 10 ਲੱਖ ਰੁ. ਤੱਕ ਦਾ ਨਕਦੀ ਰਹਿਤ ਮੁਫ਼ਤ ਇਲਾਜ ਕਰਵਾ ਸਕਣਗੇ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਅਜਿਹੇ ਸੇਵਾ ਕੈਂਪ ਲਗਾਉਣ ਦਾ ਮੁੱਖ ਮਕਸਦ ਇਹ ਹੈ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ, ਸਗੋਂ ਇਹ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲੱਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਤੰਦਰੁਸਤ ਨਾਗਰਿਕ ਹੀ ਇਕ ਮਜ਼ਬੂਤ ਅਤੇ ਤਰੱਕੀਸ਼ੀਲ ਸਮਾਜ ਦੀ ਨੀਂਹ ਹੁੰਦੇ ਹਨ ਅਤੇ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਸਮਾਜਿਕ ਜ਼ਿੰਮੇਵਾਰੀ ਦੇ ਨਾਲ-ਨਾਲ ਸਾਡੀ ਪਹਿਲ ਵੀ ਹੈ। ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿਹਤ ਦੇ ਖੇਤਰ ‘ਚ ਲੋਕ ਪੱਖੀ ਸੁਧਾਰ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਹਾਕੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹਾਕੀ ਮੁੰਡਿਆਂ ਵਿਚ ਜਲੰਧਰ ਤੇ... ਅਗਲੀ ਖ਼ਬਰ ਅਮਿਤ ਬਾਵਾ ਸੈਣੀ ਵਲੋਂ ਜਨਤਕ ਮੁੱਦਿਆਂ ਬਾਰੇ ਵੱਖ-ਵੱਖ ਪਿੰਡਾਂ ’ਚ ਪ੍ਰੋਗਰਾਮ
Ad Position 24