16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 19 ਸਾਲਾ ਨੌਜਵਾਨ ਦੀ ਮੌਤ

ਜ਼ੀਰਕਪੁਰ, 15 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਸਨੌਲੀ ਪਿੰਡ ਨੇੜੇ ਓਲਡ ਕਾਲਕਾ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੱਪੂ ਵਾਸੀ ਪਿੰਡ ਢਕਪੁਰਾ, ਜ਼ਿਲ੍ਹਾ ਬਰੇਲੀ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 16-11-2026
ਜ਼ੀਰਕਪੁਰ, 15 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਸਨੌਲੀ ਪਿੰਡ ਨੇੜੇ ਓਲਡ ਕਾਲਕਾ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੱਪੂ ਵਾਸੀ ਪਿੰਡ ਢਕਪੁਰਾ, ਜ਼ਿਲ੍ਹਾ ਬਰੇਲੀ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਉਹ ਆਪਣੇ ਜੀਜੇ ਨਾਲ ਡੇਰਾਬੱਸੀ ਤੋਂ ਢਕੌਲੀ ਵੱਲ ਜਾ ਰਿਹਾ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਦੇ ਜੀਜੇ ਜੈਵੀਰ ਸਿੰਘ ਵਾਸੀ ਸ਼ਕਤੀ ਨਗਰ ਗੁਲਾਬਗੜ੍ਹ ਰੋਡ ਡੇਰਾਬੱਸੀ ਨੇ ਦੱਸਿਆ ਕਿ ਉਹ ਮੋਟਰਸਾਈਕਲ ਚਲਾ ਰਿਹਾ ਸੀ, ਜਦਕਿ ਪੱਪੂ ਪਿੱਛੇ ਬੈਠਾ ਸੀ। ਸਵੇਰੇ ਕਰੀਬ ਸਾਢੇ 10 ਵਜੇ ਸਨੌਲੀ ਨੇੜੇ ਉਸ ਨੇ ਪਿਸ਼ਾਬ ਕਰਨ ਲਈ ਮੋਟਰਸਾਈਕਲ ਸੜਕ ਕਿਨਾਰੇ ਰੋਕ ਦਿੱਤਾ। ਇਸ ਦੌਰਾਨ ਪੱਪੂ ਮੋਟਰਸਾਈਕਲ ’ਤੇ ਹੀ ਬੈਠਾ ਰਿਹਾ। ਜਦੋਂ ਉਹ ਵਾਪਸ ਆ ਰਿਹਾ ਸੀ, ਤਾਂ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਪੱਪੂ ਸੜਕ ’ਤੇ ਦੂਰ ਜਾ ਡਿੱਗਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ’ਤੇ ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਆਟੋ ਰਾਹੀਂ ਢਕੌਲੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਹਾਦਸੇ ਦੌਰਾਨ ਕਾਰ ਦਾ ਨੰਬਰ ਨੋਟ ਕਰ ਲਿਆ ਸੀ, ਜੋ ਪੁਲਿਸ ਨੂੰ ਸੌਂਪ ਦਿੱਤਾ ਗਿਆ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਤੋਂ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਜਾਂਚ ਅਧਿਕਾਰੀ ਗੁਰਫਤਿਹ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਡਾਕਟਰੀ ਰਿਪੋਰਟ ਤੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕਾਰ ਦੇ ਨੰਬਰ ਦੇ ਆਧਾਰ ’ਤੇ ਮੁਲਜ਼ਮ ਚਾਲਕ ਦੀ ਭਾਲ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੈਣੀ ਦੀ ਅਗਵਾਈ ਹੇਠ 7 ਹੋਰ ਬੱਸਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਜੈਪੁਰੀਆ ਸੁਸਾਇਟੀ ’ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ
Ad Position 24