16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੈਣੀ ਦੀ ਅਗਵਾਈ ਹੇਠ 7 ਹੋਰ ਬੱਸਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ ਯਾਤਰਾ’ ਤਹਿਤ ਹਲਕਾ ਡੇਰਾਬੱਸੀ ਤੋਂ ਸੰਗਤਾਂ ਦਾ ਦੂਜਾ ਜਥਾ 7 ਬੱਸਾਂ ਰਾਹੀਂ ਅੱਜ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਸ੍ਰੀ ਸੀਸ ਗੰਜ ਸਾਹਿਬ ਤੇ ਸ੍ਰੀ ਰਕਾਬ ਗੰਜ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾ ਤੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਧਾਰਮਿਕ ਯਾਤਰਾ ਦੀ ਅਗਵਾਈ ਭਾਜਪਾ ਓ.

Ad Position 21
No active advertisement
ਗੁਰਧਾਮਾਂ ਦੀ ਯਾਤਰਾ ਲਈ ਬੱਸਾਂ ਰਵਾਨਾ ਕਰਦੇ ਹੋਏ ਭਾਜਪਾ ਆਗੂ ਗੁਰਦਰਸ਼ਨ ਸੈਣੀ। ਤਸਵੀਰ : ਰਾਜਬੀਰ ਸਿੰਘ 16-11-2026
ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ ਯਾਤਰਾ’ ਤਹਿਤ ਹਲਕਾ ਡੇਰਾਬੱਸੀ ਤੋਂ ਸੰਗਤਾਂ ਦਾ ਦੂਜਾ ਜਥਾ 7 ਬੱਸਾਂ ਰਾਹੀਂ ਅੱਜ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਸ੍ਰੀ ਸੀਸ ਗੰਜ ਸਾਹਿਬ ਤੇ ਸ੍ਰੀ ਰਕਾਬ ਗੰਜ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾ ਤੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਧਾਰਮਿਕ ਯਾਤਰਾ ਦੀ ਅਗਵਾਈ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸੇਵਾਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਕੀਤੀ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸੈਣੀ ਵਲੋਂ ਇਹ ਸਮੁੱਚੀ ਯਾਤਰਾ ਆਪਣੀ ਕਿਰਤ ਕਮਾਈ ਵਿਚੋਂ ਸੇਵਾ ਅਤੇ ਸ਼ਰਧਾ ਦੀ ਭਾਵਨਾ ਨਾਲ ਕਰਵਾਈ ਜਾ ਰਹੀ ਹੈ। ਇਸ ਯਾਤਰਾ ਨੂੰ ਚਾਰ ਪੜਾਵਾਂ ਵਿਚ ਪੂਰਾ ਕੀਤਾ ਜਾਵੇਗਾ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਹਲਕਾ ਡੇਰਾਬੱਸੀ ਦੇ ਵੱਧ ਤੋਂ ਵੱਧ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀਆਂ ਸੰਗਤਾਂ ਨੂੰ ਦਿੱਲੀ ਦੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਸਕੇ। ਯਾਤਰਾ ਵਿਚ ਸੰਗਤਾਂ ਦੇ ਆਉਣ ਜਾਣ ਤੋਂ ਇਲਾਵਾ ਖਾਣ ਪੀਣ ਦਾ ਸਮੁੱਚਾ ਪ੍ਰਬੰਧ ਵੀ ਸੈਣੀ ਵਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਸੈਣੀ, ਜ਼ਿਲ੍ਹਾ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ, ਗੁਲਜ਼ਾਰ ਸਿੰਘ ਟਿਵਾਣਾ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ-ਬਰਵਾਲਾ ਮਾਰਗ ’ਤੇ ਅਧੂਰੇ ਪੁਲ ਦੇ ਨਾਲ ਸੜਕ ਕਿਨਾਰੇ ਖੜ੍ਹੇ ਵਾਹਨ ਬਣੇ ਮੁਸੀਬਤ, ਹਾਦਸਿਆਂ ਦਾ ਖ਼ਦਸ਼ਾ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 19 ਸਾਲਾ ਨੌਜਵਾਨ ਦੀ ਮੌਤ
Ad Position 24