15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿਚ ਇਤਿਹਾਸਕ ਕਟੌਤੀ ਕੇਂਦਰ ਦਾ ਲੋਕ-ਹਿੱਤੈਸ਼ੀ ਫੈਸਲਾ-ਸੁਭਾਸ਼ ਅਗਰਵਾਲ

ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਕਟੌਤੀ ਦਾ ਸਵਾਗਤ ਕਰਦਿਆਂ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਵਿਉਪਾਰ ਵਿੰਗ ਦੇ ਪ੍ਰਧਾਨ ਸੁਭਾਸ਼ ਅਗਰਵਾਲ ਨੇ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ।

Ad Position 21
No active advertisement
ਅਜੀਤ ਡੈਸਕ 16-11-2026
ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਕਟੌਤੀ ਦਾ ਸਵਾਗਤ ਕਰਦਿਆਂ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਵਿਉਪਾਰ ਵਿੰਗ ਦੇ ਪ੍ਰਧਾਨ ਸੁਭਾਸ਼ ਅਗਰਵਾਲ ਨੇ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਪਰਿਵਾਰਾਂ ਲਈ ਇਕ ਵੱਡੀ ਆਰਥਿਕ ਚੁਣੌਤੀ ਹੁੰਦਾ ਹੈ। ਦਵਾਈਆਂ ਸਸਤੀਆਂ ਹੋਣ ਨਾਲ ਮਰੀਜ਼ਾਂ ਨੂੰ ਆਪਣਾ ਇਲਾਜ ਜਾਰੀ ਰੱਖਣ ਵਿਚ ਮਦਦ ਮਿਲੇਗੀ। ਇਹ ਫੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਲਈ ਨਾਗਰਿਕਾਂ ਦੀ ਸਿਹਤ, ਭਲਾਈ ਅਤੇ ਆਰਥਿਕ ਰਾਹਤ ਸਭ ਤੋਂ ਵੱਧ ਮਹੱਤਵ ਰੱਖਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਜੀ ਦਾ ਧੰਨਵਾਦ ਕਰਦਿਆਂ ਦਿਲ ਅਤੇ ਬੀ. ਪੀ. ਵਰਗੀਆਂ ਬੀਮਾਰੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ਵੀ ਘੱਟ ਕਰਨ ਦੀ ਮੰਗ ਕੀਤੀ। 15 ਐਮਓਐਚ06
Ad Position 22
No active advertisement
ਪਿਛਲੀ ਖ਼ਬਰ ਥਾਣਾ ਮੁੱਲਾਂਪੁਰ ’ਚ ਨਵੇਂ ਐਸ. ਐਚ. ਓ. ਜਸਵੀਰ ਸਿੰਘ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਤੋਗਾਂ ਪੁਲ ਨੇੜੇ ਨਸ਼ੇ ਦੀ ਖੇਪ ਲੈ ਕੇ ਨਿਕਲਿਆ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ
Ad Position 24