16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗਰੀਨ ਸਿਗਨਲ ਹੁੰਦੇ ਹੀ ਹਾਰਨਾਂ ਦਾ ਸ਼ੋਰ, ਲੋਕਾਂ ’ਚ ਸਬਰ ਦੀ ਹੋਈ ਘਾਟ

ਚੰਡੀਗੜ੍ਹ, 16 ਨਵੰਬਰ (ਮਾਰਕੰਡਾ)- ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਵਲੋਂ ਬਿਨਾਂ ਕਿਸੇ ਕਾਰਨ ਲਗਾਤਾਰ ਹਾਰਨ ਵਜਾਉਣ ਦੀ ਵਧ ਰਹੀ ਪ੍ਰਵਿਰਤੀ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਦੀ ਜਾ ਰਹੀ ਹੈ। ਟਰੈਫਿਕ ਸਿਗਨਲਾਂ, ਬਾਜ਼ਾਰਾਂ, ਭੀੜ-ਭੜੱਕੇ ਵਾਲੀਆਂ ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਵਾਹਨ ਚਾਲਕ ਬਿਨਾਂ ਲੋੜ ਤੋਂ ਹਾਰਨ ਵਜਾਉਂਦੇ ਰਹਿੰਦੇ ਹਨ।

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਮਾਰਕੰਡਾ)- ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਵਲੋਂ ਬਿਨਾਂ ਕਿਸੇ ਕਾਰਨ ਲਗਾਤਾਰ ਹਾਰਨ ਵਜਾਉਣ ਦੀ ਵਧ ਰਹੀ ਪ੍ਰਵਿਰਤੀ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਦੀ ਜਾ ਰਹੀ ਹੈ। ਟਰੈਫਿਕ ਸਿਗਨਲਾਂ, ਬਾਜ਼ਾਰਾਂ, ਭੀੜ-ਭੜੱਕੇ ਵਾਲੀਆਂ ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਵਾਹਨ ਚਾਲਕ ਬਿਨਾਂ ਲੋੜ ਤੋਂ ਹਾਰਨ ਵਜਾਉਂਦੇ ਰਹਿੰਦੇ ਹਨ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਾਈ ਕੋਰਟ ਦੇ ਐਡਵੋਕੇਟ ਕਮਲਦੀਪ ਸਿੰਘ, ਪੰਜਾਬ ਯੂਨੀਵਰਸਿਟੀ ਦੇ ਪ੍ਰੋ. ਅਮਰਜੀਤ ਸਿੰਘ ਨੌਰਾ, ਡੀ.ਏ.ਵੀ ਕਾਲਜ ਦੇ ਪ੍ਰੋਫੈਸਰ ਡਾ. ਅਨੰਦ ਮਹਿੰਦਰ, ਜ਼ਿਲ੍ਹਾ ਕੋਰਟ ਦੇ ਵਕੀਲ ਵਿਜੇ ਕੁਮਾਰ ਆਦਿ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ’ਤੇ ਥਰੀ-ਵਹੀਲਰਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਕਈ ਸੜਕਾਂ ’ਤੇ ਥਰੀ-ਵਹੀਲਰਾਂ ਦੀ ਭਰਮਾਰ ਕਾਰਨ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ। ਇਸ ਤੋਂ ਇਲਾਵਾ ਕਈ ਮਨਮਰਜ਼ੀ ਨਾਲ ਵਾਹਨ ਖੜ੍ਹੇ ਕਰ ਦਿੰਦੇ ਹਨ। ਜਿਸ ਨਾਲ ਹੋਰ ਵਾਹਨ ਚਾਲਕਾਂ ਨੂੰ ਲੱਗਣ ਵਿਚ ਮੁਸ਼ਕਲ ਖੜੀ ਹੋ ਜਾਂਦੀ ਹੈ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਥਰੀ-ਵਹੀਲਰਾਂ ਦੀ ਗਿਣਤੀ, ਰੂਟਾਂ ਅਤੇ ਪਾਰਕਿੰਗ ਵਿਵਸਥਾ ਨੂੰ ਨਿਯਮਤ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਇਨ੍ਹਾਂ ਤੋਂ ਇਲਾਵਾ ਅਕਸਰ ਟਰੈਫਿਕ ਸਿਗਨਲਾਂ ’ਤੇ ਦੇਖਿਆ ਗਿਆ ਹੈ ਕਿ ਗਰੀਨ ਸਿਗਨਲ ਹੋਣ ’ਤੇ ਵਾਹਨ ਚਾਲਕ ਅਗਲੇ ਦੇ ਚੱਲਣ ਤੋਂ ਪਹਿਲਾਂ ਹੀ ਹਾਰਨ ਵਜਾਉਣ ਸ਼ੁਰੂ ਕਰ ਦਿੰਦੇ ਹਨ। ਕਈ ਵਾਰ ਸੜਕ ’ਤੇ ਅੱਗੇ ਖੜ੍ਹੇ ਵਾਹਨ ਦੇ ਚੱਲਣ ਦੀ ਉਡੀਕ ਹੀ ਨਹੀਂ ਕੀਤੀ ਜਾਂਦੀ। ਪਹਿਲਾਂ ਹੀ ਪਿੱਛੇ ਵਾਲੇ ਵਾਹਨ ਚਾਲਕ ਹਾਰਨ ਵਜਾਉਣ ਨੂੰ ਪਹਿਲ ਦਿੰਦੇ ਹਨ। ਇਸ ਕਾਰਨ ਸੜ੍ਹਕਾਂ ’ਤੇ ਬੇਲੋੜਾ ਸ਼ੋਰ ਖਾਸ ਕਰਕੇ ਹਸਪਤਾਲਾਂ ਲਾਗੇ ਆਵਾਜ਼ ਪ੍ਰਦੂਸ਼ਣ ਵਧ ਰਿਹਾ ਹੈ। ਸ਼ਹਿਰ ਵਾਸੀਆਂ ਅਨੁਸਾਰ ਵਾਹਨ ਚਾਲਕਾਂ ਨੂੰ ਸਬਰ ਰੱਖਣਾ ਚਾਹੀਦਾ ਹੈ ਅਤੇ ਬੇਲੋੜੇ ਹਾਰਨ ਵਜਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਬੇਲੋੜੇ ਹਾਰਨਾਂ ਕਾਰਨ ਪੈਦਾ ਹੋਣ ਵਾਲਾ ਸ਼ੋਰ ਨਾ ਸਿਰਫ਼ ਆਮ ਲੋਕਾਂ ਦੀ ਮਾਨਸਿਕ ਸ਼ਾਂਤੀ ਭੰਗ ਕਰਦਾ ਹੈ, ਸਗੋਂ ਬਜ਼ੁਰਗਾਂ, ਬੱਚਿਆਂ, ਮਰੀਜ਼ਾਂ ਅਤੇ ਵਿਦਿਆਰਥੀਆਂ ਲਈ ਵੀ ਮੁਸ਼ਕਲਾਂ ਖੜ੍ਹੀਆਂ ਕਰਦਾ ਹੈ। ਹਸਪਤਾਲਾਂ, ਸਕੂਲਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਇਸ ਤਰ੍ਹਾਂ ਦਾ ਸ਼ੋਰ ਹੋਰ ਵੀ ਜ਼ਿਆਦਾ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਹੈਰਾਨੀ ਦੀ ਗੱਲ ਹੈ ਕਿ ਕਈ ਵਾਹਨ ਚਾਲਕ ਟਰੈਫਿਕ ਜਾਮ ਵਿਚ ਫਸੇ ਹੋਣ ਦੇ ਬਾਵਜੂਦ ਲਗਾਤਾਰ ਹਾਰਨ ਵਜਾਉਂਦੇ ਰਹਿੰਦੇ ਹਨ, ਜਦਕਿ ਇਸ ਨਾਲ ਨਾ ਤਾਂ ਟਰੈਫਿਕ ਜਾਮ ਖੁੱਲ੍ਹਦਾ ਹੈ ਅਤੇ ਨਾ ਹੀ ਵਾਹਨਾਂ ਦੀ ਆਵਾਜਾਈ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਕੁਝ ਲੋਕ ਆਪਣੀ ਮੌਜੂਦਗੀ ਦਿਖਾਉਣ ਜਾਂ ਜਲਦਬਾਜ਼ੀ ਵਿਚ ਬਿਨਾਂ ਕਾਰਨ ਹਾਰਨ ਵਜਾਉਣ ਨੂੰ ਆਦਤ ਬਣਾ ਚੁੱਕੇ ਹਨ। ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਵਾਹਨ ਚਾਲਕ ਦੀ ਜ਼ਿੰਮੇਵਾਰੀ ਹੈ। ਹਾਰਨ ਦੀ ਵਰਤੋਂ ਸਿਰਫ਼ ਲੋੜ ਪੈਣ ’ਤੇ ਹੀ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਆਪਣੀ ਬੇਸਬਰੀ ਜਾਂ ਗੁੱਸੇ ਦਾ ਪ੍ਰਗਟਾਵਾ ਕਰਨ ਲਈ। ਖ਼ਾਸ ਕਰਕੇ ਰਿਹਾਇਸ਼ੀ ਇਲਾਕਿਆਂ ਅਤੇ ਸਾਈਲੈਂਸ ਜ਼ੋਨਾਂ ਵਿਚ ਬੇਲੋੜੇ ਹਾਰਨ ਵਜਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨਾ ਚਾਹੀਦਾ ਹੈ। ਲੋਕਾਂ ਨੇ ਟਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਿਨਾਂ ਵਜ੍ਹਾ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਵਿਰੁੱਧ ਸਖ਼ਤੀ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ। ਇਸ ਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇ। ਸਭ ਇਹ ਸਮਝਣ ਦੀ ਲੋੜ ਹੈ ਕਿ ਸੜਕਾਂ ਸਾਰਿਆਂ ਲਈ ਹਨ ਅਤੇ ਸਾਡੀ ਥੋੜ੍ਹੀ ਜਿਹੀ ਸਾਵਧਾਨੀ ਦੂਜਿਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਬਿਨਾਂ ਲੋੜ ਹਾਰਨ ਨਾ ਵਜਾਉਣਾ ਸਿਰਫ਼ ਟਰੈਫਿਕ ਨਿਯਮਾਂ ਦੀ ਪਾਲਣਾ ਹੀ ਨਹੀਂ, ਸਗੋਂ ਦੂਜਿਆਂ ਦੀ ਸਿਹਤ, ਸੁੱਖ-ਸ਼ਾਂਤੀ ਅਤੇ ਸਤਿਕਾਰ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਸਮਝਣ ਦੀ ਲੋੜ ਹੈ। ਇਸ ਸਬੰਧੀ ਐਸ.ਐਸ.ਪੀ ਚੰਡੀਗੜ੍ਹ ਕੰਵਰਦੀਪ ਕੌਰ ਨਾਲ ਗੱਲਬਾਤ ਕਰਨ ਲਈ 2 ਵਾਰ ਫੋਨ ਮਿਲਾਇਆ ਗਿਆ ਪਰ ਮੋਬਾਈਲ ਨਹੀਂ ਚੁੱਕਿਆ ਗਿਆ। 16 ਸੀਐਚਡੀ47
Ad Position 22
No active advertisement
ਪਿਛਲੀ ਖ਼ਬਰ ਦੋ ਥਾਰ ਗੱਡੀਆਂ ਦੀ ਟੱਕਰ ਕਾਰਨ ਦੋ ਦੋਸਤਾਂ ਦੀ ਮੌਤ , ਇਕ ਚਾਲਕ ਫ਼ਰਾਰ ਅਗਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ‘ਆਪ’ ਸਰਕਾਰ ’ਤੇ ਲਗਾਏ ਗੰਭੀਰ ਦੋਸ਼
Ad Position 24