ਮੋਟਰਸਾਈਕਲ ਚੋਰੀ ਕਰਨਾ ਪਿਆ ਮਹਿੰਗਾ, ਸਾਰੰਗਪੁਰ ਪੁਲਿਸ ਨੇ 21 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) – ਸ਼ਹਿਰ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਰੰਗਪੁਰ ਥਾਣਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਇਕ ਮਾਮਲੇ ਵਿਚ 21 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।
ਸ
ਸਾਰੰਗਪੁਰ ਥਾਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਤਸਵੀਰ।
17-11-2026
ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) – ਸ਼ਹਿਰ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਰੰਗਪੁਰ ਥਾਣਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਇਕ ਮਾਮਲੇ ਵਿਚ 21 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਦੀਪਕ ਮਾਸ਼ੀ (21) ਉਰਫ਼ ਰਾਹੁਲ ਵਾਸੀ ਬੈਂਤਪੁਰ, ਵਾਲਮੀਕਿ ਮੰਦਰ ਨੇੜੇ ਮੁਹਾਲੀ ਵਜੋਂ ਹੋਈ ਹੈ, ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ। ਇਸ ਕਾਰਵਾਈ ਨੂੰ ਸਾਰੰਗਪੁਰ ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਪੁਲਿਸ ਟੀਮ ਵਲੋਂ ਦਿੱਤਾ ਗਿਆ। ਟੀਮ ਨੇ ਜਾਂਚ ਦੌਰਾਨ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਨੰਬਰ ਸੀ.ਐਚ.-01-ਸੀ.ਏ.-4085 ਬਰਾਮਦ ਕਰਕੇ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਸਬੰਧੀ ਸਾਰੰਗਪੁਰ ਥਾਣੇ ਵਿਚ 18 ਮਈ 2026 ਨੂੰ ਮਾਮਲਾ ਦਰਜ ਕੀਤਾ ਗਿਆ। ਜਾਂਚ ਦੌਰਾਨ ਇਸ ਵਿਚ ਧਾਰਾ 317(2) ਵੀ ਜੋੜੀ ਗਈ। ਪੁਲਿਸ ਅਨੁਸਾਰ ਮੁਲਜ਼ਮ ਨੂੰ 14 ਨਵੰਬਰ 2026 ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।