ਬਲਟਾਣਾ ਪੁਲਿਸ ਨੇ ਪੋਕਸੋ ਮਾਮਲੇ ਵਿਚ ਫ਼ਰਾਰ ਮੁਲਜ਼ਮ ਨੂੰ ਖੇਮਕਰਨ ਤੋਂ ਕੀਤਾ ਕਾਬੂ
ਜ਼ੀਰਕਪੁਰ, 16 ਨਵੰਬਰ (ਮਨਿੰਦਰ ਸਿੰਘ)-ਬਲਟਾਣਾ ਪੁਲਿਸ ਨੇ 15 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਸਰੀਰਕ ਸੰਬੰਧ ਬਣਾਉਣ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਹੇਠ 24 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਵਜੋਂ ਹੋਈ ਹੈ।
ਮ
ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਜਾਂਦੇ ਹੋਏ ਪੁਲਿਸ ਮੁਲਾਜ਼ਮ। ਤਸਵੀਰ ਮਨਿੰਦਰ ਸਿੰਘ
17-11-2026
ਜ਼ੀਰਕਪੁਰ, 16 ਨਵੰਬਰ (ਮਨਿੰਦਰ ਸਿੰਘ)-ਬਲਟਾਣਾ ਪੁਲਿਸ ਨੇ 15 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਸਰੀਰਕ ਸੰਬੰਧ ਬਣਾਉਣ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਹੇਠ 24 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 65 (1) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕੀਤਾ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਮੁਲਜ਼ਮ ਫ਼ਰਾਰ ਚੱਲ ਰਿਹਾ ਸੀ। ਪੁਲਿਸ ਨੇ ਸੋਮਵਾਰ ਨੂੰ ਉਸ ਨੂੰ ਪੰਜਾਬ ਦੇ ਖੇਮਕਰਨ ਇਲਾਕੇ ਤੋਂ ਛਾਪੇਮਾਰੀ ਕਰ ਕੇ ਕਾਬੂ ਕਰ ਲਿਆ। ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਆਕਾਸ਼ ਉਨ੍ਹਾਂ ਦੇ ਗੁਆਂਢ ਵਿਚ ਰਹਿੰਦਾ ਸੀ। ਜਨਵਰੀ ਮਹੀਨੇ ਵਿਚ ਉਹ ਪੀੜਤਾ ਦੇ ਭਰਾ ਨਾਲ ਬੈਡਮਿੰਟਨ ਖੇਡ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਪੀੜਤਾ ਦੀ ਦਾਦੀ ਨੇ ਉਸ ਨੂੰ ਝਿੜਕ ਕੇ ਉੱਥੋਂ ਭਜਾ ਦਿੱਤਾ ਸੀ। ਬਾਅਦ ਵਿਚ ਪੀੜਤਾ ਦਾ ਭਰਾ ਉਸ ਕੋਲ ਮੁਆਫ਼ੀ ਮੰਗਣ ਗਿਆ, ਤਾਂ ਆਕਾਸ਼ ਨੇ ਉਸ ਨਾਲ ਦੋਸਤੀ ਕਰ ਕੇ ਉਸ ਦਾ ਮੋਬਾਈਲ ਨੰਬਰ ਲੈ ਲਿਆ। ਸ਼ਿਕਾਇਤ ਅਨੁਸਾਰ ਇਕ ਦਿਨ ਆਕਾਸ਼ ਦਾ ਫੋਨ ਪੀੜਤਾ ਨੇ ਚੁੱਕ ਲਿਆ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਆਪਣੇ ਜਾਲ ਵਿਚ ਫਸਾ ਲਿਆ। ਫਰਵਰੀ ਮਹੀਨੇ ਵਿਚ ਉਹ ਪੀੜਤਾ ਨੂੰ ਮਿਲਣ ਦੇ ਬਹਾਨੇ ਇਕ ਹੋਟਲ ਵਿਚ ਲੈ ਗਿਆ, ਜਿੱਥੇ ਉਸ ਨਾਲ ਕਥਿਤ ਤੌਰ ’ਤੇ ਸਰੀਰਕ ਸੰਬੰਧ ਬਣਾਏ। ਪੀੜਤਾ ਅਨੁਸਾਰ ਮੁਲਜ਼ਮ ਨੇ ਬਾਅਦ ਵਿਚ ਵੀ ਕਈ ਵਾਰ ਉਸ ਨੂੰ ਮਿਲਣ ਲਈ ਬੁਲਾਇਆ। ਕੁਝ ਸਮੇਂ ਬਾਅਦ ਮੁਲਜ਼ਮ ਕਿਰਾਏ ਦਾ ਕਮਰਾ ਛੱਡ ਕੇ ਕਿਸੇ ਹੋਰ ਥਾਂ ਚਲਾ ਗਿਆ। ਇਸ ਤੋਂ ਬਾਅਦ ਦੋਵਾਂ ਦਾ ਸੰਪਰਕ ਟੁੱਟ ਗਿਆ। ਬਾਅਦ ਵਿਚ ਪੀੜਤਾ ਦੀ ਸਿਹਤ ਖ਼ਰਾਬ ਹੋਣ ’ਤੇ ਪਰਿਵਾਰ ਨੇ ਡਾਕਟਰੀ ਜਾਂਚ ਕਰਵਾਈ, ਤਾਂ ਉਸ ਦੇ ਗਰਭਵਤੀ ਹੋਣ ਦਾ ਪਤਾ ਲੱਗਾ। ਇਸ ਸੰਬੰਧੀ ਪਰਿਵਾਰ ਵਲੋਂ ਬਲਟਾਣਾ ਪੁਲਿਸ ਚੌਕੀ ਵਿਚ ਸ਼ਿਕਾਇਤ ਦਰਜ ਕਰਵਾਈ ਗਈ। ਚੌਕੀ ਇੰਚਾਰਜ ਮਲਕੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਖੇਮਕਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।