ਸੋਹਨਾ ਚੌਕ ’ਤੇ 340.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 2.75 ਕਿਲੋਮੀਟਰ ਲੰਬਾ ਐਲੀਵੇਟਿਡ ਕੋਰੀਡੋਰ- ਮੰਤਰੀ ਰਣਬੀਰ ਗੰਗਵਾ
ਚੰਡੀਗੜ੍ਹ, 16 ਨਵੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਲੋਕ ਨਿਰਮਾਣ ਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਨੂੰਹ ਜ਼ਿਲ੍ਹੇ ਦੇ ਸੋਹਨਾ ਖੇਤਰ ਨੂੰ ਵੱਡੀ ਸੌਗਾਤ ਦਿੰਦਿਆਂ ਸੋਹਨਾ ਚੌਕ ‘ਤੇ 2. 75 ਕਿਲੋਮੀਟਰ ਲੰਬੇ 6-ਲੇਨ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਲਈ 340.
ਚੰਡੀਗੜ੍ਹ, 16 ਨਵੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਲੋਕ ਨਿਰਮਾਣ ਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਨੂੰਹ ਜ਼ਿਲ੍ਹੇ ਦੇ ਸੋਹਨਾ ਖੇਤਰ ਨੂੰ ਵੱਡੀ ਸੌਗਾਤ ਦਿੰਦਿਆਂ ਸੋਹਨਾ ਚੌਕ ‘ਤੇ 2.75 ਕਿਲੋਮੀਟਰ ਲੰਬੇ 6-ਲੇਨ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਲਈ 340.78 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੇ ਜਾਣ ‘ਤੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨਐਚ-919 ਅਤੇ ਐਨਐਚ-248ਏ ਦੇ ਜੰਕਸ਼ਨ ‘ਤੇ ਬਣਨ ਵਾਲਾ ਇਹ ਐਲੀਵੇਟਿਡ ਕੋਰੀਡੋਰ ਸੋਹਨਾ ਵਿੱਚ ਆਵਾਜਾਈ ਵਿਵਸਥਾ ਨੂੰ ਨਵੀਂ ਰਫ਼ਤਾਰ ਦੇਵੇਗਾ। ਇਸ ਨਾਲ ਗੁਰੂਗ੍ਰਾਮ-ਨੂੰਹ ਵਿਚਕਾਰੋਂ ਲੰਘਣ ਵਾਲੀ ਆਵਾਜਾਈ ਨੂੰ ਸਥਾਨਕ ਅਤੇ ਕਰਾਸ ਟ੍ਰੈਫਿਕ ਤੋਂ ਵੱਖ ਕੀਤਾ ਜਾ ਸਕੇਗਾ ਅਤੇ ਵਾਹਨਾਂ ਨੂੰ ਵਧੇਰੇ ਸੁਖਾਲੀ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਗੰਗਵਾ ਨੇ ਕਿਹਾ ਕਿ ਖੇਤਰ ਵਿੱਚ ਲਗਾਤਾਰ ਵਧ ਰਹੀ ਆਵਾਜਾਈ ਅਤੇ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਨੂੰ ਦੇਖਦੇ ਹੋਏ ਇਹ ਪ੍ਰਾਜੈਕਟ ਬਹੁਤ ਮਹੱਤਵਪੂਰਨ ਹੈ। ਐਲੀਵੇਟਿਡ ਕੋਰੀਡੋਰ ਬਣਨ ਨਾਲ ਸੋਹਨਾ ਚੌਕ ‘ਤੇ ਆਵਾਜਾਈ ਦਾ ਦਬਾਅ ਘਟੇਗਾ, ਸੜਕ ਦੀ ਸਮਰੱਥਾ ਵਧੇਗੀ ਤੇ ਯਾਤਰੀਆਂ ਦੇ ਸਮੇਂ ਦੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਅਤੇ ਕੇ.ਐਮ.ਪੀ. ਐਕਸਪ੍ਰੈਸਵੇਅ ਨਾਲ ਖੇਤਰ ਦਾ ਸੰਪਰਕ ਹੋਰ ਬਿਹਤਰ ਹੋਵੇਗਾ।ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਹਰਿਆਣਾ ਵਿੱਚ ਮਜ਼ਬੂਤ ਤੇ ਆਧੁਨਿਕ ਸੜਕੀ ਨੈੱਟਵਰਕ ਤਿਆਰ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਮੰਤਰੀ ਰਣਬੀਰ ਗੰਗਵਾ ਨੇ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। 16chd32 ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ