ਵਿਜੀਲੈਂਸ ਬਿਊਰੋ ਵਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 11 ਮਾਮਲਿਆਂ ’ਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿਚ 11 ਵੱਖ-ਵੱਖ ਟਰੈਪ ਮਾਮਲਿਆਂ ਵਿਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿਚ ਸਰਕਾਰੀ ਮੁਲਾਜ਼ਮਾਂ ਤੇ ਹੋਰਨਾਂ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵਲੋਂ ਪੂਰੀ ਵਾਹ ਲਾਈ ਹੋਈ ਹੈ।
ਗ
ਗੁਰਸਾਹਿਬ ਸਿੰਘ ਪਿਤਾ : ਸਰਬਜੀਤ ਸਿੰਘ ਮਾਤਾ : ਕੁਲਦੀਪ ਕੌਰ ਪਿੰਡ : ਫਾਟਵਾਂ ਜ਼ਿਲ੍ਹਾ : ਮੁਹਾਲੀ।
17-11-2026
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿਚ 11 ਵੱਖ-ਵੱਖ ਟਰੈਪ ਮਾਮਲਿਆਂ ਵਿਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿਚ ਸਰਕਾਰੀ ਮੁਲਾਜ਼ਮਾਂ ਤੇ ਹੋਰਨਾਂ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵਲੋਂ ਪੂਰੀ ਵਾਹ ਲਾਈ ਹੋਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਿਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇਕ ਮਾਮਲੇ ਦਾ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਗਿਆ ਹੈ ਜਿਸ ਵਿਚ ਇਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।