16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦੂਜੇ ਹਸਪਤਾਲਾਂ ਦੇ ਡਾਕਟਰਾਂ ਦੇ ਸਹਾਰੇ ਚੱਲ ਰਿਹੈ ਆਯੂਸ਼ ਹਸਪਤਾਲ ਡੇਢ ਮਹੀਨੇ ਬਾਅਦ ਵੀ ਨਹੀਂ ਹੋਈ ਪੱਕੀ ਭਰਤੀ , ਸੁਰੱਖਿਆ ਪ੍ਰਬੰਧਾਂ ਦੀ ਵੱਡੀ ਘਾਟ

ਜ਼ੀਰਕਪੁਰ, 16 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਪਿੰਡ ਦਿਆਲਪੁਰਾ ਵਿਖੇ ਆਯੂਸ਼ ਹਸਪਤਾਲ ਨੂੰ ਸ਼ੁਰੂ ਹੋਏ ਕਰੀਬ ਡੇਢ ਮਹੀਨਾ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਹਸਪਤਾਲ ‘ਚ ਅਜੇ ਤੱਕ ਡਾਕਟਰਾਂ ਦੀ ਪੱਕੀ ਭਰਤੀ ਨਹੀਂ ਕੀਤੀ ਗਈ। ਹਸਪਤਾਲ ‘ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਤੋਂ ਡਾਕਟਰਾਂ ਨੂੰ ਬੁਲਾ ਕੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-11-2026
ਜ਼ੀਰਕਪੁਰ, 16 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਪਿੰਡ ਦਿਆਲਪੁਰਾ ਵਿਖੇ ਆਯੂਸ਼ ਹਸਪਤਾਲ ਨੂੰ ਸ਼ੁਰੂ ਹੋਏ ਕਰੀਬ ਡੇਢ ਮਹੀਨਾ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਹਸਪਤਾਲ ‘ਚ ਅਜੇ ਤੱਕ ਡਾਕਟਰਾਂ ਦੀ ਪੱਕੀ ਭਰਤੀ ਨਹੀਂ ਕੀਤੀ ਗਈ। ਹਸਪਤਾਲ ‘ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਤੋਂ ਡਾਕਟਰਾਂ ਨੂੰ ਬੁਲਾ ਕੇ ਕਰਵਾਇਆ ਜਾ ਰਿਹਾ ਹੈ। ਇਸ ਕਾਰਨ ਹਸਪਤਾਲ ਦੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਮਿਲੀ ਜਾਣਕਾਰੀ ਅਨੁਸਾਰ 1 ਅਕਤੂਬਰ ਨੂੰ ਸ਼ੁਰੂ ਹੋਏ ਇਸ ਹਸਪਤਾਲ ‘ਚ ਪਹਿਲੇ ਮਹੀਨੇ 298 ਮਰੀਜ਼ ਇਲਾਜ ਲਈ ਆਏ ਸਨ, ਜਦਕਿ ਨਵੰਬਰ ਮਹੀਨੇ ‘ਚ ਅੱਜ ਤੱਕ 100 ਦੇ ਕਰੀਬ ਮਰੀਜ਼ ਇਲਾਜ ਲਈ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਹਸਪਤਾਲ ‘ਚ ਇਕ ਕੈਂਪ ਲਗਾਇਆ ਗਿਆ ਸੀ, ਜਿਸ ‘ਚ 80 ਲੋਕਾਂ ਨੇ ਆਪਣੀ ਜਾਂਚ ਕਰਵਾਈ ਸੀ। ਹਸਪਤਾਲ ‘ਚ ਇਲਾਜ ਲਈ ਆ ਰਹੇ ਲੋਕਾਂ ਨੇ ਦੱਸਿਆ ਕਿ ਹਸਪਤਾਲ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਨਹੀਂ ਹਨ। 10 ਬੈੱਡਾਂ ਅਤੇ 25 ਡਾਕਟਰਾਂ ਦੀ ਭਰਤੀ ਨਾਲ ਹਸਪਤਾਲ ਨੂੰ ਸ਼ੁਰੂ ਕਰਨ ਦੇ ਦਾਅਵਿਆਂ ਦੇ ਉਲਟ ਇਥੇ ਸਿਰਫ 3 ਡਾਕਟਰ ਹੀ 3 ਸ਼ਿਫਟਾਂ ‘ਚ ਡਿਊਟੀ ਦੇ ਰਹੇ ਹਨ, ਜੋ ਕਿ ਦੂਜੇ ਹਸਪਤਾਲਾਂ ਤੋਂ ਆ ਕੇ ਇਥੇ ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ ਡਾਕਟਰਾਂ ਦੀ ਇਧਰ ਡਿਊਟੀ ਕਾਰਨ ਉਨ੍ਹਾਂ ਦੀ ਆਪਣੇ ਹਸਪਤਾਲਾਂ ‘ਚ ਓ. ਪੀ. ਡੀ. ਪ੍ਰਭਾਵਿਤ ਹੋ ਰਹੀ ਹੈ। ਹਸਪਤਾਲ ‘ਚ ਨਾ ਹੀ ਦਰਜਾ ਚਾਰ ਤੇ ਨਾ ਹੀ ਕੋਈ ਸੁਰੱਖਿਆ ਕਰਮਚਾਰੀ ਹੈ। ਹਸਪਤਾਲ ਦੀ ਸਾਰੀ ਜ਼ਿੰਮੇਵਾਰੀ ਇਕ ਚੌਕੀਦਾਰ ਦੇ ਸਿਰ ‘ਤੇ ਹੈ। ਹਸਪਤਾਲ ‘ਚ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਲਈ ਵੀ ਠੋਸ ਪ੍ਰਬੰਧ ਨਹੀਂ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਵਲੋਂ ਹਸਪਤਾਲ ਸ਼ੁਰੂ ਕੀਤਾ ਗਿਆ ਹੈ ਤਾਂ ਉਥੇ ਡਾਕਟਰਾਂ ਅਤੇ ਹੋਰ ਲੋੜੀਂਦੇ ਸਟਾਫ਼ ਦੀ ਪੱਕੀ ਨਿਯੁਕਤੀ ਦੇ ਨਾਲ-ਨਾਲ ਸੁਰੱਖਿਆ ਦੇ ਵੀ ਉੱਚਿਤ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਹਸਪਤਾਲ ‘ਚ ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾਵੇ ਤੇ ਮਰੀਜ਼ਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਜ਼ਿਕਰਯੋਗ ਹੈ ਕਿ ਦੇਖਭਾਲ ਤੋਂ ਬਿਨਾਂ ਇਸ ਨਵੇਂ ਬਣੇ ਹਸਪਤਾਲ ਦੀਆਂ ਕੰਧਾਂ ਤੇ ਕਮਰਿਆਂ ‘ਚ ਸਿੱਲ੍ਹ ਨੇ ਘੇਰਾ ਪਾ ਲਿਆ ਹੈ ਜਿਸ ਕਾਰਨ ਕੰਧਾਂ ਤੋਂ ਪੇਂਟ ਉਤਰਨ ਲੱਗ ਗਿਆ ਹੈ। ਇਸੇ ਤਰ੍ਹਾਂ ਮੈਡੀਕਲ ਸਟੋਰ ਲਈ ਬਣਾਈਆਂ ਦੁਕਾਨਾਂ ‘ਚ ਰਹਿਣ ਬਸੇਰਾ ਬਣਾਇਆ ਗਿਆ ਹੈ। ਇਸ ਮਾਮਲੇ ਸੰਬੰਧੀ ਸੰਪਰਕ ਕਰਨ ‘ਤੇ ਆਯੁਰਵੈਦਿਕ ਵਿਭਾਗ ਦੇ ਡਾਇਰੈਕਟਰ ਰਮਨ ਕੁਮਾਰ ਨੇ ਕਿਹਾ ਕਿ ਡਾਕਟਰਾਂ ਤੇ ਸਟਾਫ਼ ਦੀ ਭਰਤੀ ਲਈ ਮਨਜ਼ੂਰੀ ਮਿਲ ਗਈ ਹੈ ਅਤੇ ਜਲਦ ਹੀ ਸਾਰੀਆਂ ਸਮੱਸਿਆਵਾਂ ਹੱਲ ਕਰਵਾ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਕਲਾਊਡ ਨਾਈਨ ਹਸਪਤਾਲ ਮੋਹਾਲੀ ਵਿਖੇ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 11 ਮਾਮਲਿਆਂ ’ਚ 14 ਵਿਅਕਤੀ ਰੰਗੇ ਹੱਥੀਂ ਕਾਬੂ
Ad Position 24