16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਫਰੀਦਾਬਾਦ ਦੇ ਵਿਕਾਸ ਨੂੰ ਮਿਲੀ ਰਫ਼ਤਾਰ, ਕਰੋੜਾਂ ਦੇ ਵਿਕਾਸ ਕਾਰਜਾਂ ਦਾ ਵਿਪੁਲ ਗੋਇਲ ਨੇ ਰੱਖਿਆ ਨੀਂਹ ਪੱਥਰ ਸੈਕਟਰ -14 ਕਮਿਊਨਿਟੀ ਸੈਂਟਰ ਦੇ ਪਹਿਲੇ ਪੜਾਅ ‘ ਤੇ ਖਰਚ ਹੋਣਗੇ 6.5 ਕਰੋੜ ਰੁਪਏ - ਮੰਤਰੀ ਵਿਪੁਲ ਗੋਇਲ

ਚੰਡੀਗੜ੍ਹ, 16 ਨਵੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਕਾਰਜਾਂ ਵਿੱਚ ਸੈਕਟਰ-14 ਸਥਿਤ ਕਮਿਊਨਿਟੀ ਸੈਂਟਰ ਦੇ ਪਹਿਲੇ ਪੜਾਅ ਦਾ ਨਿਰਮਾਣ, ਗੁੰਜਨ ਲਖਾਨੀ ਗੇਟ ਦਾ ਉਦਘਾਟਨ ਅਤੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦੇ ਸੁੰਦਰੀਕਰਨ ਨਾਲ ਸਬੰਧਤ ਕੰਮ ਸ਼ਾਮਲ ਹਨ।

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਕਾਰਜਾਂ ਵਿੱਚ ਸੈਕਟਰ-14 ਸਥਿਤ ਕਮਿਊਨਿਟੀ ਸੈਂਟਰ ਦੇ ਪਹਿਲੇ ਪੜਾਅ ਦਾ ਨਿਰਮਾਣ, ਗੁੰਜਨ ਲਖਾਨੀ ਗੇਟ ਦਾ ਉਦਘਾਟਨ ਅਤੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦੇ ਸੁੰਦਰੀਕਰਨ ਨਾਲ ਸਬੰਧਤ ਕੰਮ ਸ਼ਾਮਲ ਹਨ। ਇਸ ਮੌਕੇ ਰਾਜ ਮੰਤਰੀ ਰਾਜੇਸ਼ ਨਾਗਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੀ ਹੈ। ਫਰੀਦਾਬਾਦ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੈਕਟਰ-14 ਦੀ ਆਰ.ਡਬਲਯੂ.ਏ. ਵੱਲੋਂ ਰੱਖੀਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਕਟਰ-14 ਕਮਿਊਨਿਟੀ ਸੈਂਟਰ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜਾਂ ‘ਤੇ ਲਗਭਗ 6 ਤੋਂ 6.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੈਕਟਰ-14 ਦੇ ਪਾਰਕ ਵਿੱਚ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਸਿੰਥੈਟਿਕ ਟਰੈਕ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ। ਇਸ ਦੇ ਵਿਸਥਾਰ ਲਈ ਲਗਭਗ 28 ਲੱਖ ਰੁਪਏ ਦਾ ਵਾਧੂ ਟੈਂਡਰ ਲਗਾਇਆ ਗਿਆ ਹੈ। ਗ੍ਰੈਪ ਸਬੰਧੀ ਪਾਬੰਦੀਆਂ ਹਟਦਿਆਂ ਹੀ ਇਹ ਕੰਮ ਤੇਜ਼ੀ ਨਾਲ ਪੂਰਾ ਕਰਵਾਇਆ ਜਾਵੇਗਾ। ਗੋਇਲ ਨੇ ਦੱਸਿਆ ਕਿ ਸੈਕਟਰ-14 ਦੀ ਡੀ.ਏ.ਵੀ. ਸਕੂਲ ਵਾਲੀ ਸੜਕ ‘ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਗ੍ਰੇਨਾਈਟ ਟਾਈਲਾਂ ਲਗਾਉਣ ਦੇ ਕੰਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੈਕਟਰ-14 ਮਾਰਕੀਟ ਦੇ ਪੁਨਰ-ਵਿਕਾਸ ਲਈ 1.66 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤਹਿਤ ਪਾਰਕਿੰਗ ਵਿਵਸਥਾ ਨੂੰ ਬਿਹਤਰ ਬਣਾਉਣ, ਬੇਤਰਤੀਬ ਤਾਰਾਂ ਨੂੰ ਹਟਾਉਣ ਅਤੇ ਮਾਰਕੀਟ ਦਾ ਸੁੰਦਰੀਕਰਨ ਕੀਤਾ ਜਾਵੇਗਾ। 16chd35
Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਨੇ ‘ਰੀਮਿਨਿਸੈਂਸ 2ਕੇ26’ ਦੇ ਬੈਨਰ ਹੇਠ ਐਲੂਮਨੀ ਮੀਟ ਕਰਵਾਈ ਅਗਲੀ ਖ਼ਬਰ ਏ.ਬੀ.ਵੀ.ਪੀ. ਨੇ ਪਿਛਲੇ ਸਾਲ ਤੋਂ ਖ਼ਰਾਬ ਹੋਏ ਵਾਟਰ ਕੂਲਰ ਨੂੰ ਚਲਵਾਉਣ ਲਈ 15 ਦਿਨਾਂ ਦਾ ਦਿੱਤਾ ਅਲਟੀਮੇਟਮ
Ad Position 24