70 ਵੀਂ ਰਾਸ਼ਟਰੀ ਸਕੂਲ ਸਾਫਟਬਾਲ ਚੈਂਪੀਅਨਸ਼ਿਪ ਚੰਡੀਗੜ੍ਹ ਵਿਚ ਅੱਜ ਤੋਂ
ਚੰਡੀਗੜ੍ਹ, 17 ਨਵੰਬਰ (ਸੁਖਵਿੰਦਰ ਸਿੰਘ ਸ਼ਾਨ) 70ਵੀਂ ਰਾਸ਼ਟਰੀ ਸਕੂਲ ਸਾਫਟਬਾਲ ਚੈਂਪੀਅਨਸ਼ਿਪ 18 ਤੋਂ 22 ਨਵੰਬਰ ਤੱਕ ਚੰਡੀਗੜ੍ਹ ਵਿਚ ਕਰਵਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਹਾਕੀ ਸਟੇਡੀਅਮ ਸਪੋਰਟਸ ਕੰਪਲੈਕਸ 42 ਵਿਚ ਸਵੇਰੇ 10 ਵਜੇ ਕਰਨਗੇ। ਜਦਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਐਚ.
ਚੰਡੀਗੜ੍ਹ, 17 ਨਵੰਬਰ (ਸੁਖਵਿੰਦਰ ਸਿੰਘ ਸ਼ਾਨ) 70ਵੀਂ ਰਾਸ਼ਟਰੀ ਸਕੂਲ ਸਾਫਟਬਾਲ ਚੈਂਪੀਅਨਸ਼ਿਪ 18 ਤੋਂ 22 ਨਵੰਬਰ ਤੱਕ ਚੰਡੀਗੜ੍ਹ ਵਿਚ ਕਰਵਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਹਾਕੀ ਸਟੇਡੀਅਮ ਸਪੋਰਟਸ ਕੰਪਲੈਕਸ 42 ਵਿਚ ਸਵੇਰੇ 10 ਵਜੇ ਕਰਨਗੇ। ਜਦਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ (ਆਈ. ਏ. ਐਸ.) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਰਾਸ਼ਟਰੀ ਸਕੂਲ ਸਾਫਟਬਾਲ ਚੈਂਪੀਅਨਸ਼ਿਪ 19 ਸਾਲ ਦੇ ਮੁੰਡਿਆਂ ਤੇ ਕੁੜੀਆਂ ਦੇ ਦੋ ਵਰਗਾਂ ਲਈ ਕਰਵਾਈ ਜਾ ਰਹੀ ਹੈ ਅਤੇ ਇਸ ’ਚ ਦੇਸ਼ ਭਰ ਦੇ 17 ਰਾਜਾਂ ਦੀਆਂ 34 ਟੀਮਾਂ ਹਿੱਸਾ ਲੈਣਗੀਆਂ। ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੇ ਸਾਂਝੇ ਤੌਰ ’ਤੇ ਕਰਵਾਈ ਜਾ ਰਹੀ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਵੱਖ-ਵੱਖ ਰਾਜਾਂ ਮਹਾਂਰਾਸ਼ਟਰ, ਗੁਜਰਾਤ, ਬਿਹਾਰ, ਕੇਰਲਾ, ਰਾਜਸਥਾਨ, ਦਿੱਲੀ, ਹਰਿਆਣਾ, ਪੰਜਾਬ, ਤੇਲੰਗਾਨਾ, ਮੱਧ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ (ਵਿਦਿਆ ਭਾਰਤੀ) ਦੀਆਂ ਟੀਮਾਂ ਚੰਡੀਗੜ੍ਹ ਪਹੁੰਚ ਗਈਆਂ ਹਨ। ਚੈਂਪੀਅਨਸ਼ਿਪ ਦੇ ਮੁਕਾਬਲੇ ਸ਼ਹਿਰ ਦੇ ਸੈਕਟਰ 35, ਸੈਕਟਰ 37ਬੀ, ਸੈਕਟਰ 15 ਤੇ ਸੈਕਟਰ 23 ਦੇ ਸਕੂਲਾਂ ਦੇ ਖੇਡ ਮੈਦਾਨਾਂ ਵਿਚ ਹੋਣਗੇ।