ਗੁਰਦੁਆਰਾ ਚੌਕ ਨੇੜਿਓਂ ਔਰਤ ਦਾ ਪਰਸ ਖੋਹਣ ਵਾਲਾ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 17 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਗੁਰਦੁਆਰਾ ਚੌਕ ਤੋਂ ਸੈਕਟਰ-32 ਵੱਲ ਜਾਂਦੇ ਰਸਤੇ ਵਿਚ ਇਕ ਔਰਤ ਦਾ ਪਰਸ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਮੁਲਜ਼ਮ ਦੀ ਪਛਾਣ ਸੁਮਿਤ ਉਰਫ਼ ਗੋਲੂ ਵਾਸੀ ਪਿੰਡ ਬੁੜੈਲ, ਸੈਕਟਰ-45, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਪਿੰਡ ਡੱਡੂ ਮਾਜਰਾ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਿੱਤੀ ਸੀ ਕਿ 15 ਨਵੰਬਰ ਨੂੰ ਗੁਰਦੁਆਰਾ ਚੌਕ ਤੋਂ ਸੈਕਟਰ-32 ਵੱਲ ਜਾਂਦੇ ਸਮੇਂ ਮੁਲਜ਼ਮ ਨੇ ਉਸ ਦਾ ਪਰਸ ਖੋਹ ਲਿਆ ਸੀ ਅਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਸੀ।
ਚੰਡੀਗੜ੍ਹ, 17 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਗੁਰਦੁਆਰਾ ਚੌਕ ਤੋਂ ਸੈਕਟਰ-32 ਵੱਲ ਜਾਂਦੇ ਰਸਤੇ ਵਿਚ ਇਕ ਔਰਤ ਦਾ ਪਰਸ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਮੁਲਜ਼ਮ ਦੀ ਪਛਾਣ ਸੁਮਿਤ ਉਰਫ਼ ਗੋਲੂ ਵਾਸੀ ਪਿੰਡ ਬੁੜੈਲ, ਸੈਕਟਰ-45, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਪਿੰਡ ਡੱਡੂ ਮਾਜਰਾ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਿੱਤੀ ਸੀ ਕਿ 15 ਨਵੰਬਰ ਨੂੰ ਗੁਰਦੁਆਰਾ ਚੌਕ ਤੋਂ ਸੈਕਟਰ-32 ਵੱਲ ਜਾਂਦੇ ਸਮੇਂ ਮੁਲਜ਼ਮ ਨੇ ਉਸ ਦਾ ਪਰਸ ਖੋਹ ਲਿਆ ਸੀ ਅਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਇਸ ਸੰਬੰਧੀ ਥਾਣਾ ਸੈਕਟਰ-34 ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 304(2) ਅਤੇ 317(2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਤੇ ਮਨੁੱਖੀ ਸਰੋਤਾਂ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਉਪਰੰਤ ਪੁੱਛਗਿੱਛ ਕਰਕੇ ਉਸ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।