17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡੀ. ਸੀ. ਅਦਿੱਤਿਆ ਡਚਲਵਾਲ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ’ਚ ਲਿਆ ਹਿੱਸਾ

ਐੱਸ. ਏ.

Ad Position 21
No active advertisement
ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਦੇ ਹੋਏ ਡੀ. ਸੀ. ਅਦਿੱਤਿਆ ਡਚਲਵਾਲ। ਅਜੀਤ ਤਸਵੀਰ 18-11-2026
ਐੱਸ. ਏ. ਐੱਸ. ਨਗਰ, 17 ਨਵੰਬਰ (ਪ੍ਰੋ. ਅਵਤਾਰ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮੁਹਾਲੀ ਅਦਿੱਤਿਆ ਡਚਲਵਾਲ ਨੇ ਖ਼ੁਦ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਰਾਸ਼ਟਰੀ ਮੁਹਿੰਮ ‘ਚ ਵਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡੀ. ਸੀ. ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਵਿਕਾਸ ਯੋਜਨਾਬੰਦੀ ਦਾ ਅਹਿਮ ਆਧਾਰ ਹੈ। ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸਰਕਾਰ ਨੂੰ ਲੋਕਾਂ ਦੀਆਂ ਲੋੜਾਂ, ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਅਤੇ ਵੱਖ-ਵੱਖ ਖੇਤਰਾਂ ‘ ਚ ਵਿਕਾਸ ਦੀਆਂ ਜ਼ਰੂਰਤਾਂ ਨੂੰ ਸਮਝਣ ‘ਚ ਮਦਦ ਕਰਦੇ ਹਨ। ਇਸ ਲਈ ਹਰੇਕ ਨਾਗਰਿਕ ਵਲੋਂ ਸਹੀ ਅਤੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਣਾ ਦੇਸ਼ ਦੇ ਭਵਿੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲੱਬਧ ਕਰਵਾਈ ਗਈ ਹੈ। ਇਸ ਸਹੂਲਤ ਰਾਹੀਂ ਲੋਕ ਘਰ ਬੈਠੇ ਹੀ ਵੈੱਬਸਾਈਟ se.census.gov.in ‘ ਤੇ ਆਪਣੇ ਘਰ ਅਤੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਸ ਨਾਲ ਲੋਕ ਆਪਣੀ ਸਹੂਲਤ ਅਨੁਸਾਰ ਵੇਰਵੇ ਭਰ ਸਕਣਗੇ ਅਤੇ ਜਨਗਣਨਾ ਦੀ ਪ੍ਰਕਿਰਿਆ ‘ਚ ਆਪਣੀ ਭਾਗੀਦਾਰੀ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਆਉਣ ਵਾਲੇ ਗਣਨਾਕਾਰ ਸਟਾਫ਼ ਨੂੰ ਇਹ ਐਸ. ਈ. ਆਈ. ਡੀ. ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਉਠਾਉਣ ਤੇ ਆਪਣੇ ਘਰ, ਪਰਿਵਾਰ ਤੇ ਹੋਰ ਸੰਬੰਧਿਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤਖੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਮਹਿਲਾ ਨੂੰ ਨਹੀਂ ਮਿਲੀ ਜ਼ਮਾਨਤ ਅਗਲੀ ਖ਼ਬਰ ਤਿੰਨ ਦਿਨ ਬਾਅਦ ਵੀ ਮਾਸੂਮ ਦੇ ਕਾਤਲਾਂ ਤੱਕ ਨਹੀਂ ਪਹੁੰਚੀ ਪੁਲਿਸ
Ad Position 24