ਸ਼ਿਵਚਰਨ ਸਿੰਘ ਭੰਗੂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਖਰੜ ਦੇ ਹਲਕਾ ਇੰਚਾਰਜ ਨਿਯੁਕਤ
ਖਰੜ, 17 ਨਵੰਬਰ (ਜੰਡਪੁਰੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜਥੇਬੰਦੀ ਵਲੋਂ ਨੌਜਵਾਨ ਆਗੂ ਸ਼ਿਵਚਰਨ ਸਿੰਘ ਭੰਗੂ ਨੂੰ ਵਿਧਾਨ ਸਭਾ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸ਼
ਸ਼ਿਵਚਰਨ ਸਿੰਘ ਭੰਗੂ।
18-11-2026
ਖਰੜ, 17 ਨਵੰਬਰ (ਜੰਡਪੁਰੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜਥੇਬੰਦੀ ਵਲੋਂ ਨੌਜਵਾਨ ਆਗੂ ਸ਼ਿਵਚਰਨ ਸਿੰਘ ਭੰਗੂ ਨੂੰ ਵਿਧਾਨ ਸਭਾ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਖਰੜ ‘ਚ ਜ ਥੇਬੰਦੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਸ਼ਿਵਚਰਨ ਸਿੰਘ ਭੰਗੂ ਪਿਛਲੇ ਲੰਬੇ ਸਮੇਂ ਤੋਂ ਜਥੇਬੰਦੀ ਦੀਆਂ ਸਰਗਰਮੀਆਂ ‘ਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਸਮਾਜ ਸੇਵੀ ਕੰਮਾਂ ‘ਚ ਵੀ ਵਧ ਚੜ੍ਹ ਕੇ ਹਿੱਸਾ ਲੈਂਦੇ ਆ ਰਹੇ ਹਨ। ਇਸ ਤੋਂ ਇਲਾਵਾ ਉਹ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹਨ। ਹਲਕਾ ਇੰਚਾਰਜ ਨਿਯੁਕਤ ਹੋਣ ਉਪਰੰਤ ਸ਼ਿਵਚਰਨ ਸਿੰਘ ਭੰਗੂ ਨੇ ਜਥੇਬੰਦੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਜਥੇਬੰਦੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣਕਾਰੀ ਦੇ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਥੇਬੰਦੀ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਹਲਕਾ ਖਰੜ ਅੰਦਰ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸ਼ਿਵਚਰਨ ਸਿੰਘ ਭੰਗੂ ਦੀ ਇਸ ਨਿਯੁਕਤੀ ਨਾਲ ਹਲਕੇ ਦੇ ਯੂਥ ਆਗੂਆਂ ਅਤੇ ਟਕਸਾਲੀ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।