18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਮ ਦਰਬਾਰ ਵਿਚ ਕਮਾਨੀਦਾਰ ਚਾਕੂਆਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਇਕ ਮੁਲਜ਼ਮ ਖ਼ਿਲਾਫ਼ ਪਹਿਲਾਂ ਦਰਜ ਹਨ 21 ਅਪਰਾਧਿਕ ਮਾਮਲੇ , ਦੂਜੇ ਖ਼ਿਲਾਫ਼ ਵੀ ਦੋ ਪਰਚੇ ਦਰਜ

ਚੰਡੀਗੜ੍ਹ, 18 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸੈਕਟਰ-31 ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਕਮਾਨੀਦਾਰ ਚਾਕੂਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਕਮਾਨੀਦਾਰ ਚਾਕੂ ਬਰਾਮਦ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 19-11-2026
ਚੰਡੀਗੜ੍ਹ, 18 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸੈਕਟਰ-31 ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਕਮਾਨੀਦਾਰ ਚਾਕੂਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਕਮਾਨੀਦਾਰ ਚਾਕੂ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰਾਮਦਰਬਾਰ ਦੇ ਫ਼ੇਜ਼1 ਵਾਸੀ ਸਾਗਰ (33) ਅਤੇ ਫ਼ੇਜ਼2 ਵਾਸੀ ਸੁਨੀਲ ਉਰਫ਼ ਹੁੰਦਰਾ (26) ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਐੱਸ.ਐੱਸ.ਪੀ. ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਪੀ. ਸਿਟੀ ਵਿਜੇ ਸਿੰਘ ਦੀ ਅਗਵਾਈ ਹੇਠ ਐੱਸ.ਡੀ.ਪੀ.ਓ. ਸਾਊਥ ਗੁਰਜੀਤ ਕੌਰ ਦੀ ਨਿਗਰਾਨੀ ਵਿਚ ਥਾਣਾ ਸੈਕਟਰ-31 ਦੀ ਪੁਲਿਸ ਟੀਮ ਵਲੋਂ ਕੀਤੀ ਗਈ। ਪਹਿਲੇ ਮਾਮਲੇ ਵਿਚ 17 ਨਵੰਬਰ ਦੀ ਸ਼ਾਮ ਕਰੀਬ 6 ਵਜੇ ਹੈੱਡ ਕਾਂਸਟੇਬਲ ਨਵਦੀਪ ਪੁਲਿਸ ਪਾਰਟੀ ਸਮੇਤ ਸੈਕਟਰ-47 ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਹਵਾਈ ਫ਼ੌਜ ਦੇ ਖ਼ਾਲੀ ਕੁਆਰਟਰਾਂ ਦੇ ਪਿਛਲੇ ਪਾਸੇ ਇਕ ਵਿਅਕਤੀ ਐਕਟਿਵਾ ’ਤੇ ਬੈਠਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਨਿੱਜੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਕਮਾਨੀਦਾਰ ਚਾਕੂ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸਾਗਰ ਵਜੋਂ ਹੋਈ, ਜੋ ਇਸ ਸਬੰਧੀ ਕੋਈ ਲਾਇਸੈਂਸ ਜਾਂ ਮਨਜ਼ੂਰੀ ਪੇਸ਼ ਨਹੀਂ ਕਰ ਸਕਿਆ। ਦੂਜੇ ਮਾਮਲੇ ਵਿਚ ਉਸੇ ਦਿਨ ਸ਼ਾਮ ਕਰੀਬ 7:30 ਵਜੇ ਹੈੱਡ ਕਾਂਸਟੇਬਲ ਅੰਕਿਤ ਕੁਮਾਰ ਦੀ ਪੁਲਿਸ ਪਾਰਟੀ ਹੱਲੋਮਾਜਰਾ ਪੁਲਿਸ ਚੌਕੀ ਦੇ ਖੇਤਰ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਰਾਮਦਰਬਾਰ ਦੇ ਸਰਕਾਰੀ ਪਖਾਨੇ ਨੇੜਿਉਂ ਸੁਨੀਲ ਉਰਫ਼ ਹੁੰਦਰਾ ਨੂੰ ਇਕ ਨਾਜਾਇਜ਼ ਕਮਾਨੀਦਾਰ ਚਾਕੂ ਸਮੇਤ ਕਾਬੂ ਕੀਤਾ ਗਿਆ। ਮੁਲਜ਼ਮ ਮੌਕੇ ’ਤੇ ਚਾਕੂ ਰੱਖਣ ਸਬੰਧੀ ਕੋਈ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਦੋਨਾਂ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25,54 ਅਤੇ 59 ਤਹਿਤ ਐੱਫ. ਆਈ. ਆਰ. ਦਰਜ ਕਰਕੇ, ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮ ਸਾਗਰ Ç ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਆਬਕਾਰੀ ਐਕਟ, ਐਨ.ਡੀ.ਪੀ.ਐੱਸ. ਐਕਟ, ਚੋਰੀ, ਲੁੱਟ-ਖੋਹ, ਕੁੱਟਮਾਰ ਅਤੇ ਹਮਲੇ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 21 ਅਪਰਾਧਿਕ ਮਾਮਲੇ ਦਰਜ ਹਨ। ਇਸੇ ਤਰ੍ਹਾਂ ਮੁਲਜ਼ਮ ਸੁਨੀਲ ਉਰਫ਼ ਹੁੰਦਰਾ ਖ਼ਿਲਾਫ਼ ਵੀ ਪਹਿਲਾਂ ਚੋਰੀ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਦੋ ਮਾਮਲੇ ਦਰਜ ਹਨ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰੀ ਉਪਰੰਤ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁਬਾਰਿਕਪੁਰ ਵਿਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਜ਼ਖ਼ਮੀ ਬਿਜਲੀ ਮੁਲਾਜ਼ਮ ਦੀ ਮੌਤ, ਪੀ. ਜੀ. ਆਈ. ਵਿਚ ਤੋੜਿਆ ਦਮ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੀ ਐਂਬੂਲੈਂਸ ’ਚ ਆਕਸੀਜਨ ਸਿਲੰਡਰ ਸਹੂਲਤ ਦੀ ਸ਼ੁਰੂਆਤ
Ad Position 24