18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਾਗਜ਼ੀ ਸਮਝੌਤਿਆਂ ਨਾਲ ਨਹੀਂ, ਜ਼ਮੀਨੀ ਨਿਵੇਸ਼ ਨਾਲ ਹੋਵੇਗਾ ਪੰਜਾਬ ਦਾ ਉਦਯੋਗਿਕ ਵਿਕਾਸ-ਹਰਦੀਪ ਸਿੰਘ ਸੈਣੀ

ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)-ਪੰਜਾਬ ‘ਚ ਉਦਯੋਗਿਕ ਵਿਕਾਸ ਦੀ ਗਤੀ ਮੱਠੀ ਪੈਣ, ਨਿਵੇਸ਼ਕਾਂ ਦਾ ਭਰੋਸਾ ਡਗਮਗਾਉਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁਖ ਕਰਨ ਦੇ ਮੁੱਦੇ ‘ਤੇ ਸੀਨੀਅਰ ਭਾਜਪਾ ਆਗੂ ਹਰਦੀਪ ਸਿੰਘ ਸੈਣੀ ਨੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਨੂੰ ਇਸ਼ਤਿਹਾਰਾਂ ਤੇ ਕਾਗਜ਼ੀ ਸਮਝੌਤਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਉਦਯੋਗਿਕ ਕ੍ਰਾਂਤੀ ਤੇ ਰੁਜ਼ਗਾਰ ਪੈਦਾ ਕਰਨ ਵਾਲੀ ਸਰਕਾਰ ਦੀ ਲੋੜ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.

Ad Position 21
No active advertisement
ਸੀਨੀਅਰ ਭਾਜਪਾ ਆਗੂ ਹਰਦੀਪ ਸਿੰਘ ਸੈਣੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਹੈਪੀ ਪੰਡਵਾਲਾ 19-11-2026
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)-ਪੰਜਾਬ ‘ਚ ਉਦਯੋਗਿਕ ਵਿਕਾਸ ਦੀ ਗਤੀ ਮੱਠੀ ਪੈਣ, ਨਿਵੇਸ਼ਕਾਂ ਦਾ ਭਰੋਸਾ ਡਗਮਗਾਉਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁਖ ਕਰਨ ਦੇ ਮੁੱਦੇ ‘ਤੇ ਸੀਨੀਅਰ ਭਾਜਪਾ ਆਗੂ ਹਰਦੀਪ ਸਿੰਘ ਸੈਣੀ ਨੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਨੂੰ ਇਸ਼ਤਿਹਾਰਾਂ ਤੇ ਕਾਗਜ਼ੀ ਸਮਝੌਤਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਉਦਯੋਗਿਕ ਕ੍ਰਾਂਤੀ ਤੇ ਰੁਜ਼ਗਾਰ ਪੈਦਾ ਕਰਨ ਵਾਲੀ ਸਰਕਾਰ ਦੀ ਲੋੜ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨਾਲ ਹੋਈ ਇੰਡਸਟਰੀ ਮੀਟ ਦੌਰਾਨ ਭਾਜਪਾ ਪੰਜਾਬ ਦੇ ਓ. ਬੀ. ਸੀ. ਮੋਰਚੇ ਦੇ ਮੀਤ ਪ੍ਰਧਾਨ ਤੇ ਹਲਕਾ ਡੇਰਾਬੱਸੀ ਦੇ ਮੁੱਖ ਸੇਵਾਦਾਰ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਨੇ ਪੰਜਾਬ ਦੇ ਉਦਯੋਗਿਕ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬੇ ‘ਚ ਉਦਯੋਗਾਂ ਲਈ ਅਨੁਕੂਲ ਮਾਹੌਲ ਦੀ ਘਾਟ ਕਾਰਨ ਕਈ ਕੰਪਨੀਆਂ ਸੂਬੇ ਤੋਂ ਬਾਹਰ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਿਵੇਸ਼ ਤੇ ਰੁਜ਼ਗਾਰ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਉਦਯੋਗਿਕ ਖੇਤਰ ਦੀਆਂ ਚੁਣੌਤੀਆਂ ਤੇ ਬੇਰੁਜ਼ਗਾਰੀ ਸੂਬੇ ਦੀ ਤਰੱਕੀ ‘ਤੇ ਸਵਾਲੀਆ ਨਿਸ਼ਾਨ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਸਮਝੌਤੇ ਸਹੀਬੱਧ ਕਰਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ। ਅਸਲ ਵਿਕਾਸ ਉਹ ਹੁੰਦਾ ਹੈ ਜਦੋਂ ਸੂਬੇ ‘ਚ ਨਵੀਆਂ ਫੈਕਟਰੀਆਂ ਲੱਗਣ, ਬੰਦ ਪਏ ਉਦਯੋਗ ਮੁੜ ਚਾਲੂ ਹੋਣ, ਨਿਵੇਸ਼ਕ ਪੰਜਾਬ ‘ਚ ਪੈਸਾ ਲਗਾਉਣ ਤੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰੁਜ਼ਗਾਰ ਮਿਲੇ। ਗੁਆਂਢੀ ਸੂਬੇ ਹਰਿਆਣਾ ਦੀ ਉਦਯੋਗਿਕ ਤਰੱਕੀ ਅਤੇ ਜੀ. ਐੱਸ. ਟੀ. ਕੁਲੈਕਸ਼ਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਆਪਣੀ ਉਦਯੋਗਿਕ ਸਮਰੱਥਾ, ਕਾਰੋਬਾਰੀ ਮਾਹੌਲ ਤੇ ਨਿਵੇਸ਼ ਨੀਤੀਆਂ ਦਾ ਗੰਭੀਰਤਾ ਨਾਲ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅੱਜ ਦੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਨੌਜਵਾਨ ਆਪਣਾ ਭਵਿੱਖ ਸੂਬੇ ‘ਚ ਤਲਾਸ਼ਣ ਦੀ ਬਜਾਏ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਦਯੋਗਾਂ ਨੂੰ ਸਹੂਲਤਾਂ, ਸੁਰੱਖਿਅਤ ਮਾਹੌਲ, ਬਿਹਤਰ ਬੁਨਿਆਦੀ ਢਾਂਚਾ ਤੇ ਸਰਕਾਰ ਦਾ ਭਰੋਸਾ ਮਿਲੇ ਤਾਂ ਪੰਜਾਬ ‘ਚ ਹੀ ਲੱਖਾਂ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਉਦਯੋਗ, ਵਪਾਰ, ਖੇਤੀਬਾੜੀ ਤੇ ਰੁਜ਼ਗਾਰ ਨੂੰ ਇਕ ਨਵੀਂ ਵਿਕਾਸ ਨੀਤੀ ਨਾਲ ਜੋੜਨਾ ਪਵੇਗਾ। ਇਸ ਲਈ ਪੰਜਾਬ ‘ਚ ਸਿਆਸੀ ਬਦਲਾਅ ਦੀ ਲੋੜ ਹੈ ਤੇ ਭਾਜਪਾ ਦੀ ਸਰਕਾਰ ਹੀ ਪੰਜਾਬ ‘ਚ ਉਦਯੋਗਿਕ ਵਿਕਾਸ, ਨਿਵੇਸ਼, ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਵਾਅਦੇ ਨਹੀਂ ਸਗੋਂ ਨਤੀਜੇ ਚਾਹੁੰਦੇ ਹਨ ਅਤੇ ਭਾਜਪਾ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਤੋਂ ਸ਼ੁਰੂ ਅਗਲੀ ਖ਼ਬਰ ਐਲ. ਈ. ਡੀ. ਟੀ. ਵੀ. ਚੋਰੀ ਕਰਨ ਵਾਲੇ ਪੰਜ ਮੈਂਬਰੀ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
Ad Position 24