18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦਾ ਪ੍ਰਤੀਕ ਹੈ-ਅਮਨਦੀਪ ਗਿੱਲ, ਜਸਕੀਰਤ

ਕੁਰਾਲੀ, 18 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਮੋਰਿੰਡਾ ਮਾਰਗ ‘ਤੇ ਅੱਜ ਸਵ. ਅਭੀਸ਼ੇਕ ਭਾਰਤੀ ਦੀ ਯਾਦ ‘ਚ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-11-2026
ਕੁਰਾਲੀ, 18 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਮੋਰਿੰਡਾ ਮਾਰਗ ‘ਤੇ ਅੱਜ ਸਵ. ਅਭੀਸ਼ੇਕ ਭਾਰਤੀ ਦੀ ਯਾਦ ‘ਚ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਮੁੱਖ ਪ੍ਰਬੰਧਕ ਸੁੱਖੂ ਕੁਰਾਲੀ, ਨਾਣੂ ਤੇ ਹੈਰੀ ਕੁਰਾਲੀ ਅਤੇ ਹੋਰਨਾਂ ਮੈਂਬਰਾਂ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਦੇ ਪੁੱਤਰ ਅਮਨਦੀਪ ਸਿੰਘ ਗਿੱਲ ਅਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੇ ਪੁੱਤਰ ਜਸਕੀਰਤ ਸਿੰਘ ਰਤੀਆਂ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ, ਜਦਕਿ ਭਾਜਪਾ ਆਗੂ ਰਣਧੀਰ ਸਿੰਘ ਧੀਰਾ, ਸਾਬਕਾ ਕੌਂਸਲਰ ਦਵਿੰਦਰ ਸਿੰਘ ਠਾਕੁਰ, ਆਸ਼ੂ ਗੋਇਲ, ਕੌਂਸਲਰ ਪਰਮਜੀਤ ਸਿੰਘ ਪੰਮੀ, ਸੁਰਜੀਤ ਸਿੰਘ ਧਾਲੀਵਾਲ ਤੇ ਰਾਕੇਸ਼ ਅਗਰਵਾਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਲੁਆਈ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਅਮਨਦੀਪ ਸਿੰਘ ਗਿੱਲ ਅਤੇ ਜਸਕੀਰਤ ਸਿੰਘ ਰਤੀਆਂ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਵ. ਅਭੀਸ਼ੇਕ ਭਾਰਤੀ ਦੀ ਯਾਦ ‘ਚ ਲਗਾਇਆ ਗਿਆ ਇਹ ਕੈਂਪ ਸਿਰਫ਼ ਖ਼ੂਨਦਾਨ ਤੱਕ ਸੀਮਿਤ ਨਹੀਂ ਹੈ, ਸਗੋਂ ਮਨੁੱਖਤਾ ਪ੍ਰਤੀ ਇਕ ਵੱਡੇ ਫਰਜ਼ ਅਤੇ ਸਮਾਜ ਸੇਵਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜਾਂ ‘ਚ ਹਰ ਵਰਗ ਦੇ ਲੋਕਾਂ ਨੂੰ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਕੈਂਪ ਦੌਰਾਨ ਪੀ. ਜੀ. ਆਈ. ਚੰਡੀਗੜ੍ਹ ਤੋਂ ਆਈ ਡਾਕਟਰੀ ਟੀਮ ਵਲੋਂ ਖ਼ੂਨਦਾਨੀਆਂ ਕੋਲੋਂ 123 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਮਹਿਮਾਨਾਂ ਤੇ ਖ਼ੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਅੱਜ ਮੁਲਜ਼ਮਾਂ ਦਾ ਖੁਲਾਸਾ ਕਰਨ ਦਾ ਦਾਅਵਾ, ਜਾਂਚ ਨੂੰ ਮਿਲੇ ਅਹਿਮ ਸੁਰਾਗ ਚੌਥੇ ਦਿਨ ਵੀ ਨਹੀਂ ਹੋਇਆ ਢਾਈ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
Ad Position 24