18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਧਾਇਕ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ-74 ਅਤੇ ਸੈਕਟਰ-75 ਨੂੰ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁ. ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ

ਐੱਸ. ਏ.

Ad Position 21
No active advertisement
ਸੜਕ ਦੇ ਨਵੀਨੀਕਰਨ ਦੇ ਪ੍ਰਾਜੈਕਟ ਦਾ ਨੀਂਹ-ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ। ਅਜੀਤ ਤਸਵੀਰ 19-11-2026
ਐੱਸ. ਏ. ਐੱਸ. ਨਗਰ, 18 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ-74 (ਫੇਜ਼-8) ਅਤੇ ਸੈਕਟਰ-75 (8ਬੀ) ਨੂੰ ਆਪਸ ‘ਚ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁ. ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ। ਇਸ ਸੜਕ ਦੀ ਕੁੱਲ ਲੰਬਾਈ 1.36 ਕਿੱਲੋਮੀਟਰ ਹੋਵੇਗੀ, ਜਿਸ ਦੇ ਨਵੀਨੀਕਰਨ ਦਾ ਕੰਮ ਨਗਰ ਨਿਗਮ ਮੁਹਾਲੀ ਵਲੋਂ ਕਰਵਾਇਆ ਜਾਵੇਗਾ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਹਾਲੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ‘ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਵੀ ਇਸੇ ਦਿਸ਼ਾ ‘ਚ ਪੁੱਟਿਆ ਗਿਆ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸੈਕਟਰ-74 ਅਤੇ ਸੈਕਟਰ-75 ਨੂੰ ਜੋੜਨ ਵਾਲੀ ਇਹ ਸੜਕ ਇਲਾਕੇ ਦੇ ਲੋਕਾਂ ਲਈ ਮਹੱਤਵਪੂਰਨ ਆਵਾਜਾਈ ਮਾਰਗ ਹੈ, ਜਿਸ ਨੂੰ ਆਧੁਨਿਕ ਸਹੂਲਤਾਂ ਨਾਲ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਹ ਸੜਕ 32 ਫੁੱਟ ਚੌੜੀ ਹੈ ਅਤੇ ਸਿੰਗਲ ਕੈਰਿਜਵੇਅ ਵਜੋਂ ਵਰਤੀ ਜਾ ਰਹੀ ਹੈ। ਇਸ ਦੇ ਨਵੀਨੀਕਰਨ ਤਹਿਤ ਸੜਕ ਦੇ ਵਿਚਕਾਰ ਸੈਂਟਰ ਵਰਜ ਬਣਾਇਆ ਜਾਵੇਗਾ ਅਤੇ ਇਸ ਦੇ ਦੋਵੇਂ ਪਾਸੇ 22-22 ਫੁੱਟ ਚੌੜੀਆਂ ਸੜਕਾਂ ਤਿਆਰ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੜਕ ਦੇ ਦੋਵੇਂ ਪਾਸੇ ਪੈਦਲ ਚੱਲਣ ਵਾਲੇ ਲੋਕਾਂ ਦੀ ਸਹੂਲਤ ਲਈ ਫੁੱਟਪਾਥ ਬਣਾਏ ਜਾਣਗੇ ਅਤੇ ਰਾਤ ਸਮੇਂ ਸੁਰੱਖਿਅਤ ਤੇ ਸੁਵਿਧਾਜਨਕ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ‘ਚ ਲੋਕਾਂ ਦੀਆਂ ਲੋੜਾਂ ਅਤੇ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 3.20 ਕਰੋੜ ਰੁ. ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੈਕਟਰ-74 (ਫੇਜ਼-8) ਅਤੇ ਸੈਕਟਰ-75 (8ਬੀ) ਦੇ ਵਸਨੀਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਇਲਾਕੇ ‘ਚ ਸੜਕੀ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਨਗਰ ਨਿਗਮ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਹਰਪਾਲ ਸਿੰਘ ਬਰਾੜ, ਕੁਲਦੀਪ ਸਿੰਘ ਸਮਾਣਾ, ਅਸ਼ੋਕ ਗੁਪਤਾ ਪ੍ਰਧਾਨ ਮੁਹਾਲੀ ਉਦਯੋਗ ਐਸੋਸੀਏਸ਼ਨ, ਹਰਿੰਦਰ ਸਿੰਘ ਬਿੱਲਾ, ਐਡਵੋਕੇਟ ਜਸਵੀਰ ਸਿੰਘ, ਕੇ. ਐੱਸ. ਮਾਹਲ, ਆਰ. ਵਿੱਜ, ਏ. ਐਸ. ਪਰਮਾਰ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਲਾਂਡਰਾਂ, ਜਸਪ੍ਰੀਤ ਸਿੰਘ ਸਰਪੰਚ ਲਾਂਡਰਾਂ, ਦਰਸ਼ਨ ਸਿੰਘ ਮਟੌਰ ਬਲਾਕ ਪ੍ਰਧਾਨ, ਅਕਬਿੰਦਰ ਸਿੰਘ ਗੋਸਲ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਮੁਹਾਲੀ, ਕੌਂਸਲਰ ਬਚਨ ਸਿੰਘ ਬੋਪਾਰਾਏ ਤੇ ਕੌਂਸਲਰ ਕਮਲਜੀਤ ਕੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਤਿਨ ਨਬੀਨ ਨੂੰ ਮਿਲੇ ਅਸ਼ੋਕ ਸਰੀਨ ਹਿੱਕੀ ਤੇ ਦਿਹਾਤੀ ਪ੍ਰਧਾਨ ਮਨਮੀਤ ਵਿੱਕੀ ਸੰਗਠਨਾਤਮਕ ਕੰਮਾਂ ਲਈ ਮਿਲੀ ਸ਼ਾਬਾਸ਼ੀ ਅਗਲੀ ਖ਼ਬਰ o ਸੂਝਵਾਨ ਪੰਜਾਬੀ ਤੇ ਅਣਖੀ ਕਿਸਾਨ ਅਕਾਲੀ ਦਲ ਤੇ ਭਾਜਪਾ ਗੱਠਜੋੜ ਨੂੰ ਕਦੇ ਵੀ ਮੂੰਹ ਨਹੀਂ ਲਗਾਉਣਗੇ-ਮੱਛਲੀ ਕਲਾਂ
Ad Position 24