19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਨੂੰ ਬਚਾਉਣ ਲਈ ਸਮੂਹ ਅਕਾਲੀ ਵਰਕਰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ - ਸੁਖਬੀਰ ਸਿੰਘ ਬਾਦਲ

ਖਰੜ, 19 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਨਗਰ ਕੌਂਸਲ ਖਰੜ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਟਕਸਾਲੀ ਅਕਾਲੀ ਆਗੂ ਹਿੰਮਤ ਸਿੰਘ ਦੇਸੂਮਾਜਰਾ ਦੇ ਗ੍ਰਹਿ ਵਿਖੇ ਪੁੱਜਣ ਕਰਕੇ ਇਲਾਕੇ ਦੇ ਟਕਸਾਲੀ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਮੂਹ ਅਕਾਲੀ ਵਰਕਰ ਇਕਜੁੱਟ ਹੋ ਕੇ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਮਜ਼ਬੂਤੀ ਨਾਲ ਕੰਮ ਕਰਨ।

Ad Position 21
No active advertisement
ਪਿੰਡ ਦੇਸੂਮਾਜਰਾ ਸਥਿਤ ਟਕਸਾਲੀ ਅਕਾਲੀ ਆਗੂ ਹਿੰਮਤ ਸਿੰਘ ਦੇ ਗ੍ਰਹਿ ਵਿਖੇ ਪੁੱਜਣ ‘ਤੇ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਦੇ ਹੋਏ ਪਰਿਵਾਰਕ ਮੈਂਬਰ ਨਾਲ ਖੜ੍ਹੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ। ਤਸਵੀਰ : ਗੁਰਮੁੱਖ ਸਿੰਘ ਮਾਨ 20-11-2026
ਖਰੜ, 19 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਨਗਰ ਕੌਂਸਲ ਖਰੜ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਟਕਸਾਲੀ ਅਕਾਲੀ ਆਗੂ ਹਿੰਮਤ ਸਿੰਘ ਦੇਸੂਮਾਜਰਾ ਦੇ ਗ੍ਰਹਿ ਵਿਖੇ ਪੁੱਜਣ ਕਰਕੇ ਇਲਾਕੇ ਦੇ ਟਕਸਾਲੀ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਮੂਹ ਅਕਾਲੀ ਵਰਕਰ ਇਕਜੁੱਟ ਹੋ ਕੇ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਮਜ਼ਬੂਤੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਹੈ ਤੇ ਸਾਨੂੰ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨਾਲ ਜੁੜਨਾ ਚਾਹੀਦਾ ਹੈ। ਇਸੇ ਦੌਰਾਨ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੁਰਾਣੇ ਅਤੇ ਸਮਰਪਿਤ ਵਰਕਰਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਮਾਣ-ਸਤਿਕਾਰ ਦੇਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਵਰਕਰ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਵਰਕਰਾਂ ਨੇ ਔਖੇ ਤੋਂ ਔਖੇ ਸਮੇਂ ‘ਚ ਪਾਰਟੀ ਦਾ ਸਾਥ ਦਿੱਤਾ ਹੈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵੱਡਮੁੱਲਾ ਸਹਿਯੋਗ ਦਿੱਤਾ ਹੈ। ਇਸ ਮੌਕੇ ਹਿੰਮਤ ਸਿੰਘ ਦੇਸੂਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੂਹ ਅਕਾਲੀ ਆਗੂਆਂ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਣ ‘ਤੇ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਮਾਨ ਸਿੰਘ ਸੈਣੀ, ਸਾਬਕਾ ਕੌਂਸਲਰ ਪਾਲ ਸਿੰਘ ਡੇਅਰੀ ਵਾਲੇ, ਰਾਜਬੀਰ ਸਿੰਘ ਰਾਰੀ , ਅਮਨਦੀਪ ਸਿੰਘ ਅੱਮੂ, ਹਰਸਿਮਰਨ ਸਿੰਘ ਲਹਿਲ, ਮਾਸਟਰ ਜਸਮੇਰ ਸਿੰਘ ਤੇ ਕਲੱਬ ਪ੍ਰਧਾਨ ਪਰਮਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸਿਟੀ ਖਰੜ ਦੇ ਨਵ - ਨਿਯੁਕਤ ਇੰਚਾਰਜ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਅਗਲੀ ਖ਼ਬਰ ਸੈਨਿਕ ਸਕੂਲ ਕਪੂਰਥਲਾ ਦੀ 63ਵੀਂ ਸਾਲਾਨਾ ਐਥਲੈਟਿਕ ਮੀਟ ਦਾ ਮੇਜਰ ਜਨਰਲ ਪੀ.ਕੇ. ਸਿੰਘ ਵਲੋਂ ਉਦਘਾਟਨ ਸਕੂਲ ਦੇ ਕੈਡਿਟਾਂ...
Ad Position 24