ਵਿਦਿਆਰਥੀਆਂ ਲਈ ਮਾਨਸਿਕ ਸਿਹਤ ਦੀ ਮਹੱਤਤਾ ’ ਤੇ ਸੈਮੀਨਾਰ ਕਰਵਾਇਆ
ਚੰਡੀਗੜ੍ਹ, 19 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਸੇਂਟ ਜ਼ੇਵੀਅਰ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਲਈ ‘ਮਾਨਸਿਕ ਸਿਹਤ ਦੀ ਮਹੱਤਤਾ’ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਵਨਾਤਮਕ ਤੌਰ ’ਤੇ ਮਜ਼ਬੂਤ ਕਰਨਾ ਤੇ ਕਿਸ਼ੋਰ ਅਵਸਥਾ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਪ੍ਰਭਾਵਸ਼ਾਲੀ ਤਰੀਕੇ ਸਿਖਾਉਣਾ ਸੀ। ਸੈਮੀਨਾਰ ਵਿਚ ਮੁੱਖ ਬੁਲਾਰੇ ਡਾ.
ਚੰਡੀਗੜ੍ਹ, 19 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਸੇਂਟ ਜ਼ੇਵੀਅਰ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਲਈ ‘ਮਾਨਸਿਕ ਸਿਹਤ ਦੀ ਮਹੱਤਤਾ’ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਵਨਾਤਮਕ ਤੌਰ ’ਤੇ ਮਜ਼ਬੂਤ ਕਰਨਾ ਤੇ ਕਿਸ਼ੋਰ ਅਵਸਥਾ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਪ੍ਰਭਾਵਸ਼ਾਲੀ ਤਰੀਕੇ ਸਿਖਾਉਣਾ ਸੀ। ਸੈਮੀਨਾਰ ਵਿਚ ਮੁੱਖ ਬੁਲਾਰੇ ਡਾ. ਅਨੁਰਾਧਾ (ਪ੍ਰੋਫੈਸਰ, ਮਨੋਵਿਗਿਆਨ ਵਿਭਾਗ ਐਮਿਟੀ ਯੂਨੀਵਰਸਿਟੀ ਪੰਜਾਬ) ਨੇ ਕਿਹਾ ਕਿ ਮਾਨਸਿਕ ਸਿਹਤ ਸਾਡੀ ਸਮੁੱਚੀ ਸਿਹਤ ਦਾ ਇਕ ਅਨਿੱਖੜਵਾਂ ਅੰਗ ਹੈ ਅਤੇ ਇਸ ਨੂੰ ਕਦੇ ਵੀ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ, ਸਾਥੀਆਂ ਦੇ ਦਬਾਅ ਅਤੇ ਚਿੰਤਾ ਤੋਂ ਬਚਣ ਲਈ ਭਾਵੁਕ ਪ੍ਰਤੀਕਿਰਿਆ ਕਰਨ ਦੀ ਬਜਾਏ ਇਕ ਸੰਤੁਲਤ ਅਤੇ ਤਰਕਸ਼ੀਲ ਪਹੁੰਚ ਅਪਣਾਉਣ ਦੀ ਸਲਾਹ ਦਿੱਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਅਨੁਰਾਧਾ ਨੇ ਸਮਾਂ ਪ੍ਰਬੰਧਨ, ਲੋੜੀਂਦੀ ਨੀਂਦ, ਸਕ੍ਰੀਨ ਸਮਾਂ ਘਟਾਉਣ, ਸਰੀਰਕ ਗਤੀਵਿਧੀ ਅਤੇ ਮਾਪਿਆਂ, ਅਧਿਆਪਕਾਂ ਅਤੇ ਸਲਾਹਕਾਰਾਂ ਨਾਲ ਖੁੱਲ੍ਹੀ ਗੱਲਬਾਤ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੇ ਅੰਤ ਵਿਚ ਸਹਾਇਕ ਡਾਇਰੈਕਟਰ ਬੀਬਾ ਐਨ. ਗਾਂਧੀ ਨੇ ਵਿਦਿਆਰਥੀਆਂ ਨਾਲ ਕੀਮਤੀ ਸਾਂਝ ਪਾਉਣ ਲਈ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ।