19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

82.56 ਲੱਖ ਰੁ . ਦੀ ਲਾਗਤ ਨਾਲ ਭਾਂਖਰਪੁਰ - ਮੁਬਾਰਿਕਪੁਰ ਸੜਕ ਦੀ ਬਦਲੇਗੀ ਨੁਹਾਰ , ਵਿਧਾਇਕ ਰੰਧਾਵਾ ਨੇ ਕਰਵਾਈ ਨਿਰਮਾਣ ਕਾਰਜ ਦੀ ਸ਼ੁਰੂਆਤ

ਡੇਰਾਬੱਸੀ, 19 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਪਿੰਡ ਭਾਂਖਰਪੁਰ ਤੋਂ ਤ੍ਰਿਵੇਦੀ ਕੈਂਪ ਰਾਹੀਂ ਮੁਬਾਰਿਕਪੁਰ ਨੂੰ ਜੋੜਨ ਵਾਲੀ ਸੜਕ ਦੀ ਨੁਹਾਰ ਬਦਲਣ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਵਲੋਂ 82.

Ad Position 21
No active advertisement
ਅਜੀਤ ਡੈਸਕ 20-11-2026
ਡੇਰਾਬੱਸੀ, 19 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਪਿੰਡ ਭਾਂਖਰਪੁਰ ਤੋਂ ਤ੍ਰਿਵੇਦੀ ਕੈਂਪ ਰਾਹੀਂ ਮੁਬਾਰਿਕਪੁਰ ਨੂੰ ਜੋੜਨ ਵਾਲੀ ਸੜਕ ਦੀ ਨੁਹਾਰ ਬਦਲਣ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਵਲੋਂ 82.56 ਲੱਖ ਰੁ. ਦੀ ਲਾਗਤ ਨਾਲ ਬਣਾਈ ਜਾਣ ਵਾਲੀ ਇਸ 1.20 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਈ। ਸੜਕ ਦੇ ਬਣਨ ਨਾਲ ਜਿਥੇ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ, ਉਥੇ ਰੋਜ਼ਾਨਾ ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਦਾ ਆਧਾਰ ਮਜ਼ਬੂਤ ਬੁਨਿਆਦੀ ਢਾਂਚਾ ਹੈ, ਜਿਸ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਇਕ ਮਹੀਨੇ ਅੰਦਰ ਸੜਕ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੀਆਂ ਵਿਕਾਸ ਸੰਬੰਧੀ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਸੜਕਾਂ, ਸੀਵਰੇਜ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸੰਤੁਲਿਤ ਵਿਕਾਸ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਦੇ ਯਤਨ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਪ੍ਰਦੀਪ ਸਚਦੇਵਾ, ਆਮ ਆਦਮੀ ਪਾਰਟੀ ਦੇ ਆਗੂ ਜਗਪ੍ਰੀਤ ਸਿੰਘ, ਗੌਰਵ ਸਚਦੇਵਾ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਜਸਪਿੰਦਰ ਕੌਰ ਸਮੇਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਕਾਰਨੀਵਲ ਅੱਜ ਤੋਂ ਸ਼ੁਰੂ , ਟ੍ਰੈਫਿਕ ਪੁਲਿਸ ਵਲੋਂ ਆਵਾਜਾਈ ਤੇ ਪਾਰਕਿੰਗ ਸੰਬੰਧੀ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗਿੱਲ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਦਿੱਤਾ ਅਸ਼ੀਰਵਾਦ
Ad Position 24