19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਸਾਰੀ ਅਧੀਨ ਬਹੁਮੰਜ਼ਿਲਾ ਕਾਰ ਪਾਰਕਿੰਗ ਦੀ ਤੀਜੀ ਮੰਜਿਲ ’ ਤੇ ਲੈਂਟਰ ਪਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 20-11-2026
ਐੱਸ. ਏ. ਐੱਸ. ਨਗਰ, 19 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਸਾਰੀ ਅਧੀਨ ਬਹੁਮੰਜ਼ਿਲਾ ਕਾਰ ਪਾਰਕਿੰਗ ਦੀ ਤੀਜੀ ਮੰਜ਼ਿਲ ‘ਤੇ ਲੈਂਟਰ ਪਾਇਆ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਹੀਦੀ ਅਸਥਾਨ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੂਲਤ ਲਈ ਬਹੁਮੰਜ਼ਿਲਾ ਕਾਰ ਪਾਰਕਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਾਰ ਪਾਰਕਿੰਗ ਦੀ ਤੀਜੀ ਮੰਜ਼ਿਲ ਦੇ ਦੂਜੇ ਪੜਾਅ ਦੇ ਲੈਂਟਰ ਦੀ ਆਰੰਭਤਾ ਨੂੰ ਮੁੱਖ ਰੱਖਦੇ ਹੋਏ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ‘ਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦੌਰਾਨ ਜੈਕਾਰਿਆਂ ਦੀ ਗੂੰਜ ‘ਚ ਤੀਜੀ ਮੰਜ਼ਿਲ ਦੇ ਦੂਜੇ ਪੜਾਅ ਦੇ ਲੈਂਟਰ ਦਾ ਕਾਰਜ ਸ਼ੁਰੂ ਹੋਇਆ। ਇਸ ਮੌਕੇ ਕਈ ਸੰਤ-ਮਹਾਂਪੁਰਸ਼, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਉਚੇਚੇ ਤੌਰ ‘ਤੇ ਕਾਰ ਸੇਵਾ ‘ਚ ਯੋਗਦਾਨ ਪਾਉਣ ਲਈ ਪੁੱਜੇ ਹੋਏ ਸਨ। ਲੈਂਟਰ ਦੇ ਕਾਰਜ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਮਠਿਆਈਆਂ ਅਤੇ ਦੁੱਧ ਦਾ ਅਤੁੱਟ ਲੰਗਰ ਵਰਤਾਇਆ। ਬੁਲਾਰੇ ਅਨੁਸਾਰ ਆਧੁਨਿਕ ਸਹੂਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੈਂਟ ਸਮੇਤ 7 ਮੰਜ਼ਿਲਾ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਤੇ ਤਰਨ ਤਾਰਨ ਵਿਖੇ ਦੋ - ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ , 16 ਕਿੱਲੋ ਹੈਰੋਇਨ , 3 ਪਿਸਤੌਲਾਂ ਸ... ਅਗਲੀ ਖ਼ਬਰ ਘਰ ਦੇ ਬਾਹਰ ਖੜ੍ਹੀ ਫਾਰਚੂਨਰ ਗੱਡੀ ਚੋਰੀ, ਕੇਸ ਦਰਜ
Ad Position 24