20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਿੰਡ ਬੱਲੋਪੁਰ ਵਿਖੇ ਬੱਚੇ ਨੂੰ ਮਾਰਨ ਵਾਲੀ ਮੁਲਜ਼ਮ ਔਰਤ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਲਾਲੜੂ, 20 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਖੇ ਢਾਈ ਸਾਲਾ ਮਾਸੂਮ ਬੱਚੇ ਗੁਰਸਾਂਝ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਗ੍ਰਿਫ਼ਤਾਰ ਮੁਲਜ਼ਮ ਔਰਤ ਸੋਨਿਕਾ ਨੂੰ ਵੀਰਵਾਰ ਨੂੰ ਡੇਰਾਬੱਸੀ ਦੀ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵਾਰਦਾਤ ਨਾਲ ਜੁੜੇ ਅਹਿਮ ਪਹਿਲੂਆਂ ਦਾ ਪਤਾ ਲਗਾਉਣ ਲਈ ਅਦਾਲਤ ਤੋਂ 8 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਔਰਤ ਨੂੰ 25 ਨਵੰਬਰ ਤੱਕ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

Ad Position 21
No active advertisement
ਅਜੀਤ ਡੈਸਕ 21-11-2026
ਲਾਲੜੂ, 20 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਖੇ ਢਾਈ ਸਾਲਾ ਮਾਸੂਮ ਬੱਚੇ ਗੁਰਸਾਂਝ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਗ੍ਰਿਫ਼ਤਾਰ ਮੁਲਜ਼ਮ ਔਰਤ ਸੋਨਿਕਾ ਨੂੰ ਵੀਰਵਾਰ ਨੂੰ ਡੇਰਾਬੱਸੀ ਦੀ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵਾਰਦਾਤ ਨਾਲ ਜੁੜੇ ਅਹਿਮ ਪਹਿਲੂਆਂ ਦਾ ਪਤਾ ਲਗਾਉਣ ਲਈ ਅਦਾਲਤ ਤੋਂ 8 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਔਰਤ ਨੂੰ 25 ਨਵੰਬਰ ਤੱਕ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਲਜ਼ਮ ਔਰਤ ਦਾ ਪੰਜ ਦਿਨਾਂ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਉਸ ਕੋਲੋਂ ਪੁੱਛਗਿੱਛ ਕਰਕੇ ਵਾਰਦਾਤ ਨਾਲ ਜੁੜੇ ਕਈ ਅਹਿਮ ਪਹਿਲੂਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ ਕਰੇਗੀ ਕਿ ਮੁਲਜ਼ਮ ਔਰਤ ਦੇ ਨਿਸ਼ਾਨੇ ‘ਤੇ ਸਿਰਫ ਮਾਸੂਮ ਬੱਚਾ ਹੀ ਸੀ ਜਾਂ ਉਸ ਦੀ ਯੋਜਨਾ ‘ਚ ਕੋਈ ਹੋਰ ਵੀ ਸ਼ਾਮਿਲ ਸੀ। ਇਸ ਤੋਂ ਇਲਾਵਾ ਵਾਰਦਾਤ ‘ਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਅਤੇ ਕਿਸੇ ਦੇ ਉਕਸਾਉਣ ਜਾਂ ਕਹਿਣ ‘ਤੇ ਹੱਤਿਆ ਕੀਤੇ ਜਾਣ ਦੇ ਸ਼ੱਕ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਇਹ ਵੀ ਪਤਾ ਲਗਾਉਣਾ ਚਾਹੁੰਦੀ ਹੈ ਕਿ ਬੱਚੇ ਨੂੰ ਘਰੋਂ ਲਿਜਾਣ ਤੋਂ ਕਿੰਨੀ ਦੇਰ ਬਾਅਦ ਉਸ ਦੀ ਹੱਤਿਆ ਕੀਤੀ ਗਈ ਅਤੇ ਵਾਰਦਾਤ ਨੂੰ ਕਿਸ ਤਰੀਕੇ ਨਾਲ ਅੰਜਾਮ ਦਿੱਤਾ ਗਿਆ। ਮੁਲਜ਼ਮ ਔਰਤ ਨੇ ਬੱਚੇ ਨੂੰ ਕਿੰਨੀ ਦੇਰ ਆਪਣੇ ਕੋਲ ਰੱਖਿਆ, ਇਸ ਸੰਬੰਧੀ ਵੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਾਰਦਾਤ ਸਮੇਂ ਬੱਚੇ ਵਲੋਂ ਪਹਿਨੇ ਹੋਏ ਗਹਿਣਿਆਂ ਦੀ ਬਰਾਮਦਗੀ ਲਈ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਰਿਮਾਂਡ ਦੌਰਾਨ ਹੱਤਿਆ ਦੇ ਕਾਰਨਾਂ, ਸੰਭਾਵਿਤ ਸਾਥੀਆਂ ਤੇ ਹੋਰਨਾਂ ਸਬੂਤਾਂ ਸੰਬੰਧੀ ਅਹਿਮ ਜਾਣਕਾਰੀਆਂ ਜੁਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਧਰ ਇਸ ਘਟਨਾ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਘਰੋਂ ਬਾਹਰ ਭੇਜਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੁਬਾਰਿਕਪੁਰ ਵਿਖੇ ਟਰੈਕਟਰ-ਟਰਾਲੀ ਹੇਠ ਕੁਚਲੇ ਜਾਣ ਕਾਰਨ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਪੀ . ਐਚ . ਡੀ . ਐਂਟਰੈਂਸ ਟੈਸਟ 2026 ਦਾ ਨਤੀਜਾ ਐਲਾਨਿਆ
Ad Position 24