ਮੁਬਾਰਿਕਪੁਰ ਵਿਖੇ ਟਰੈਕਟਰ-ਟਰਾਲੀ ਹੇਠ ਕੁਚਲੇ ਜਾਣ ਕਾਰਨ ਬਜ਼ੁਰਗ ਦੀ ਮੌਤ
ਡੇਰਾਬੱਸੀ, 20 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਰਾਮਗੜ੍ਹ ਮਾਰਗ ‘ਤੇ ਸਥਿਤ ਪਿੰਡ ਮੁਬਾਰਿਕਪੁਰ ਵਿਖੇ ਅੱਜ ਸਵੇਰੇ ਇੰਟਰਲਾਕਿੰਗ ਟਾਈਲਾਂ ਨਾਲ ਭਰੀ ਟਰੈਕਟਰ-ਟਰਾਲੀ ਹੇਠ ਕੁਚਲੇ ਜਾਣ ਕਾਰਨ ਇਕ 65 ਸਾਲਾ ਬਜ਼ੁਰਗ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਗਿੰਦਰ ਵਾਸੀ ਜ਼ਿਲ੍ਹਾ ਬਦਾਯੂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ, ਜੋ ਕਿ ਮੁਬਾਰਿਕਪੁਰ ਵਿਖੇ ਘੱਗਰ ਸਟੋਨ ਕਰੱਸ਼ਰ ‘ਤੇ ਬਤੌਰ ਚੌਕੀਦਾਰ ਤਾਇਨਾਤ ਸੀ।
ਡੇਰਾਬੱਸੀ, 20 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਰਾਮਗੜ੍ਹ ਮਾਰਗ ‘ਤੇ ਸਥਿਤ ਪਿੰਡ ਮੁਬਾਰਿਕਪੁਰ ਵਿਖੇ ਅੱਜ ਸਵੇਰੇ ਇੰਟਰਲਾਕਿੰਗ ਟਾਈਲਾਂ ਨਾਲ ਭਰੀ ਟਰੈਕਟਰ-ਟਰਾਲੀ ਹੇਠ ਕੁਚਲੇ ਜਾਣ ਕਾਰਨ ਇਕ 65 ਸਾਲਾ ਬਜ਼ੁਰਗ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਗਿੰਦਰ ਵਾਸੀ ਜ਼ਿਲ੍ਹਾ ਬਦਾਯੂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ, ਜੋ ਕਿ ਮੁਬਾਰਿਕਪੁਰ ਵਿਖੇ ਘੱਗਰ ਸਟੋਨ ਕਰੱਸ਼ਰ ‘ਤੇ ਬਤੌਰ ਚੌਕੀਦਾਰ ਤਾਇਨਾਤ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਸਵੇਰੇ ਕਰੀਬ 8 ਵਜੇ ਉਸ ਸਮੇਂ ਵਾਪਰਿਆ, ਜਦੋਂ ਜੋਗਿੰਦਰ ਚਾਹ ਪੀਣ ਲਈ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਰਾਮਗੜ੍ਹ ਵਲੋਂ ਡੇਰਾਬੱਸੀ ਵੱਲ ਆ ਰਹੀ ਇੰਟਰਲਾਕਿੰਗ ਟਾਈਲਾਂ ਨਾਲ ਭਰੀ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਉਹ ਟਰਾਲੀ ਦੇ ਟਾਇਰ ਹੇਠ ਆ ਗਿਆ। ਹਾਦਸੇ ਦੌਰਾਨ ਸਿਰ ਬੁਰੀ ਤਰ੍ਹਾਂ ਕੁਚਲੇ ਜਾਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਮੁਬਾਰਿਕਪੁਰ ਪੁਲਿਸ ਚੌਕੀ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਾਦਸਾਗ੍ਰਸਤ ਟਰੈਕਟਰ-ਟਰਾਲੀ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਸੰਬੰਧੀ ਸੂਚਿਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਪਹੁੰਚਣ ਉਪਰੰਤ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫ਼ਿਲਹਾਲ ਮ੍ਰਿਤਕ ਦੇਹ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾਇਆ ਗਿਆ ਹੈ, ਜਿਥੇ ਕਿ ਸਨਿਚਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ।