20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੈਕਟਰ-6 ਹਸਪਤਾਲ ’ਚ ਨਰਸਿੰਗ ਸਟਾਫ਼ ਤੇ ਚੌਥੇ ਦਰਜੇ ਦੇ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਮਰੀਜ਼ ਪ੍ਰੇਸ਼ਾਨ

ਪੰਚਕੂਲਾ, 20 ਨਵੰਬਰ (ਕਪਿਲ)-ਸੈਕਟਰ-6 ਸਥਿਤ ਨਾਗਰਿਕ ਹਸਪਤਾਲ ਵਿਚ ਮਰੀਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਪੰਜ ਸਟਾਫ਼ ਨਰਸਾਂ ਤੇ ਇਕ ਚੌਥੇ ਦਰਜੇ ਦੇ ਮੁਲਾਜ਼ਮ ਨੂੰ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿਚ ਨਰਸਿੰਗ ਸਟਾਫ਼ ਤੇ ਚੌਥੇ ਦਰਜੇ ਦੇ ਮੁਲਾਜ਼ਮਾਂ ਦੀ ਹੜਤਾਲ ਸ਼ੁੱਕਰਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਹਸਪਤਾਲ ਦੇ ਕੰਮਕਾਜ ਦਾ ਬਾਈਕਾਟ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁਅੱਤਲ ਕੀਤੇ ਗਏ ਸਾਰੇ ਛੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਪੰਚਕੂਲਾ, 20 ਨਵੰਬਰ (ਕਪਿਲ)-ਸੈਕਟਰ-6 ਸਥਿਤ ਨਾਗਰਿਕ ਹਸਪਤਾਲ ਵਿਚ ਮਰੀਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਪੰਜ ਸਟਾਫ਼ ਨਰਸਾਂ ਤੇ ਇਕ ਚੌਥੇ ਦਰਜੇ ਦੇ ਮੁਲਾਜ਼ਮ ਨੂੰ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿਚ ਨਰਸਿੰਗ ਸਟਾਫ਼ ਤੇ ਚੌਥੇ ਦਰਜੇ ਦੇ ਮੁਲਾਜ਼ਮਾਂ ਦੀ ਹੜਤਾਲ ਸ਼ੁੱਕਰਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਹਸਪਤਾਲ ਦੇ ਕੰਮਕਾਜ ਦਾ ਬਾਈਕਾਟ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁਅੱਤਲ ਕੀਤੇ ਗਏ ਸਾਰੇ ਛੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਨਰਸਿੰਗ ਸਟਾਫ਼ ਦੀ ਸੂਬਾ ਪ੍ਰਧਾਨ ਵਿਨੀਤਾ ਬਾਂਗੜ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਿਹਤ ਵਿਭਾਗ ਨੇ ਜਲਦ ਮੰਗਾਂ ‘ਤੇ ਫ਼ੈਸਲਾ ਨਾ ਲਿਆ ਤਾਂ 23 ਨਵੰਬਰ ਨੂੰ ਸੂਬੇ ਭਰ ਵਿਚ ਨਰਸਿੰਗ ਸਟਾਫ਼ ਅਤੇ ਚੌਥੇ ਦਰਜੇ ਦੇ ਮੁਲਾਜ਼ਮ ਹੜਤਾਲ ਕਰਨਗੇ। ਹੜਤਾਲ ਕਾਰਨ ਹਸਪਤਾਲ ਦੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਲੱਗੀਆਂ ਹਨ। ਇਲਾਜ ਅਧੀਨ ਮਰੀਜ਼ਾਂ ਨੂੰ ਛੁੱਟੀ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਜਦਕਿ ਇਲਾਜ ਲਈ ਹਸਪਤਾਲ ਪਹੁੰਚ ਰਹੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸਿਹਤ ਵਿਭਾਗ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਲਏ ਜਾਣ ਵਾਲੇ ਫ਼ੈਸਲੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਸ਼ਕਤੀ ਤੋਂ ਬਿਨਾਂ ਸਮਾਜ ਅਧੂਰਾ-ਕੰਗ ਅਗਲੀ ਖ਼ਬਰ ਮੁਬਾਰਿਕਪੁਰ ਵਿਖੇ ਟਰੈਕਟਰ-ਟਰਾਲੀ ਹੇਠ ਕੁਚਲੇ ਜਾਣ ਕਾਰਨ ਬਜ਼ੁਰਗ ਦੀ ਮੌਤ
Ad Position 24