20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਹਿਲਾ ਸ਼ਕਤੀ ਤੋਂ ਬਿਨਾਂ ਸਮਾਜ ਅਧੂਰਾ-ਕੰਗ

ਕੁਰਾਲੀ, 20 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੀ ਸੂਬਾ ਪ੍ਰਧਾਨ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਮਹਿਲਾ ਕਾਂਗਰਸ ਮੁਹਾਲੀ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਪੈਂਤਪੁਰ ਵਲੋਂ ਬੀਬੀ ਜਗਦੀਪ ਕੌਰ ਨੂੰ ਮੁੜ ਕੁਰਾਲੀ ਮਹਿਲਾ ਕਾਂਗਰਸ ਦਾ ਰਸਮੀ ਤੌਰ ‘ਤੇ ਪ੍ਰਧਾਨ ਥਾਪਦਿਆਂ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਜਗਮੋਹਨ ਸਿੰਘ ਕੰਗ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਕੁਰਾਲੀ, 20 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੀ ਸੂਬਾ ਪ੍ਰਧਾਨ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਮਹਿਲਾ ਕਾਂਗਰਸ ਮੁਹਾਲੀ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਪੈਂਤਪੁਰ ਵਲੋਂ ਬੀਬੀ ਜਗਦੀਪ ਕੌਰ ਨੂੰ ਮੁੜ ਕੁਰਾਲੀ ਮਹਿਲਾ ਕਾਂਗਰਸ ਦਾ ਰਸਮੀ ਤੌਰ ‘ਤੇ ਪ੍ਰਧਾਨ ਥਾਪਦਿਆਂ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਜਗਮੋਹਨ ਸਿੰਘ ਕੰਗ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਬੀਬੀ ਜਗਦੀਪ ਕੌਰ ਮਿਹਨਤੀ ਤੇ ਸਮਾਜ ਸੇਵੀ ਆਗੂ ਹਨ। ਉਨ੍ਹਾਂ ਜਗਦੀਪ ਕੌਰ ਨੂੰ ਮੁੜ ਕੁਰਾਲੀ ਮਹਿਲਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਬਦਲੇ ਮਹਿਲਾ ਕਾਂਗਰਸ ਕੇ ਸੂਬਾ ਪ੍ਰਧਾਨ ਬਲਜੀਤ ਕੌਰ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀਬੀ ਜਗਦੀਪ ਕੌਰ ਨੇ ਪਹਿਲਾਂ ਵੀ ਲੰਮਾ ਸਮਾਂ ਕੁਰਾਲੀ ਮਹਿਲਾ ਕਾਂਗਰਸ ਦੀ ਵਾਗਡੋਰ ਸੰਭਾਲਦੇ ਹੋਏ ਸ਼ਹਿਰ ਅਤੇ ਇਲਾਕੇ ਵਿਚ ਮਹਿਲਾ ਕਾਂਗਰਸ ਨੂੰ ਹਰ ਪੱਧਰ ‘ਤੇ ਲਾਮਬੰਦ ਤੇ ਮਜ਼ਬੂਤ ਕੀਤਾ ਹੈ। ਉਨ੍ਹਾਂ ਜ਼ੋਰ ਦਿ ੰਦਿਆਂ ਕਿਹਾ ਕਿ ਅੱਜ ਸਾਡੇ ਸਮਾਜ ਵਿਚ ਮਹਿਲਾਵਾਂ ਦਾ ਬਹੁਤ ਵੱਡਾ ਤੇ ਅਹਿਮ ਰੋਲ ਹੈ ਅਤੇ ਇਨ੍ਹਾਂ ਤੋਂ ਬਿਨਾਂ ਸਾਡਾ ਸਮਾਜ ਅਧੂਰਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀ ਜਗਦੀਪ ਕੌਰ ਇਲਾਕੇ ਦੀਆਂ ਬੀਬੀਆਂ/ਭੈਣਾਂ ਨੂੰ ਪਹਿਲਾਂ ਵਾਂਗ ਲਾਮਬੰਦ ਕਰਦੇ ਹੋਏ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਧੀਰਜ ਧੀਮਾਨ, ਜਸਵਿੰਦਰ ਸਿੰਘ ਭੂਰਾ, ਜਸਵੰਤ ਸਿੰਘ, ਮਨਜੀਤ ਕੌਰ ਸੋਨੂੰ, ਚਰਨਜੀਤ ਕੌਰ, ਬੀਬੀ ਭੁਪਿੰਦਰ ਕੌਰ, ਜਸਵੀਰ ਕੌਰ ਧਨੋਆ, ਮਨਦੀਪ ਕੌਰ, ਅਨਿਤਾ ਰਾਣੀ, ਕਰਮਜੀਤ ਕੌਰ, ਪਰਮਜੀਤ ਕੌਰ, ਮੀਨਾ ਕੁਮਾਰੀ, ਸੁਰਿੰਦਰ ਕੌਰ, ਸ਼ਰਨਜੀਤ ਕੌਰ, ਪ੍ਰੀਤ ਕੌਰ, ਭਿੰਦਰ ਕੌਰ ਤੇ ਗੁਰਮੀਤ ਕੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮਵੀਰ ਕੌਸ਼ਿਕ ਪਟਵਾਰ ਯੂਨੀਅਨ ਤਹਿਸੀਲ ਡੇਰਾਬੱਸੀ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਅਗਲੀ ਖ਼ਬਰ ਸੈਕਟਰ-6 ਹਸਪਤਾਲ ’ਚ ਨਰਸਿੰਗ ਸਟਾਫ਼ ਤੇ ਚੌਥੇ ਦਰਜੇ ਦੇ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਮਰੀਜ਼ ਪ੍ਰੇਸ਼ਾਨ
Ad Position 24