20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਵਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿਚ ਸ਼ਾਨਦਾਰ ਵਿਕਾਸ ਦਰਜ-ਖੁੱਡੀਆਂ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ‘ਵਿਸ਼ਵ ਮੱਛੀ ਪਾਲਣ ਦਿਵਸ’, ਜੋ ਹਰ ਸਾਲ 21 ਨਵੰਬਰ ਨੂੰ ਮਨਾਇਆ ਜਾਂਦਾ ਹੈ, ਦੀ ਪੂਰਵ ਸੰਧਿਆ ’ਤੇ ਕਿਸਾਨਾਂ, ਮੱਛੀ ਪਾਲਕਾਂ ਤੇ ਇਸ ਖੇਤਰ ਨਾਲ ਜੁੜੇ ਸਾਰੇ ਭਾਈਵਾਲਾਂ ਨੂੰ ਵਧਾਈ ਦਿੱਤੀ। ਮੱਛੀ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ ਦੇ ਨਾਲ-ਨਾਲ ਮੱਛੀ ਪਾਲਣ ਖੇਤਰ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ‘ਵਿਸ਼ਵ ਮੱਛੀ ਪਾਲਣ ਦਿਵਸ’, ਜੋ ਹਰ ਸਾਲ 21 ਨਵੰਬਰ ਨੂੰ ਮਨਾਇਆ ਜਾਂਦਾ ਹੈ, ਦੀ ਪੂਰਵ ਸੰਧਿਆ ’ਤੇ ਕਿਸਾਨਾਂ, ਮੱਛੀ ਪਾਲਕਾਂ ਤੇ ਇਸ ਖੇਤਰ ਨਾਲ ਜੁੜੇ ਸਾਰੇ ਭਾਈਵਾਲਾਂ ਨੂੰ ਵਧਾਈ ਦਿੱਤੀ। ਮੱਛੀ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ ਦੇ ਨਾਲ-ਨਾਲ ਮੱਛੀ ਪਾਲਣ ਖੇਤਰ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਵਿਭਾਗ ਵਲੋਂ ਕੀਤੀ ਤਰੱਕੀ ਬਾਰੇ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿਚ ਲਗਪਗ 45,156 ਏਕੜ ਰਕਬੇ ਵਿਚ ਮੱਛੀ ਪਾਲਣ ਦਾ ਕੰਮ ਕੀਤਾ ਜਾ ਰਿਹਾ ਹੈ ਤੇ ਸਾਲਾਨਾ ਮੱਛੀ ਉਤਪਾਦਨ 2.11 ਲੱਖ ਟਨ ਤੱਕ ਪਹੁੰਚ ਗਿਆ ਹੈ। ਕਿਸਾਨਾਂ ਨੂੰ ਇਸ ਲਾਹੇਵੰਦ ਕਿੱਤੇ ਨੂੰ ਅਪਣਾਉਣ ਵਿਚ ਸਹਾਇਤਾ ਕਰਨ ਲਈ ਵਿਭਾਗ ਨੇ 1,033.51 ਹੈਕਟੇਅਰ ਰਕਬੇ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਹੈ। ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਪੂੰਗ ਉਤਪਾਦਨ ਸਮਰੱਥਾਵਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿਚ 16 ਸਰਕਾਰੀ ਮੱਛੀ ਫਾਰਮ ਕਾਰਜਸ਼ੀਲ ਹਨ, ਜੋ ਸਾਲਾਨਾ ਲਗਪਗ 18 ਕਰੋੜ ਮੱਛੀ ਪੂੰਗ ਪੈਦਾ ਕਰ ਰਹੇ ਹਨ। 20ਸੀਐਚਡੀ36
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਖੋਜ ਵਿਦਵਾਨਾਂ ਨੇ ਨਿੱਜੀ ਟਰਨਿਟਿਨ ਤੇ ਏ. ਆਈ. ਡਿਟੈਕਸ਼ਨ ਸਹੂਲਤ ਲੈਣ ਦੀ ਕੀਤੀ ਮੰਗ ਅਗਲੀ ਖ਼ਬਰ ਚੀਮਾ ਵਲੋਂ ਭਰਤੀ ਪ੍ਰਕਿਰਿਆ ਲਈ ਸਿੱਖਿਆ ਵਿਭਾਗ ਨੂੰ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼
Ad Position 24