20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਤੀਰਥ ਯਾਤਰੀ ਸਭਾ ਦੀ ਮੀਟਿੰਗ ਦੌਰਾਨ ਗੋਲਡੀ ਨੇ ਸ਼ਰਧਾਲੂਆਂ ਨਾਲ ਰਚਾਇਆ ਸੰਵਾਦ

ਖਰੜ, 20 ਨਵੰਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਦਫ਼ਤਰ ਵਿਖੇ ਤੀਰਥ ਯਾਤਰੀ ਸਭਾ ਦੀ ਮੀਟਿੰਗ ਸੱਦੀ ਗਈ, ਜਿਸ ‘ਚ ਹਲਕਾ ਖਰੜ ਦੇ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਤੀਰਥ ਯਾਤਰਾ ਕਰਕੇ ਆਏ ਸ਼ਰਧਾਲੂਆਂ ਤੇ ਸਭਾ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 21-11-2026
ਖਰੜ, 20 ਨਵੰਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਦਫ਼ਤਰ ਵਿਖੇ ਤੀਰਥ ਯਾਤਰੀ ਸਭਾ ਦੀ ਮੀਟਿੰਗ ਸੱਦੀ ਗਈ, ਜਿਸ ‘ਚ ਹਲਕਾ ਖਰੜ ਦੇ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਤੀਰਥ ਯਾਤਰਾ ਕਰਕੇ ਆਏ ਸ਼ਰਧਾਲੂਆਂ ਤੇ ਸਭਾ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਗੋਲਡੀ ਨੇ ਸ਼ਰਧਾਲੂਆਂ ਤੋਂ ਤੀਰਥ ਯਾਤਰਾ ਦੌਰਾਨ ਪ੍ਰਾਪਤ ਹੋਏ ਤਜ਼ਰਬਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਨਾਲ ਹੀ ਯਾਤਰਾ ਸੰਬੰਧੀ ਉਨ੍ਹਾਂ ਦੇ ਵਿਚਾਰ, ਸੁਝਾਅ ਤੇ ਫੀਡਬੈਕ ਵੀ ਲਈ। ਉਨ੍ਹਾਂ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਤਾਂ ਜੋ ਭਵਿੱਖ ‘ਚ ਯਾਤਰਾ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸੇ ਦੌਰਾਨ ਹਲਕਾ ਇੰਚਾਰਜ ਗੋਲਡੀ ਨੇ ਪੰਜਾਬ ਦੀ ਮਾਨ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਹਾਜ਼ਰ ਲੋਕਾਂ ਤੋਂ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਹੋਰ ਲੋਕ-ਮਸਲਿਆਂ ਸੰਬੰਧੀ ਵੀ ਸੁਝਾਅ ਵੀ ਲਏ। ਅੰਤ ‘ਚ ਹਲਕਾ ਇੰਚਾਰਜ ਗੋਲਡੀ ਨੇ ਬਜ਼ੁਰਗਾਂ ਵਲੋਂ ਮਿਲੇ ਪਿਆਰ, ਸਤਿਕਾਰ ਅਤੇ ਅਸ਼ੀਰਵਾਦ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ, ਬਲਾਕ ਸੰਮਤੀ ਦੇ ਚੇਅਰਮੈਨ ਰਘਵੀਰ ਸਿੰਘ, ਮੀਡੀਆ ਇੰਚਾਰਜ ਬਲਜੀਤ ਸਿੰਘ ਤੇ ਸੁਖਵਿੰਦਰ ਸਿੰਘ ਬਾਠ ਸਮੇਤ ਹੋਰ ਪਾਰਟੀ ਆਗੂ, ਵਰਕਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਆਨਲਾਈਨ ਸ਼ੁਰੂ ਹੋਣ ਵਾਲੇ ਮੁਕਾਬਲੇ ’ ਚ ਹਿੱਸਾ ਲੈਣ ਲਈ ਕੀਤਾ ਪ੍ਰੇਰ... ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ 35 ਦੇ 35 ਵਾਰਡਾਂ ’ਚ ਇਕੱਲੇ ਚੋਣ ਲੜੇਗੀ-ਦੀਪਾ ਦੂਬੇ
Ad Position 24