ਚੰਡੀਗੜ੍ਹ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ
ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇ ਸੰਬੰਧੀ ਚੰਡੀਗੜ੍ਹ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸੈਕਟਰ-19 ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂਆਤ ਹੋਈ।
ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇ ਸੰਬੰਧੀ ਚੰਡੀਗੜ੍ਹ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸੈਕਟਰ-19 ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂਆਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਹੁਤ ਸੁੰਦਰ ਢੰਗ ਨਾਲ ਤਿਆਰ ਕੀਤੀ ਗਈ ਪਾਲਕੀ ’ਚ ਸੁਸ਼ੋਭਿਤ ਸਨ। ਇਸੇ ਦੌਰਾਨ ਸਕੂਲਾਂ ਦੇ ਬੱਚੇ ਵੀ ਵੱਡੀ ਗਿਣਤੀ ’ਚ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੇ ਸਨ, ਉੱਥੇ ਇਸਤਰੀ ਸਤਿਸੰਗ ਵਾਲੀਆਂ ਬੀਬੀਆਂ ਵੀ ਗੁਰਬਾਣੀ ਜੱਸ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ। ਇਸੇ ਦੌਰਾਨ ਨੌਜਵਾਨਾਂ ਵਲੋ ਗਤਕੇ ਦੇ ਜੌਹਰ ਵੀ ਸੰਗਤਾਂ ਨੂੰ ਦੇਖਣ ਨੂੰ ਮਿਲੇ। ਨਗਰ ਕੀਰਤਨ ’ਚ ਬੀਬੀਆਂ ਤੇ ਜਥੇ ਗੁਰਬਾਣੀ ਸ਼ਬਦ ਗਾਇਨ ਕਰ ਰਹੇ ਸਨ, ਉੱਥੇ ਨਾਲ ਹੀ ਸੇਵਾਦਾਰ ਸੜਕਾਂ ਦੀ ਸਫ਼ਾਈ ਕਰਕੇ ਜਿਥੇ ਗੁਰੂ ਸਾਹਿਬ ਦੀ ਪਾਲਕੀ ਨੇ ਲੰਘਣਾ ਸੀ ਉਥੇ ਸ਼ਰਧਾ ਤੇ ਆਸਥਾ ਦਾ ਪ੍ਰਗਟਾਵਾ ਕਰਦੇ ਰਹੇ। ਰਾਗੀ ਜਥੇ ਵੀ ਸ਼ਬਦ ਗਾਇਨ ਨਾਲ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੇ ਸਨ। ਉਪਰੰਤ ਸ਼ਰਧਾ ਨਾਲ ਨਗਰ ਕੀਰਤਨ ਸੈਕਟਰ 19, 27, 28 ਦੀ ਮਾਰਕੀਟ ਵਿਚੋਂ ਲੰਘਦਿਆਂ ਹੋਇਆ ਗੁਰਦੁਆਰਾ ਨਾਨਕਸਰ ਸੈਕਟਰ-28, ਆਈ. ਟੀ. ਆਈ. ਕਾਲਜ ਸੈਕਟਰ-28 ਦੀਆਂ ਮਾਰਕੀਟਾਂ ਤੋਂ ਲੰਘਦਾ ਹੋਇਆ ਗੁਰਦੁਆਰਾ ਸੈਕਟਰ 29 ਵੱਲ ਦੀ ਹੁੰਦਾ ਹੋਇਆ ਸੈਕਟਰ 30, 20, 21, 22, 23 ਦੀਆਂ ਮਾਰਕੀਟਾਂ ’ਚ ਪ੍ਰਵੇਸ਼ ਹੁੰਦਿਆਂ ਹੋਇਆ, ਨਗਰ ਕੀਰਤਨ ਦੇ ਸੈਕਟਰ 20 ਮਾਰਕੀਟ ਪਹੁੰਚਣ ’ਤੇ ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਚੰਡੀਗੜ੍ਹ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦੁੱਧ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਲੰਗਰ ਤੇ ਜਲਪਾਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੋਇਆ ਸੀ। ਗੁਰਦੁਆਰਾ ਸਾਹਿਬ ਸੈਕਟਰ 23, ਬਾਲ ਭਵਨ ਦੇ ਕੋਲ ਸੰਗਤਾਂ ਦੇ ਨਾਲ ਹੁੰਦਿਆਂ ਹੋਇਆ ਸੈਕਟਰ 16, 15 ਦੀਆਂ ਮਾਰਕੀਟਾਂ ਤੋਂ ਗੁਜ਼ਰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਕਟਰ 15 ਵਿਖੇ ਸੰਪੂਰਨ ਹੋਇਆ।