21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅੱਜ ਚੰਡੀਗੜ੍ਹ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ

ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਵੀਨ 22 ਨਵੰਬਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਨ੍ਹਾਂ ਦੇ ਦੌਰੇ ਦੌਰਾਨ ਸੈਕਟਰ-27 ਦੇ ਰਾਮ-ਲੀਲ੍ਹਾ ਗਰਾਊਂਡ ਵਿਖੇ ਵਿਸ਼ਾਲ ਬੂਥ ਵਰਕਰ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿਚ 6500 ਤੋਂ ਵੱਧ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।

Ad Position 21
No active advertisement
ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਵੀਨ 22 ਨਵੰਬਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਨ੍ਹਾਂ ਦੇ ਦੌਰੇ ਦੌਰਾਨ ਸੈਕਟਰ-27 ਦੇ ਰਾਮ-ਲੀਲ੍ਹਾ ਗਰਾਊਂਡ ਵਿਖੇ ਵਿਸ਼ਾਲ ਬੂਥ ਵਰਕਰ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿਚ 6500 ਤੋਂ ਵੱਧ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਨਿਤੀਨ ਨਵੀਨ ਇਸ ਸੰਮੇਲਨ ਰਾਹੀਂ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਦੇ ਵਰਕਰਾਂ ਨੂੰ ਸੰਬੋਧਨ ਕਰਨਗੇ। ਚੰਡੀਗੜ੍ਹ ਭਾਜਪਾ ਦੇ ਸੈਕਟਰ 37 ਸਥਿਤ ਪਾਰਟੀ ਦੇ ਮੁੱਖ ਦਫ਼ਤਰ ‘ਕਮਲਮ’ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਨਗਰ ਨਿਗਮ ਚੋਣਾਂ ਦੇ ਇੰਚਾਰਜ ਤੇ ਦਿੱਲੀ ਦੇ ਮਾਲਵੀਆ ਨਗਰ ਤੋਂ ਵਿਧਾਇਕ ਸਤੀਸ਼ ਉਪਾਧੀਆਏ ਨੇ ਦੱਸਿਆ ਕਿ ਪਾਰਟੀ ਦਾ ਮੁੱਖ ਟੀਚਾ ਨਗਰ ਨਿਗਮ ਦੇ ਸਾਰੇ 35 ਵਾਰਡਾਂ ਵਿਚ ਜਿੱਤ ਹਾਸਿਲ ਕਰਨਾ ਹੈ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਸੂਬਾ ਇੰਚਾਰਜ ਮਹਿੰਦਰ ਪਾਂਡੇ, ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ ਤੇ ਅਰੁਣ ਸੂਦ, ਮੇਅਰ ਸੌਰਭ ਜੋਸ਼ੀ ਅਤੇ ਸੂਬਾ ਮੀਡੀਆ ਸੰਯੋਜਕ ਰਵੀ ਰਾਵਤ ਵੀ ਹਾਜ਼ਰ ਸਨ। ਸੂਬਾ ਪ੍ਰਧਾਨ ਮਲਹੋਤਰਾ ਨੇ ਦੱਸਿਆ ਕਿ ਭਲਕੇ ਦੁਪਹਿਰ 2 ਵਜੇ ਹੋਣ ਵਾਲੇ ਇਸ ਸੰਮੇਲਨ ਵਿਚ ਸ਼ਹਿਰ ਦੇ ਸਾਰੇ 575 ਬੂਥਾਂ ਤੋਂ ਲਗਪਗ 11-11 ਵਰਕਰ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਪ੍ਰਦੇਸ਼ ਅਹੁਦੇਦਾਰਾਂ, 6 ਜ਼ਿਲ੍ਹਿਆਂ ਦੇ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਤੇ ਵੱਖ-ਵੱਖ ਮੋਰਚਿਆਂ ਤੇ ਸੈੱਲਾਂ ਦੇ ਵਰਕਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਲੋਕਾਂ ਦੇ ਸੁਝਾਵਾਂ ਨਾਲ ਤਿਆਰ ਹੋਵੇਗਾ ਚੋਣ ਮਨੋਰਥ ਪੱਤਰ-ਮਲਹੋਤਰਾ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਸਿਰਫ਼ ਪਾਰਟੀ ਦਫ਼ਤਰ ਵਿਚ ਬੈਠ ਕੇ ਤਿਆਰ ਨਹੀਂ ਕੀਤਾ ਜਾਵੇਗਾ, ਸਗੋਂ ਇਸ ਵਿਚ ਸ਼ਹਿਰ ਵਾਸੀਆਂ ਦੀ ਵਿਆਪਕ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਸਾਰੇ 35 ਵਾਰਡਾਂ ’ਚ ਜਿੱਤਣਾ ਭਾਜਪਾ ਦਾ ਟੀਚਾ-ਸਤੀਸ਼ ਉਪਾਧਿਆਏ ਨਗਰ ਨਿਗਮ ਚੋਣਾਂ ਦੇ ਇੰਚਾਰਜ ਸਤੀਸ਼ ਉਪਾਧਆਏ ਨੇ ਕਿਹਾ ਕਿ ਭਾਜਪਾ ਪੂਰੀ ਗੰਭੀਰਤਾ, ਸੰਗਠਨਾਤਮਕ ਅਨੁਸ਼ਾਸਨ ਅਤੇ ਸੁਚੱਜੀ ਰਣਨੀਤੀ ਨਾਲ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਸਾਰੇ 35 ਵਾਰਡਾਂ ਵਿਚ ਜਿੱਤ ਹਾਸਿਲ ਕਰਨਾ ਹੈ ਅਤੇ ਇਸੇ ਮਕਸਦ ਨਾਲ ਸਮੁੱਚਾ ਸੰਗਠਨ ਇਕਜੁੱਟ ਹੋ ਕੇ ਕੰਮ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਤੇ ਲਾਂਡਰਾਂ ਕਾਲਜ ਦੇ ਨਾਂਅ ’ਤੇ ਕਰਿਆਨਾ ਸਟੋਰ ਮਾਲਕ ਨਾਲ 14.90 ਲੱਖ ਦੀ ਠੱਗੀ ਅਗਲੀ ਖ਼ਬਰ ਚੰਡੀਗੜ੍ਹ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ
Ad Position 24