21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਸ਼ੇਸ਼ ਲੋਕ ਅਦਾਲਤਾਂ ’ਚ ਚੈੱਕ ਬਾਊਂਸ ਦੇ 5267 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ’ਚ ਲਗਾਈਆਂ ਵਿਸ਼ੇਸ਼ ਲੋਕ ਅਦਾਲਤਾਂ ਦੌਰਾਨ ਚੈੱਕ ਬਾਊਂਸ ਨਾਲ ਸੰਬੰਧਤ 5,267 ਕੇਸਾਂ ਦਾ ਨਿਪਟਾਰਾ ਕੀਤਾ। ਇਸ ਦੌਰਾਨ 206.

Ad Position 21
No active advertisement
ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ’ਚ ਲਗਾਈਆਂ ਵਿਸ਼ੇਸ਼ ਲੋਕ ਅਦਾਲਤਾਂ ਦੌਰਾਨ ਚੈੱਕ ਬਾਊਂਸ ਨਾਲ ਸੰਬੰਧਤ 5,267 ਕੇਸਾਂ ਦਾ ਨਿਪਟਾਰਾ ਕੀਤਾ। ਇਸ ਦੌਰਾਨ 206.63 ਕਰੋੜ ਰੁਪਏ ਦੀ ਰਾਸ਼ੀ ਦੇ ਸਮਝੌਤੇ ਹੋਏ। ਲੋਕਾਂ ਨੂੰ ਜਲਦੀ ਤੇ ਸਸਤਾ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਲਗਾਈਆਂ ਇਨ੍ਹਾਂ ਲੋਕ ਅਦਾਲਤਾਂ ਵਿਚ ਕੁੱਲ 22,723 ਕੇਸ ਸੁਣਵਾਈ ਲਈ ਲਏ ਗਏ, ਜਿਨ੍ਹਾਂ ਨਾਲ 639.37 ਕਰੋੜ ਰੁਪਏ ਦੀ ਰਾਸ਼ੀ ਸੰਬੰਧਤ ਸੀ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ (ਚੈੱਕ ਬਾਊਂਸ) ਅਧੀਨ ਆਉਂਦੇ ਕੇਸਾਂ ਦੇ ਨਿਪਟਾਰੇ ਲਈ ਇਹ ਵਿਸ਼ੇਸ਼ ਲੋਕ ਅਦਾਲਤਾਂ ਲਗਾਈਆਂ ਗਈਆਂ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਰਪ੍ਰਸਤ-ਇਨ-ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਸਰਪ੍ਰਸਤੀ ਅਤੇ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੇ ਮਾਰਗ ਦਰਸ਼ਨ ਹੇਠ ਇਨ੍ਹਾਂ ਨੂੰ ਕਰਵਾਇਆ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ (ਇੰਚਾਰਜ) ਅਰੁਣ ਕੁਮਾਰ ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਤੁਰੰਤ ਨਿਆਂ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੂਬੇ ਭਰ ਵਿਚ 201 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਇਸ ਦੌਰਾਨ ਨਿਆਂਇਕ ਅਧਿਕਾਰੀਆਂ, ਵਕੀਲਾਂ, ਪੈਰਾ-ਲੀਗਲ ਵਲੰਟੀਅਰਾਂ ਅਤੇ ਆਮ ਲੋਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਆਪਸੀ ਸਹਿਮਤੀ ਤੇ ਗੱਲਬਾਤ ਰਾਹੀਂ ਕੇਸਾਂ ਦੇ ਨਿਪਟਾਰੇ ਲਈ ਕੀਤੇ ਗਏ ਯਤਨਾਂ ਸਦਕਾ 5,267 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਹੋਇਆ। ਇਸ ਨਾਲ ਸੰਬੰਧਤ ਧਿਰਾਂ ਨੂੰ ਤੁਰੰਤ ਵਿੱਤੀ ਅਤੇ ਕਾਨੂੰਨੀ ਰਾਹਤ ਮਿਲੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਸ਼ਾਸਨਿਕ ਤੇ ਪ੍ਰੀਖਿਆ ਕੰਟਰੋਲਰ ਦੇ ਘਰ ਚੋਰੀ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਚਾਰ ਵਿਅਕਤੀਆਂ ਦੇ ਖਾਤਿਆਂ ’ਚੋਂ ਉਡਾਏ 15 ਲੱਖ ਰੁ.
Ad Position 24